ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੱਤਰਕਾਰ ਰਜਿੰਦਰ ਤੱਗੜ ਦੀ ਗ੍ਰਿਫ਼ਤਾਰੀ ਦੀ ਨਿਖੇਧੀ

07:37 AM Apr 29, 2024 IST

ਪੱਤਰ ਪ੍ਰੇਰਕ
ਐੱਸ.ਏ.ਐੱਸ. ਨਗਰ (ਮੁਹਾਲੀ), 28 ਅਪਰੈਲ
ਪੰਜਾਬ ਪੁਲੀਸ ਦੇ ਬਰਖ਼ਾਸਤ ਏਆਈਜੀ ਮਾਲਵਿੰਦਰ ਸਿੰਘ ਸਿੱਧੂ ਦੇ ਮਾਮਲੇ ਵਿੱਚ ਸੀਨੀਅਰ ਪੱਤਰਕਾਰ ਰਜਿੰਦਰ ਤੱਗੜ ਨੂੰ ਗ੍ਰਿਫ਼ਤਾਰ ਕਰਨ ਦੀ ਪੱਤਰਕਾਰ ਭਾਈਚਾਰੇ ਵੱਲੋਂ ਨਿਖੇਧੀ ਕੀਤੀ ਜਾ ਰਹੀ ਹੈ। ਚੰਡੀਗੜ੍ਹ-ਪੰਜਾਬ ਯੂਨੀਅਨ ਆਫ ਜਰਨਲਿਸਟਸ (ਸੀਪੀਯੂਜੇ) ਦੇ ਪ੍ਰਧਾਨ ਵਿਨੋਦ ਕੋਹਲੀ ਤੇ ਜਨਰਲ ਸਕੱਤਰ ਨਵੀਨ ਸ਼ਰਮਾ ਨੇ ਪੱਤਰਕਾਰ ਤੱਗੜ ਨੂੰ ਗ੍ਰਿਫ਼ਤਾਰ ਕਰਨ ਦੀ ਨਿਖੇਧੀ ਕਰਦਿਆਂ ਇਸ ਨੂੰ ਨਿਰਪੱਖ ਪੱਤਰਕਾਰਤਾ ਅਤੇ ਪ੍ਰੈੱਸ ਦੀ ਆਜ਼ਾਦੀ ’ਤੇ ਸਿੱਧਾ ਹਮਲਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਜਲਦੀ ਹੀ ਯੂਨੀਅਨ ਦਾ ਇੱਕ ਵਫ਼ਦ ਡੀਜੀਪੀ ਨੂੰ ਮਿਲੇਗਾ ਅਤੇ ਪੁਲੀਸ ਨੂੰ ਨਿੱਜੀ ਦਖ਼ਲ ਦੇ ਕੇ ਸਮੁੱਚੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਅਤੇ ਪੱਤਰਕਾਰ ਨੂੰ ਰਿਹਾਅ ਕਰਨ ਦੀ ਮੰਗ ਕੀਤੀ ਜਾਵੇਗੀ। ਮੁਹਾਲੀ ਪ੍ਰੈੱਸ ਕਲੱਬ ਦੇ ਪ੍ਰਧਾਨ ਸੁਖਦੇਵ ਸਿੰਘ ਪਟਵਾਰੀ, ਪ੍ਰੈੱਸ ਕਲੱਬ ਬਨੂੜ ਦੇ ਪ੍ਰਧਾਨ ਭੁਪਿੰਦਰ ਸਿੰਘ, ਸਰਪ੍ਰਸਤ ਕਰਮਜੀਤ ਸਿੰਘ ਚਿੱਲਾ ਅਤੇ ਜਨਰਲ ਸਕੱਤਰ ਅਵਤਾਰ ਸਿੰਘ ਨੇ ਵੀ ਪੱਤਰਕਾਰ ਰਜਿੰਦਰ ਸਿੰਘ ਤੱਗੜ ਦੀ ਗ੍ਰਿਫ਼ਤਾਰੀ ਦੀ ਨਿਖੇਧੀ ਕਰਦਿਆਂ ਕਿਹਾ ਕਿ ਜੇਕਰ ਪੱਤਰਕਾਰ ਵਿਰੁੱਧ ਦਰਜ ਕੇਸ ਵਾਪਸ ਨਾ ਲਿਆ ਗਿਆ ਤਾਂ ਸਮੂਹ ਪੱਤਰਕਾਰ ਭਾਈਚਾਰਾ ਤੇ ਜਮਹੂਰੀ ਜਥੇਬੰਦੀਆਂ ਵੱਲੋਂ ਸੰਘਰਸ਼ ਵਿੱਢਿਆ ਜਾਵੇਗਾ। ਮੁਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਤੱਗੜ ਦੀ ਗ੍ਰਿਫ਼ਤਾਰੀ ਨੂੰ ਪ੍ਰੈੱਸ ਦਾ ਗਲ ਘੁੱਟਣ ਦੀ ਕਾਰਵਾਈ ਦੱਸਿਆ। ਭਾਰਤੀ ਕਿਸਾਨ ਯੂਨੀਅਨ (ਭੁਪਿੰਦਰ ਮਾਨ) ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਬਲਵੰਤ ਸਿੰਘ ਨੰਡਿਆਲੀ, ਕਿਸਾਨ ਯੂਨੀਅਨ (ਰਾਜੇਵਾਲ) ਦੇ ਸੂਬਾ ਸਕੱਤਰ ਪਰਮਦੀਪ ਸਿੰਘ ਬੈਦਵਾਨ ਅਤੇ ਜ਼ਿਲ੍ਹਾ ਪ੍ਰਧਾਨ ਕਿਰਪਾਲ ਸਿੰਘ ਸਿਆਊ ਅਤੇ ਕਿਸਾਨ ਯੂਨੀਅਨ (ਲੱਖੋਵਾਲ) ਦੇ ਜ਼ਿਲ੍ਹਾ ਜਨਰਲ ਸਕੱਤਰ ਜਸਪਾਲ ਸਿੰਘ ਨਿਆਮੀਆਂ ਨੇ ਗ੍ਰਿਫ਼ਤਾਰੀ ਨੂੰ ਬਦਲਾਖੋਰੀ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਗੌਰਵ ਯਾਦਵ ਦੀ ਚੁੱਪੀ ਗੰਭੀਰ ਚਿੰਤਾ ਦਾ ਵਿਸ਼ਾ ਹੈ। ਸ਼੍ਰੋਮਣੀ ਕਮੇਟੀ ਮੈਂਬਰ ਪਰਮਜੀਤ ਕੌਰ ਲਾਂਡਰਾਂ ਨੇ ਸਾਰੀਆਂ ਧਿਰਾਂ ਨੂੰ ਲਾਮਬੰਦ ਹੋਣ ਅਤੇ ਸਾਂਝਾ ਮੋਰਚਾ ਲਗਾਉਣ ਦੀ ਅਪੀਲ ਕੀਤੀ ਹੈ।

Advertisement

Advertisement
Advertisement