ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜਲ ਸਪਲਾਈ ਯੂਨੀਅਨ ਦੇ ਪ੍ਰਧਾਨ ਨੂੰ ਗ੍ਰਿਫ਼ਤਾਰ ਕਰਨ ਦੀ ਨਿਖੇਧੀ

10:54 AM May 24, 2024 IST

ਨਿੱਜੀ ਪੱਤਰ ਪ੍ਰੇਰਕ
ਖੰਨਾ, 23 ਮਈ
ਮੋਲਡਰ ਐਂਡ ਸਟੀਲ ਵਰਕਰਜ਼ ਅਤੇ ਮਜ਼ਦੂਰ ਯੂਨੀਅਨ ਦੇ ਮੈਬਰਾਂ ਦੀ ਅੱਜ ਇਕੱਤਰਤਾ ਹੋਈ, ਜਿਸ ਵਿਚ ਮੁਲਾਜ਼ਮਾਂ ਨੂੰ ਦਰਪੇਸ਼ ਸਮੱਸਿਆਵਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਦੇ ਮਾਨਸਾ ਦੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਨੂੰ ਪੁਲੀਸ ਵੱਲੋਂ ਘਰੋਂ ਜਬਰੀ ਚੁੱਕ ਕੇ ਥਾਣੇ ਅੰਦਰ ਬੰਦ ਕਰਨ ਦੀ ਤਿੱਖੇ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਉਨ੍ਹਾਂ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ ਗਈ। ਇਸ ਮੌਕੇ ਹਰਜਿੰਦਰ ਸਿੰਘ ਅਤੇ ਮਲਕੀਤ ਸਿੰਘ ਨੇ ਕਿਹਾ ਕਿ 22 ਮਈ ਨੂੰ ਮੁੱਖ ਮੰਤਰੀ ਦੇ ਮਾਨਸਾ ਜ਼ਿਲ੍ਹੇ ਵਿਚ ਆਉਣ ’ਤੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਫ਼ੈਸਲੇ ਅਨੁਸਾਰ ਠੇਕਾ ਕਾਮਿਆਂ ਵੱਲੋਂ ਮੁੱਖ ਮੰਤਰੀ ਦਾ ਕਾਲੇ ਝੰਡਿਆਂ ਨਾਲ ਰੋਸ ਦਿਖਾਵਾ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ ਜਿਸ ’ਤੇ ਪੁਲੀਸ ਨੇ ਕਾਰਵਾਈ ਕਰਦਿਆਂ ਪਹਿਲਾਂ ਹੀ ਉਨ੍ਹਾਂ ਨੂੰ ਘਰੋਂ ਚੁੱਕ ਲਿਆ ਅਤੇ ਮੁੱਖ ਮੰਤਰੀ ਦੇ ਜਾਣ ਉਪਰੰਤ ਵੀ ਉਸ ਨੂੰ ਛੱਡਣ ਦੀ ਥਾਂ ਅਜੇ ਤੱਕ ਥਾਣਾ ਕੋਟ ਧਰਮੂ ਵਿਖੇ ਬੰਦ ਰੱਖ ਕੇ ਸਤਨਾਮ ਸਿੰਘ ਖਿਲਾਫ਼ 751 ਦਾ ਕੇਸ ਦਰਜ ਕਰਨ ਦੀ ਧਮਕੀ ਦਿੱਤੀ ਜਾ ਰਹੀ ਹੈ।

Advertisement

Advertisement
Advertisement