For the best experience, open
https://m.punjabitribuneonline.com
on your mobile browser.
Advertisement

ਅਰੁੰਧਤੀ ਰਾਏ ਖ਼ਿਲਾਫ਼ ਕੇਸ ਚਲਾਉਣ ਦੀ ਨਿਖੇਧੀ

08:28 AM Jun 23, 2024 IST
ਅਰੁੰਧਤੀ ਰਾਏ ਖ਼ਿਲਾਫ਼ ਕੇਸ ਚਲਾਉਣ ਦੀ ਨਿਖੇਧੀ
Advertisement

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 22 ਜੂਨ
ਜਮਹੂਰੀ ਅਧਿਕਾਰ ਸਭਾ ਵੱਲੋਂ ਉੱਘੀ ਲੋਕ ਪੱਖੀ ਆਗੂ, ਮਨੁੱਖੀ ਅਧਿਕਾਰਾਂ ਦੀ ਕਾਰਕੁਨ, ਲੇਖਕ ਅਤੇ ਹਰ ਸਰਕਾਰੀ ਧੱਕੇ ਅਤੇ ਜਬਰ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੀ ਅਰੁੰਧਤੀ ਰਾਏ ਅਤੇ ਪ੍ਰੋ. ਸ਼ੌਕਤ ਖ਼ਿਲਾਫ਼ ਸਾਲਾਂ ਪੁਰਾਣੇ ਕੇਸ ਵਿੱਚ ਉਲਝਾ ਕੇ ਯੂਏਪੀਏ ਦੀ ਧਾਰਾ ਲਗਾਉਣ ਦੀ ਸਖ਼ਤ ਨਿਖੇਧੀ ਕੀਤੀ ਹੈ। ਸਭਾ ਦੇ ਸੂਬਾ ਆਗੂਆਂ ਸਵਰਨਜੀਤ ਸਿੰਘ, ਵਿਸਾਖਾ ਸਿੰਘ, ਜ਼ਿਲਾ ਪ੍ਰਧਾਨ ਜਗਜੀਤ ਭੁਟਾਲ, ਮੀਤ ਪ੍ਰਧਾਨ ਬਸੇਸਰ ਰਾਮ, ਸਕੱਤਰ ਕੁਲਦੀਪ ਸਿੰਘ, ਵਿੱਤ ਸਕੱਤਰ ਮਨਧੀਰ ਸਿੰਘ, ਕੁਲਵਿੰਦਰ ਬੰਟੀ, ਜੁਝਾਰ ਲੌਂਗੋਵਾਲ ਆਦਿ ਆਗੂਆਂ ਨੇ ਇਸ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾਂ ਕਿ ਕੇਂਦਰੀ ਹਕੂਮਤ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ, ਮਜ਼ਦੂਰ ਕਿਸਾਨਾਂ ’ਤੇ ਕੀਤੇ ਜਾ ਰਹੇ ਜਬਰ, ਘੱਟ ਗਿਣਤੀਆਂ, ਦਲਿਤਾਂ, ਆਦਿਵਾਸੀਆਂ ਨਾਲ ਹੋ ਰਹੇ ਧੱਕਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਬੁੱਧੀਜੀਵੀਆਂ, ਲੇਖਕਾਂ, ਮਨੁੱਖੀ ਅਧਿਕਾਰਾਂ ਦੇ ਕਾਰਕੁਨਾਂ ਨੂੰ ਜੇਲ੍ਹਾਂ ਅੰਦਰ ਬੰਦ ਕਰਨ ਦੇ ਰਾਹ ਪਈ ਹੋਈ ਹੈ। ਆਗੂਆਂ ਨੇ ਕਿਹਾ ਅਸਲ ਇਹ ਬੁੱਧੀਜੀਵੀ ਸਾਮਰਾਜੀਆਂ ਅਤੇ ਕਾਰਪੋਰੇਟ ਘਰਾਣਿਆਂ ਵੱਲੋਂ ਮੁਲਕ ਦੇ ਜਲ ਜੰਗਲਾਂ ਤੇ ਕਬਜ਼ਾ ਕਰਨ ਦੇ ਮਨਸੂਬਿਆਂ ਤੋ ਵਾਕਫ ਨੇ ਤੇ ਆਪਣੀਆਂ ਲਿਖਤਾਂ ਰਾਹੀਂ ਲੋਕਾਂ ਨੂੰ ਚੇਤਨ ਕਰਨ ਕਾਰਨ ਸਰਕਾਰ ਨੂੰ ਰੜਕਦੇ ਹਨ। ਆਗੂਆਂ ਨੇ ਇਨ੍ਹਾਂ ਬੁੱਧੀਜੀਵੀਆਂ ’ਤੇ ਕੀਤਾ ਦਰਜ ਕੇਸ ਤੁਰੰਤ ਵਾਪਿਸ ਲੈਣ ਦੀ ਮੰਗ ਕਰਦਿਆਂ ਕਿਹਾ ਜੇ ਅਜਿਹਾ ਨਹੀਂ ਕੀਤਾ ਜਾਂਦਾ ਤਾਂ ਇਸ ’ਤੇ ਦੇਸ਼ ਵਿਆਪੀ ਅੰਦੋਲਨ ਵਿੱਢਿਆ ਜਾਵੇਗਾ।

Advertisement

Advertisement
Advertisement
Author Image

Advertisement