ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਿਜਲੀ ਦਰਾਂ ’ਚ ਵਾਧੇ ਦੇ ਫ਼ੈਸਲੇ ਦੀ ਨਿਖੇਧੀ

08:00 AM Jun 15, 2024 IST

ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 14 ਜੂਨ
ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਬਿਜਲੀ ਦਰਾਂ ਵਿੱਚ ਵਾਧਾ ਕਰਨ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਹਾਲ ਹੀ ਵਿੱਚ ਲੋਕ ਸਭਾ ਚੋਣਾਂ ਵਿੱਚ ‘ਆਪ’ ਨੂੰ ਮਿਲੀ ਹਾਰ ਦਾ ਬਦਲਾ ਲੈਣ ਲਈ ਸੂਬਾ ਸਰਕਾਰ ਨੇ ਬਿਜਲੀ ਦਰਾਂ ਵਾਧਾ ਕੀਤਾ ਹੈ। ਅੱਜ ਇੱਥੇ ਉਨ੍ਹਾਂ ਕਿਹਾ ਕਿ ਨਾ ਸਿਰਫ਼ ਘਰੇਲੂ ਸਗੋਂ ਸਨਅਤਾਂ ਦੀਆਂ ਬਿਜਲੀ ਦਰਾਂ ਵਿਚ ਵੀ ਵਾਧਾ ਕੀਤਾ ਗਿਆ ਹੈ। ਕਿਸਾਨਾਂ ਦੇ ਟਿਊਬਵੈੱਲ ਕੁਨੈਕਸ਼ਨਾਂ ਦੀਆਂ ਦਰਾਂ ਵੀ ਵਧਾਈਆਂ ਗਈਆਂ ਹਨ। ਕੁਲਜੀਤ ਬੇਦੀ ਨੇ ਕਿਹਾ ਕਿ ਇੱਕ ਪਾਸੇ ਸਰਕਾਰ 300 ਯੂਨਿਟ ਤੱਕ ਬਿਜਲੀ ਮੁਆਫ਼ ਕਰਨ ਦੀਆਂ ਗੱਲਾਂ ਕਰ ਕੇ ਲੋਕਾਂ ਨੂੰ ਸਹੂਲਤ ਦੇਣ ਦੀ ਗੱਲ ਕਰਦੀ ਹੈ ਅਤੇ ਦੂਜੇ ਪਾਸੇ ਬਿਜਲੀ ਦੇ ਭਾਅ ਵਿਚ ਵਾਧਾ ਕਰ ਕੇ ਲੋਕਾਂ ਦਾ ਕਚੂਮਰ ਕੱਢਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਨਵੇਂ ਹੁਕਮਾਂ ਅਨੁਸਾਰ 16 ਜੂਨ ਤੋਂ ਬਿਜਲੀ ਦੀਆਂ ਦਰਾਂ ਵਧਾਈਆਂ ਜਾ ਰਹੀਆਂ ਹਨ।

Advertisement

Advertisement