ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਾਜਪਾ ਉਮੀਦਵਾਰਾਂ ਦੇ ਵਿਰੋਧ ਖ਼ਿਲਾਫ਼ ਚੋਣ ਕਮਿਸ਼ਨ ਦੇ ਐਲਾਨ ਦੀ ਨਿਖੇਧੀ

08:43 AM May 13, 2024 IST
ਕਿਸਾਨਾਂ ਦੀ ਇਕੱਤਰਤਾ ਨੂੰ ਸੰਬੋਧਨ ਕਰਦੇ ਹੋਏ ਜਗਤਾਰ ਸਿੰਘ ਦੇਹੜਕਾ। -ਫੋਟੋ: ਸ਼ੇਤਰਾ

ਨਿੱਜੀ ਪੱਤਰ ਪ੍ਰੇਰਕ
ਜਗਰਾਉਂ, 12 ਮਈ
ਸੰਯੁਕਤ ਕਿਸਾਨ ਮੋਰਚੇ ’ਚ ਸ਼ਾਮਲ ਕਿਸਾਨ ਜਥੇਬੰਦੀਆਂ ਵੱਲੋਂ 21 ਮਈ ਨੂੰ ਜਗਰਾਉਂ ਦਾਣਾ ਮੰਡੀ ਵਿੱਚ ਕੀਤੀ ਜਾ ਰਹੀ ਕਿਸਾਨ ਮਹਾ-ਪੰਚਾਇਤ ਦੀ ਕਾਮਯਾਬੀ ਲਈ ਮੁਹਿੰਮ ਵਿੱਢ ਦਿੱਤੀ ਗਈ ਹੈ। ਇਸੇ ਲੜੀ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ-ਧਨੇਰ) ਦੀ ਇਕੱਤਰਤਾ ਨੇੜਲੇ ਪਿੰਡ ਦੇਹੜਕਾ ਵਿੱਚ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਦੇਹੜਕਾ ਦੀ ਅਗਵਾਈ ਹੇਠ ਹੋਈ। ਇਸ ਵਿੱਚ ਬਲਾਕ ਦੀਆਂ ਦੋ ਦਰਜਨ ਇਕਾਈਆਂ ਦੇ ਵਰਕਰਾਂ ਤੇ ਅਹੁਦੇਦਾਰਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਵਿੱਚ ਚੋਣ ਕਮਿਸ਼ਨ ਵੱਲੋਂ ਕਿਸਾਨ ਜਥੇਬੰਦੀਆਂ ਨੂੰ ਭਾਜਪਾ ਦਾ ਪਿੰਡਾਂ ’ਚ ਵਿਰੋਧ ਕਰਨ ਤੋਂ ਵਰਜਣ ਦੇ ਐਲਾਨ ਦੀ ਤਿੱਖੀ ਨਿਖੇਧੀ ਕਰਦਿਆਂ ਇਸ ਨੂੰ ਜਮਹੂਰੀਅਤ ਲਈ ਘਾਤਕ ਕਰਾਰ ਦਿੱਤਾ ਗਿਆ। ਕਿਸਾਨ ਆਗੂਆਂ ਨੇ ਕਿਹਾ ਕਿ ਉਨ੍ਹਾਂ ਦੀ ਕਿਸਮਤ ਦੇ ਮਾਲਕ ਬਣਨ ਲਈ ਕਾਹਲੇ ਸਾਰੇ ਉਮੀਦਵਾਰਾਂ ਨੂੰ ਸਵਾਲ ਕਰਨਾ ਵੋਟਰਾਂ ਦਾ ਜਮਹੂਰੀ ਹੱਕ ਹੈ। ਇਸ ਸਮੇਂ ਕਿਸਾਨ ਆਗੂ ਹਰਨੇਕ ਸਿੰਘ ਮਹਿਮਾ ਨੂੰ ਗ੍ਰਿਫ਼ਤਾਰ ਕਰਨ ਦੀ ਸਖ਼ਤ ਨਿਖੇਧੀ ਕਰਦਿਆਂ ਫੌਰੀ ਰਿਹਾਅ ਕਰਨ ਦੀ ਮੰਗ ਕੀਤੀ ਗਈ। ਇਸ ਧੱਕੇਸ਼ਾਹੀ ਖ਼ਿਲਾਫ਼ ਸਾਰੇ ਪਿੰਡਾਂ ‘ਚ ਪੰਜਾਬ ਸਰਕਾਰ ਤੇ ਭਾਜਪਾ ਦੇ ਅਰਥੀ ਫੂਕ ਮੁਜ਼ਾਹਰੇ ਕਰਨ ਦਾ ਫ਼ੈਸਲਾ ਹੋਇਆ।
ਮੀਟਿੰਗ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਹੋ ਰਹੀ ਕਿਸਾਨ-ਮਜ਼ਦੂਰ ਮਹਾ-ਪੰਚਾਇਤ ਵਿੱਚ ਸ਼ਾਮਲ ਹੋਣ ਲਈ ਬਲਾਕ ਪੱਧਰੀ ਵਿਉਂਤਬੰਦੀ ਉਲੀਕੀ ਗਈ। ਹਫ਼ਤਾ ਭਰ ਮਹਾ-ਪੰਚਾਇਤ ਦੀ ਸਫ਼ਲਤਾ ਲਈ ਜ਼ੋਰਦਾਰ ਮੁਹਿੰਮ ਚਲਾਉਣ ਦਾ ਫ਼ੈਸਲਾ ਕੀਤਾ ਗਿਆ।

Advertisement

Advertisement