For the best experience, open
https://m.punjabitribuneonline.com
on your mobile browser.
Advertisement

ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਵੱਲੋਂ ਬਦਲੀਆਂ ਦੀ ਨਿਖੇਧੀ

11:30 AM Jul 08, 2024 IST
ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਵੱਲੋਂ ਬਦਲੀਆਂ ਦੀ ਨਿਖੇਧੀ
Advertisement

ਖੇਤਰੀ ਪ੍ਰਤੀਨਿਧ
ਲੁਧਿਆਣਾ, 7 ਜੁਲਾਈ
ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਨੇ ਅਧਿਆਪਕਾਂ ਦੀ ਇੱਛਾ ਲਏ ਬਿਨਾਂ ਬਦਲੀਆਂ ਕਰਨ ਦੀ ਨਿਖੇਧੀ ਕੀਤੀ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਸੁਰਿੰਦਰ ਕੁਮਾਰ ਪੁਆਰੀ, ਜਰਨਲ ਸਕੱਤਰ ਗੁਰਪ੍ਰੀਤ ਸਿੰਘ ਮਾੜੀ ਮੇਘਾ, ਸਰਪਰਸਤ ਚਰਨ ਸਿੰਘ ਸਰਾਭਾ, ਸੀਨੀਅਰ ਮੀਤ ਪ੍ਰਧਾਨ ਪਰਵੀਨ ਕੁਮਾਰ, ਟਹਿਲ ਸਿੰਘ ਸਰਾਭਾ, ਸੰਜੀਵ ਸ਼ਰਮਾ, ਪਰਮਿੰਦਰ ਪਾਲ ਸਿੰਘ ਕਾਲੀਆ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ 6 ਜ਼ਿਲ੍ਹਾ ਸਿੱਖਿਆ ਸਿਖਲਾਈ ਸੰਸਥਾਵਾਂ ਨੂੰ ਸੈਂਟਰ ਆਫ ਐਕਸੀਲੈਂਸ ਬਣਾਉਣ ਦੇ ਚੱਕਰਾਂ ਵਿੱਚ ਲੈਕਚਰਾਰਾਂ ਦੀਆਂ ਜਬਰੀ ਬਦਲੀਆਂ ਕਰ ਦਿੱਤੀਆਂ ਹਨ। ਅਧਿਆਪਕ ਆਗੂਆਂ ਨੇ ਕਿਹਾ ਕਿ ਸਰਕਾਰੀ ਸਕੂਲ ਤਾਂ ਪਹਿਲਾਂ ਤੋਂ ਹੀ ਅਧਿਆਪਕਾਂ ਦੀ ਕਮੀ ਨਾਲ ਜੂਝ ਰਹੇ ਹਨ, ਇਨ੍ਹਾਂ ਸਕੂਲਾਂ ਵਿੱਚ ਨਵੀਂ ਭਰਤੀ ਕਰਨ ਦੀ ਥਾਂ ਅਧਿਆਪਕਾਂ ਨੂੰ ਜ਼ਿਲ੍ਹਾ ਸਿੱਖਿਆ ਸਿਖਲਾਈ ਸੰਸਥਾਵਾਂ ਵਿੱਚ ਬਦਲੀ ਕਰਨ ਨਾਲ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਵਿੱਚ ਹੋਰ ਨਿਘਾਰ ਆਵੇਗਾ। ਆਗੂਆਂ ਨੇ ਚਿੰਤਾ ਜ਼ਾਹਰ ਕੀਤੀ ਕਿ ਸਿੱਖਿਆ ਜਿਹੇ ਅਹਿਮ ਮਾਮਲੇ ਬਾਰੇ ਗੰਭੀਰਤਾ ਨਾ ਲੈਂਦੇ ਹੋਏ ਸਰਕਾਰ ਵਲੋਂ ਅਧਿਆਪਕਾਂ ਦੀ ਇਧਰੋਂ-ਉਧਰੋਂ ਬਦਲ ਕੇ ਡੰਗ ਟਪਾਊ ਨੀਤੀ ਅਪਣਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਅਸਲੀਅਤ ਇਹ ਹੈ ਕਿ ਸਰਕਾਰੀ ਸਕੂਲਾਂ ਵਿੱਚ ਪਹਿਲਾਂ ਹੀ ਅਧਿਆਪਕਾਂ ਦੀ ਘਾਟ ਹੈ ਅਤੇ ਹੁਣ ਇਨ੍ਹਾਂ ਸਕੂਲਾਂ ਵਿੱਚੋਂ ਅਧਿਆਪਕਾਂ ਨੂੰ ਬਦਲ ਕੇ ਡਾਈਟਾਂ ਵਿੱਚ ਭੇਜਿਆ ਜਾ ਰਿਹਾ ਹੈ ਅਤੇ ਸਕੂਲੀ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਅੱਖੋਂ-ਪਰੋਖੇ ਕਰ ਕੇ ਹੋਰ ਪਛਾੜਿਆ ਜਾ ਰਿਹਾ ਹੈ। ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਅਤੇ ਡਾਈਟਾਂ ਵਿੱਚ ਖਾਲੀ ਪਈਆਂ ਸਾਰੀਆਂ ਅਸਾਮੀਆਂ ਰੈਗੂਲਰ ਭਰਤੀ ਰਾਹੀਂ ਭਰੀਆਂ ਜਾਣ। ਇਸੇ ਤਰ੍ਹਾਂ ਅਧਿਆਪਕਾਂ ਦੀ ਬਦਲੀ ਕਰਨ ਸਮੇਂ ਅਧਿਆਪਕ ਤੋਂ ਪਹਿਲਾਂ ਹੀ ਲਿਖਤੀ ਸਹਿਮਤੀ ਲਈ ਜਾਵੇ ਤੇ ਜੇ ਕਿਸੇ ਅਧਿਆਪਕ ਨੂੰ ਕੋਈ ਮੁਸ਼ਕਲ ਆਉਂਦੀ ਹੈ ਤਾਂ ਉਸ ਦੀ ਬਦਲੀ ਰੱਦ ਕੀਤੀ ਜਾਵੇ।

Advertisement

Advertisement
Author Image

sukhwinder singh

View all posts

Advertisement
Advertisement
×