ਟੀਵੀ ਲੜੀਵਾਰਾਂ ਤੇ ਫਿਲਮਾਂ ਦੀ ਸ਼ੂਟਿੰਗ ਨੂੰ ਬਾਸ਼ਰਤ ਹਰੀ ਝੰਡੀ
12:23 PM Aug 23, 2020 IST
Advertisement
ਨਵੀਂ ਦਿੱਲੀ, 23 ਅਗਸਤ
Advertisement
ਸੂਚਨਾ ਅਤੇ ਪ੍ਰਸਾਰਣ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਐਤਵਾਰ ਨੂੰ ਫਿਲਮਾਂ ਅਤੇ ਟੀਵੀ ਪ੍ਰੋਗਰਾਮਾਂ ਦੀ ਸ਼ੂਟਿੰਗ ਮੁੜ ਸ਼ੁਰੂ ਕਰਨ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਸਿਹਤ ਅਤੇ ਗ੍ਰਹਿ ਮੰਤਰਾਲਿਆਂ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਨੂੰ ਅੰਤਮ ਰੂਪ ਦਿੱਤਾ ਗਿਆ ਹੈ। ਮੰਤਰੀ ਨੇ ਕਿਹਾ ਕਿ ਕੋਵੀਡ-19 ਮਹਾਮਾਰੀ ਦੇ ਮੱਦੇਨਜ਼ਰ ਜਾਰੀ ਕੀਤੇ ਗਏ ਇਨ੍ਹਾਂ ਨਿਰਦੇਸ਼ਾਂ ਤਹਿਤ ਫਿਲਮਾਂ ਅਤੇ ਟੀਵੀ ਸੀਰੀਅਲਾਂ ਦੀ ਸ਼ੂਟਿੰਗ ਸ਼ੁਰੂ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਕੈਮਰਿਆਂ ਦੇ ਸਾਹਮਣੇ ਆਉਣ ਵਾਲਿਆਂ ਨੂੰ ਛੱਡ ਕੇ ਬਾਕੀ ਸਾਰੇ ਲੋਕਾਂ ਨੂੰ ਮਾਸਕ ਪਹਿਨਣੇ ਪੈਣਗੇ। ਉਨ੍ਹਾਂ ਉਮੀਦ ਜਤਾਈ ਕਿ ਸ਼ੂਟਿੰਗ ਮੁੜ ਸ਼ੁਰੂ ਹੋਣ ਨਾਲ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ।
Advertisement