For the best experience, open
https://m.punjabitribuneonline.com
on your mobile browser.
Advertisement

ਪੰਜਾਬ ਦੇ ਹਾਲਾਤ ਦਿਨ-ਬ-ਦਿਨ ਵਿਗੜ ਰਹੇ: ਰਾਜਾ ਵੜਿੰਗ

06:07 PM Sep 17, 2024 IST
ਪੰਜਾਬ ਦੇ ਹਾਲਾਤ ਦਿਨ ਬ ਦਿਨ ਵਿਗੜ ਰਹੇ  ਰਾਜਾ ਵੜਿੰਗ
Advertisement

ਸਿਮਰਤਪਾਲ ਸਿੰਘ ਬੇਦੀ
ਜੰਡਿਆਲਾ ਗੁਰੂ, 17 ਸਤੰਬਰ
ਸਥਾਨਕ ਡੀਐਸਪੀ ਦਫਤਰ ਦੇ ਬਾਹਰ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦੇ ਪ੍ਰਧਾਨ ਅਤੇ ਲੁਧਿਆਣੇ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸਾਬਕਾ ਹਲਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਨੇ ਕਾਂਗਰਸੀ ਵਰਕਰਾਂ ਨਾਲ ਪੰਜਾਬ ਦੀ ਵਿਗੜ ਰਹੀ ਕਾਨੂੰਨ ਅਤੇ ਵਿਵਸਥਾ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਸੁਖਵਿੰਦਰ ਸਿੰਘ ਡੈਨੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ 'ਚ ਆਉਣ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਉਹ ਪੰਜਾਬ ਵਿੱਚ ਅਮਨ ਸ਼ਾਂਤੀ ਕਾਇਮ ਰੱਖਣ ਦੇ ਲਈ ਹਰ ਸੰਭਵ ਕੋਸ਼ਿਸ਼ ਕਰੇਗੀ ਪਰ ਪਿਛਲੇ ਢਾਈ ਸਾਲਾਂ ਤੋਂ ਪੰਜਾਬ ਵਿੱਚ ਲੁੱਟ ਖੋਹ ਤੇ ਕਤਲ ਦੀਆਂ ਵਾਰਦਾਤਾਂ ਵਧ ਰਹੀਆਂ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਪੰਜਾਬ ਵਿੱਚ ਪਿਛਲੇ ਦੋ ਸਾਲ ਦੇ ਵੱਧ ਸਮੇਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਰਾਜ ਕਰ ਰਹੀ ਅਤੇ ਇੱਥੇ ਕਾਨੂੰਨ ਅਤੇ ਵਿਵਸਥਾ ਦਾ ਬੁਰਾ ਹਾਲ ਹੋ ਚੁੱਕਾ ਹੈ। ਪੰਜਾਬ ਵਿੱਚ ਨਿਤ ਹੀ ਦਿਨ ਲੁੱਟ ਖੋਹ ਅਤੇ ਕਤਲ ਦੀਆਂ ਵਾਰਦਾਤਾਂ ਵਾਪਰ ਰਹੀਆਂ ਹਨ।

Advertisement

Advertisement
Advertisement
Author Image

sukhitribune

View all posts

Advertisement