ਕਰਤਾਰਪੁਰ ਸਾਹਿਬ ਲਈ ਸ਼ਰਤਾਂ ਖ਼ਤਮ ਕੀਤੀਆਂ ਜਾਣ: ਬਡੂੰਗਰ
10:06 AM Oct 26, 2024 IST
Advertisement
ਪਟਿਆਲਾ (ਖੇਤਰੀ ਪ੍ਰਤੀਨਿਧ):
Advertisement
ਭਾਰਤ-ਪਾਕਿ ਵੱਲੋਂ ਕਰਤਾਰਪੁਰ ਲਾਂਘੇ ਸਬੰਧੀ ਦੁਵੱਲੇ ਸਮਝੌਤੇ ਦੀ ਮਿਆਦ ਵਿੱਚ ਵਾਧਾ ਕਰਨ ਦੀ ਸ਼ਲਾਘਾ ਕਰਦਿਆਂ, ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲ਼ੇ ਸ਼ਰਧਾਲੂਆਂ ਪਾਸੋਂ ਪਾਕਿਸਤਾਨ ਸਰਕਾਰ ਵੱਲੋਂ ਸਰਵਿਸ ਚਾਰਜ ਵਜੋਂ 20 ਅਮਰੀਕੀ ਡਾਲਰ ਵਸੂਲੇ ਜਾਣ ਦੀ ਸ਼ਰਤ ਹਟਾਈ ਜਾਵੇ। ਪ੍ਰੋ. ਬਡੂੰਗਰ ਨੇ ਪਾਸਪੋਰਟ ਦੀ ਸ਼ਰਤ ਵੀ ਖ਼ਤਮ ਕਰਨ ਦੀ ਮੰਗ ਕੀਤੀ ਤੇ ਕਿਹਾ ਕਿ ਆਧਾਰ ਕਾਰਡ ਜਾਂ ਹੋਰ ਪਛਾਣ ਪੱਤਰ ਨੂੰ ਹੀ ਆਧਾਰ ਬਣਾਇਆ ਜਾਵੇ।
Advertisement
Advertisement