ਜਥੇਦਾਰ ਧਨੌਲਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ
06:56 AM Nov 21, 2023 IST
Advertisement
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 20 ਨਵੰਬਰ
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਜਥੇਦਾਰ ਭਰਪੂਰ ਸਿੰਘ ਧਨੌਲਾ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਧਨੌਲਾ ਨੇਕ ਦਿਲ ਤੇ ਸੂਝਵਾਨ ਪੰਥਕ ਸੋਚ ਵਾਲੇ ਆਗੂ ਸਨ ਜੋ ਆਪਣੇ ਕੰਮ ਪ੍ਰਤੀ ਸਮਰਪਿਤ ਸਨ। ਉਨ੍ਹਾਂ ਕਿਹਾ ਕਿ ਜਥੇਦਾਰ ਧਨੌਲਾ ਵੱਲੋਂ ਪੰਥ ਪ੍ਰਤੀ ਕੀਤੀਆਂ ਸੇਵਾਵਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਇਸੇ ਦੌਰਾਨ ਪੰਜਾਬ ਮੰਡੀ ਬੋਰਡ ਦੇ ਸਾਬਕਾ ਡਾਇਰੈਕਟਰ ਰਾਜਿੰਦਰ ਸਿੰਘ ਬਡਹੇੜੀ ਨੇ ਵੀ ਜਥੇਦਾਰ ਧਨੌਲਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਜ਼ਿਕਰਯੋਗ ਹੈ ਕਿ ਮਰਹੂਮ ਜਥੇਦਾਰ ਧਨੌਲਾ ਪੰਜਾਬ ਵਣ ਵਿਕਾਸ ਨਿਗਮ ਦੇ ਚੇਅਰਮੈਨ ਰਹਿ ਚੁੱਕੇ ਹਨ ਤੇ ਅਕਾਲੀ ਦਲ ਦੇ ਕਈ ਮੋਰਚਿਆਂ ’ਚ ਉਨ੍ਹਾਂ ਦੀ ਸਰਗਰਮ ਸ਼ਮੂਲੀਅਤ ਰਹੀ ਸੀ।
Advertisement
Advertisement
Advertisement