ਸਾਬਰ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ
ਖੇਤਰੀ ਪ੍ਰਤੀਨਿਧ
ਲੁਧਿਆਣਾ, 28 ਅਕਤੂਬਰ
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਅਹੁਦੇਦਾਰ, ਪ੍ਰਬੰਧਕੀ ਬੋਰਡ ਦੇ ਮੈਂਬਰ ਅਤੇ ਸਮੂਹ ਮੈਂਬਰਾਂ ਵੱਲੋਂ ਡਾ. ਜਸਬੀਰ ਸਿੰਘ ਸਾਬਰ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਅਕਾਡਮੀ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਨੇੇ ਦੁੱਖ ਪ੍ਰਗਟਾਉਂਦਿਆਂ ਕਿਹਾ ਕਿ ਡਾ. ਜਸਬੀਰ ਸਿੰਘ ਸਾਬਰ ਮੱਧਕਾਲੀਨ ਪੰਜਾਬੀ ਸਾਹਿਤ ਅਤੇ ਖ਼ਾਸ ਤੌਰ ’ਤੇ ਗੁਰਮਤਿ ਸਾਹਿਤ, ਗੁਰਬਾਣੀ, ਸਿੱਖ ਇਤਿਹਾਸ, ਸਿੱਖ ਸਭਿਆਚਾਰ ਅਤੇ ਗੁਰਮਤਿ ਸੰਗੀਤ ਨੂੰ ਸਮੇਂ ਦੇ ਹਾਣ ਦਾ ਪੇਸ਼ ਕਰਨ ਵਾਲੇ ਵਿਸ਼ਵ ਵਿਦਵਾਨ ਸਨ। ਸੀਨੀਅਰ ਮੀਤ ਪ੍ਰਧਾਨ ਡਾ. ਪਾਲ ਕੌਰ ਨੇ ਕਿਹਾ ਕਿ ਡਾ. ਸਾਬਰ ਨੇ ਸ਼੍ਰੋਮਣੀ ਸਿੱਖ ਇਤਿਹਾਸ ਰਿਸਰਚ ਬੋਰਡ ਦੇ ਬਤੌਰ ਇੰਚਾਰਜ ਅਤੇ ਸਿੱਖ ਧਰਮ ਅਧਿਐਨ ਦੇ ਪੱਤਰ ਵਿਹਾਰ ਕੋਰਸ ਦੇ ਸਾਲ 2007 ਤੋਂ 2012 ਤੱਕ ਫਾਊਂਡਰ ਡਾਇਰੈਕਟਰ ਵਜੋਂ ਸੇਵਾਵਾਂ ਨਿਭਾਈਆਂ। ਅਕਾਡਮੀ ਦੇ ਜਨਰਲ ਸਕੱਤਰ ਡਾ. ਗੁਲਜ਼ਾਰ ਸਿੰਘ ਪੰਧੇਰ ਨੇ ਕਿਹਾ ਉਨ੍ਹਾਂ ਦੀਆਂ ਤਿੰਨ ਦਰਜਨ ਤੋਂ ਵੱੱਧ ਮੌਲਿਕ ਅਤੇ ਸੰਪਾਦਤ ਪੁਸਤਕਾਂ ਹਨ। ਇਸ ਮੌਕੇ ਅਫ਼ਸੋਸ ਪ੍ਰਗਟ ਕਰਨ ਵਾਲਿਆਂ ਵਿੱਚ ਡਾ. ਸੁਖਦੇਵ ਸਿੰਘ ਸਿਰਸਾ, ਪ੍ਰੋ. ਗੁਰਭਜਨ ਸਿੰਘ ਗਿੱਲ, ਡਾ. ਅਨੂਪ ਸਿੰਘ, ਸੁਰਿੰਦਰ ਕੈਲੇ, ਡਾ. ਜੋਗਿੰਦਰ ਸਿੰਘ ਨਿਰਾਲਾ, ਬਲਬੀਰ ਮਾਧੋਪੁਰੀ, ਡਾ. ਗੁਰਇਕਬਾਲ ਸਿੰਘ, ਡਾ. ਅਰਵਿੰਦਰ ਕੌਰ ਕਾਕੜਾ, ਡਾ. ਗੁਰਚਰਨ ਕੌਰ ਕੋਚਰ, ਡਾ. ਹਰਵਿੰਦਰ ਸਿੰਘ, ਤ੍ਰੈਲੋਚਨ ਲੋਚੀ, ਜਸਪਾਲ ਮਾਨਖੇੜਾ, ਡਾ. ਹਰੀ ਸਿੰਘ ਜਾਚਕ, ਸ਼ਬਦੀਸ਼, ਸੰਜੀਵਨ ਸਿੰਘ, ਨਰਿੰਦਰਪਾਲ ਕੌਰ, ਵਾਹਿਦ (ਸਤਿਨਾਮ ਸਿੰਘ), ਡਾ. ਹਰਜਿੰਦਰ ਸਿੰਘ, ਪ੍ਰੋ. ਸਰਘੀ ਅਤੇ ਵਰਗਿਸ ਸਲਾਮਤ ਸਮੇਤ ਸਮੂਹ ਮੈਂਬਰ ਸ਼ਾਮਲ ਹਨ।