For the best experience, open
https://m.punjabitribuneonline.com
on your mobile browser.
Advertisement

ਆਕਸਫੋਰਡ ਸਕੂਲ ਵਿੱਚ ਅਧਿਆਪਕਾਂ ਲਈ ਸੈਮੀਨਾਰ ਕਰਵਾਇਆ

06:59 AM Jul 05, 2024 IST
ਆਕਸਫੋਰਡ ਸਕੂਲ ਵਿੱਚ ਅਧਿਆਪਕਾਂ ਲਈ ਸੈਮੀਨਾਰ ਕਰਵਾਇਆ
ਸੈਮੀਨਾਰ ਵਿੱਚ ਭਾਗ ਲੈਣ ਵਾਲੇ ਅਧਿਆਪਕ।
Advertisement

ਭਗਤਾ ਭਾਈ:

Advertisement

ਦਿ ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ ਵਿਚ ਅਧਿਆਪਕਾਂ ਦੇ ਗਿਆਨ ‘ਚ ਵਾਧਾ ਕਰਨ ਅਤੇ ਨਵੀਆਂ ਪੜ੍ਹਾਈ ਵਿਧੀਆਂ ਤੋਂ ਜਾਣੂ ਕਰਵਾਉਣ ਲਈ ਦੋ ਰੋਜ਼ਾ ਸੈਮੀਨਾਰ ਕਰਵਾਇਆ ਗਿਆ। ਇਸ ਸਮੇਂ ਸਕੂਲ ਦੇ ਸਰਪ੍ਰਸਤ ਹਰਦੇਵ ਸਿੰਘ ਬਰਾੜ, ਚੇਅਰਮੈਨ ਹਰਗੁਰਪ੍ਰੀਤ ਸਿੰਘ ਗਗਨ ਬਰਾੜ, ਪ੍ਰਧਾਨ ਗੁਰਮੀਤ ਸਿੰਘ ਗਿੱਲ, ਵਾਈਸ ਚੇਅਰਮੈਨ ਪਰਮਪਾਲ ਸਿੰਘ ਸ਼ੈਰੀ ਢਿੱਲੋਂ ਤੇ ਵਿੱਤ ਸਕੱਤਰ ਗੁਰਮੀਤ ਸਿੰਘ ਗਿੱਲ ਸਰਪੰਚ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਸੈਮੀਨਾਰ ਦੌਰਾਨ ਲੁਧਿਆਣਾ, ਚੰਡੀਗੜ੍ਹ ਅਤੇ ਦਿੱਲੀ ਤੋਂ ਆਏ ਵਿਸ਼ੇ ਮਾਹਿਰਾਂ ਨੇ ਪ੍ਰਭਾਵਸ਼ਾਲੀ ਕਲਾਸਰੂਮ ਪ੍ਰਬੰਧ, 21ਵੀਂ ਸਦੀ ਦੇ ਹੁਨਰ ਤੇ ਸਮਾਂ ਪ੍ਰਬੰਧਨ, ਐਨਸੀਐਫ਼ ਅਤੇ ਐਨਈਪੀ ਬਾਰੇ ਚਾਨਣਾ ਪਾਉਂਦਿਆਂ ਆਪਣੇ ਤਜਰਬੇ ਅਤੇ ਅਨੁਭਵ ਨੂੰ ਸਕੂਲ ਦੇ ਅਧਿਆਪਕਾਂ ਨਾਲ ਸਾਂਝੇ ਕੀਤੇ। ਸਕੂਲ ਦੇ ਪ੍ਰਿੰਸੀਪਲ ਰੂਪ ਲਾਲ ਬਾਂਸਲ ਨੇ ਪਹੁੰਚੇ ਮਾਹਿਰਾਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਦਾ ਸਨਮਾਨ ਕੀਤਾ। -ਪੱਤਰ ਪ੍ਰੇਰਕ

Advertisement
Author Image

joginder kumar

View all posts

Advertisement
Advertisement
×