For the best experience, open
https://m.punjabitribuneonline.com
on your mobile browser.
Advertisement

ਅੰਮ੍ਰਿਤ ਸੰਚਾਰ ਕਰਵਾਇਆ

06:22 AM Apr 08, 2024 IST
ਅੰਮ੍ਰਿਤ ਸੰਚਾਰ ਕਰਵਾਇਆ
ਪਿੰਡ ਕਾਂਸਲ ਵਿੱਚ ਅੰਮ੍ਰਿਤ ਛਕਣ ਵਾਲਿਆਂ ਦਾ ਸਨਮਾਨ ਕਰਦੇ ਹੋਏ ਪਤਵੰਤੇ।
Advertisement

ਮੁੱਲਾਂਪੁਰ ਗ਼ਰੀਬਦਾਸ: ਵਿਸਾਖੀ ਨੂੰ ਸਮਰਪਿਤ ਕਰਵਾਏ ਸਮਾਗਮ ਦੌਰਾਨ ਪਿੰਡ ਕਾਂਸਲ ਦੇ ਗੁਰਦੁਆਰਾ ਸਾਹਿਬ ਵਿੱਚ ਅੰਮ੍ਰਿਤ ਸੰਚਾਰ ਤੇ ਅੱਖਾਂ ਦੀ ਜਾਂਚ ਕੈਂਪ ਲਗਾਇਆ ਗਿਆ। ਗੁਰਦੁਆਰਾ ਸਿੰਘ ਸਭਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਸੁਖਵੰਤ ਕੌਰ, ਸਮਾਜਸੇਵੀ ਕਰਨੈਲ ਸਿੰਘ ਜੰਗੂ, ਸੈਕਟਰੀ ਗੁਰਦੇਵ ਸਿੰਘ ਤੇ ਖ਼ਜ਼ਾਨਚੀ ਜਸਪਿੰਦਰ ਕੌਰ ਨੇ ਦੱਸਿਆ ਕਿ ਰਾਗੀ ਸਿੰਘਾਂ ਨੇ ਸ਼ਬਦ ਕੀਰਤਨ ਕਰਦਿਆਂ ਸੰਗਤਾਂ ਨੂੰ ਗੁਰੂਆਂ ਵੱਲੋਂ ਦਰਸਾਏ ਮਾਰਗ ਉਤੇ ਚੱਲਣ ਦੀ ਅਪੀਲ ਕੀਤੀ। ਇਸੇ ਦੌਰਾਨ ਇੱਕ ਦਰਜਨ ਤੋਂ ਵੱਧ ਪ੍ਰਾਣੀਆਂ ਨੇ ਅੰਮ੍ਰਿਤ ਛਕਿਆ। ਪ੍ਰਧਾਨ ਬੀਬੀ ਸੁਖਵੰਤ ਕੌਰ ਨੇ ਉਨ੍ਹਾਂ ਨੂੰ ਸਿਰੋਪਾਓ ਦਿੱਤੇ। ਇਸੇ ਦੌਰਾਨ ਪ੍ਰਬੰਧਕਾਂ ਵੱਲੋਂ ਅੱਖਾਂ ਦੀ ਜਾਂਚ ਦਾ ਮੁਫਤ ਕੈਂਪ ਲਗਾਇਆ ਜਿਸ ਵਿੱਚ ਮਾਹਿਰ ਡਾਕਟਰਾਂ ਦੀ ਟੀਮ ਨੇ ਅੱਖਾਂ ਦੀਆਂ ਬਿਮਾਰੀਆਂ ਨਾਲ ਪੀੜਤ ਮਰੀਜਾਂ ਦੀ ਜਾਂਚ ਕੀਤੀ। -ਪੱਤਰ ਪੇ੍ਰਕ

Advertisement

Advertisement
Author Image

Advertisement
Advertisement
×