For the best experience, open
https://m.punjabitribuneonline.com
on your mobile browser.
Advertisement

ਵੋਟ ਦੇ ਅਧਿਕਾਰ ਬਾਰੇ ਜਾਗਰੂਕਤਾ ਮੁਹਿੰਮ ਚਲਾਈ

10:10 AM Mar 20, 2024 IST
ਵੋਟ ਦੇ ਅਧਿਕਾਰ ਬਾਰੇ ਜਾਗਰੂਕਤਾ ਮੁਹਿੰਮ ਚਲਾਈ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਨਿੱਜੀ ਪੱਤਰ ਪ੍ਰੇਰਕ
ਜਲੰਧਰ, 19 ਮਾਰਚ
ਨੌਜਵਾਨ ਵੋਟਰਾਂ ਨੂੰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਬਾਰੇ ਜਾਗਰੂਕ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਸਵੀਪ ਪ੍ਰੋਗਰਾਮ ਤਹਿਤ ਵੱਡੇ ਪੱਧਰ ’ਤੇ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਹੈ। ਸੀ.ਟੀ.ਇੰਸਟੀਚਿਊਟ ਸ਼ਾਹਪੁਰ ਵਿੱਚ ਕਰਵਾਏ ਗਏ ਜਾਗਰੂਕਤਾ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕਾਂ ਵਿੱਚ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਸਬੰਧੀ ਜਾਗਰੂਕਤਾ ਫੈਲਾਉਣ ਲਈ ਬਹੁਮੰਤਵੀ ਰਣਨੀਤੀ ਅਪਣਾਈ ਗਈ ਹੈ ਤਾਂ ਕਿ ਵੋਟਾਂ ਵਾਲੇ ਦਿਨ ਪਹਿਲੀ ਜੂਨ 2024 ਨੂੰ ਵੱਧ ਤੋਂ ਵੱਧ ਵੋਟ ਫੀਸਦੀ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਸਭ ਤੋਂ ਵੱਧ ਵੋਟ ਫੀਸਦੀ ਦੇ ਮਾਮਲੇ ਵਿੱਚ ਜ਼ਿਲ੍ਹਾ ਜਲੰਧਰ ਨੂੰ ਮੋਹਰੀ ਜ਼ਿਲ੍ਹਾ ਬਣਾਉਣ ਲਈ ਲੋਕਤੰਤਰ ਦੇ ਇਸ ਸਭ ਤੋਂ ਵੱਡੇ ਤਿਉਹਾਰ ਵਿੱਚ ਆਪਣੀ ਸਰਗਰਮ ਭਾਗੀਦਾਰੀ ਨੂੰ ਯਕੀਨੀ ਬਣਾਉਣ। ਭਾਰਤ ਚੋਣ ਕਮਿਸ਼ਨ ਵਲੋਂ ਵੀ 70 ਫੀਸਦੀ ਤੋਂ ਵੱਧ ਵੋਟ ਫੀਸਦੀ ਦੇ ਟੀਚੇ ਨੂੰ ਹਾਸਿਲ ਕਰਨ ਲਈ ਮਿਸ਼ਨ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਇਹ ਮਿਸ਼ਨ ਨੌਜਵਾਨ ਵੋਟਰਾਂ ਦੀ ਸਰਗਰਮ ਭੂਮਿਕਾ ਨਾਲ ਹੀ ਸੰਭਵ ਹੋ ਸਕਦਾ ਹੈ। ਇਸ ਮੌਕੇ ਵਿਦਿਆਰਥੀਆਂ ਨੂੰ ਈ.ਵੀ.ਐਮ. ਅਤੇ ਵੀ.ਵੀ.ਪੈਟ ਮਸ਼ੀਨਾਂ ਚਲਾਉਣ ਸਬੰਧੀ ਸਿਖਲਾਈ ਵੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਇਹ ਸਿਖਲਾਈ ਨੌਜਵਾਨ ਵੋਟਰਾਂ ਨੂੰ ਚੋਣਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗੀ।

Advertisement

Advertisement
Advertisement
Author Image

joginder kumar

View all posts

Advertisement