ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਕਾਲ ਅਕੈਡਮੀ ਵਿੱਚ ਸਾਲਾਨਾ ਖੇਡਾਂ ਕਰਵਾਈਆਂ

11:30 AM Oct 28, 2024 IST
ਜੇਤੂ ਖਿਡਾਰੀਆਂ ਦਾ ਸਨਮਾਨ ਕਰਦੇ ਹੋਏ ਪ੍ਰਿੰਸੀਪਲ ਪਰਮਜੀਤ ਕੌਰ ਤੇ ਹੋਰ।

ਪੱਤਰ ਪੇ੍ਰਰਕ
ਕਾਲਾਂਵਾਲੀ, 27 ਅਕਤੂਬਰ
ਅਕਾਲ ਅਕੈਡਮੀ ਵੱਡਾਗੁੜ੍ਹਾ ਵਿੱਚ ਸਾਲਾਨਾ ਖੇਡ ਮੇਲਾ ਕਰਵਾਇਆ ਗਿਆ। ਇਸ ਖੇਡ ਮੇਲੇ ਵਿੱਚ ਹਾਥੀ ਦੌੜ, ਗੁਬਾਰਾ ਦੌੜ, ਡੱਡੂ ਦੌੜ, ਕੱਪ ਇਕੱਠਾ ਕਰਨ ਦੀ ਦੌੜ, ਨਿੰਬੂ ਦੌੜ ਅਤੇ ਜੁਗਲਬੰਦੀ ਮੁਕਾਬਲੇ ਆਦਿ ਵੱਖ-ਵੱਖ ਤਰ੍ਹਾਂ ਦੀਆਂ ਖੇਡਾਂ ਕਰਵਾਈਆਂ ਗਈਆਂ। ਸਾਰੇ ਖਿਡਾਰੀਆਂ ਨੇ ਖੇਡਾਂ ਵਿੱਚ ਵਧੀਆ ਪ੍ਰਦਰਸ਼ਨ ਕੀਤਾ ਅਤੇ ਮੈਡਲ ਜਿੱਤੇ। ਖੇਡ ਮੇਲੇ ਵਿੱਚ ਨਰਸਰੀ ਤੋਂ 12ਵੀਂ ਜਮਾਤ ਤੱਕ ਦੇ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਹ ਖੇਡ ਮੇਲਾ ਅਕਾਲ ਅਕੈਡਮੀ ਦੀ ਪ੍ਰਿੰਸੀਪਲ ਪਰਮਜੀਤ ਕੌਰ ਦੀ ਦੇਖ-ਰੇਖ ਹੇਠ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਇਕਬਾਲ ਸਿੰਘ ਅਤੇ ਹੋਰ ਮਾਪੇ ਹਾਜ਼ਰ ਸਨ। ਇਸ ਖੇਡ ਮੇਲੇ ਵਿੱਚ ਅਕਾਲ ਅਕੈਡਮੀ ਦੇ ਪੀਟੀਆਈ ਅਮਰ ਸਿੰਘ ਅਤੇ ਅਜੈਪਾਲ ਨੇ ਖੇਡਾਂ ਨੂੰ ਸਫਲ ਬਣਾਉਣ ਵਿੱਚ ਸਹਿਯੋਗ ਦਿੱਤਾ। ਇਸ ਤੋਂ ਇਲਾਵਾ ਜ਼ਿਲ੍ਹਾ ਪੱਧਰ ’ਤੇ ਖੇਡ ਚੁੱਕੇ ਵਿਦਿਆਰਥੀ ਸਹਿਜਪ੍ਰੀਤ ਸਿੰਘ ਅਤੇ ਹੁਸਨਪ੍ਰੀਤ ਕੌਰ ਵੱਲੋਂ ਕੀਤਾ ਗਿਆ ਮਸ਼ਾਲ ਉਤਸਵ ਵੀ ਵਿਸ਼ੇਸ਼ ਖਿੱਚ ਦਾ ਕੇਂਦਰ ਬਣਿਆ। ਪਿ੍ਰੰਸੀਪਲ ਪਰਮਜੀਤ ਕੌਰ ਨੇ ਜੇਤੂ ਖਿਡਾਰੀਆਂ ਦਾ ਸਨਮਾਨ ਕੀਤਾ।

Advertisement

Advertisement