For the best experience, open
https://m.punjabitribuneonline.com
on your mobile browser.
Advertisement

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਮੁਕਾਬਲੇ ਕਰਵਾਏ

07:18 AM Apr 04, 2024 IST
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਮੁਕਾਬਲੇ ਕਰਵਾਏ
ਪੋਸਟਰ ਮੇਕਿੰਗ ਮੁਕਾਬਲੇ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀ।
Advertisement

ਖੇਤਰੀ ਪ੍ਰਤੀਨਿਧ
ਲੁਧਿਆਣਾ, 3 ਅਪਰੈਲ
ਲੋਕ ਸਭਾ ਚੋਣਾਂ-2024 ਦੌਰਾਨ ਨੌਜਵਾਨਾਂ ਦੀ ਵੱਧ ਤੋਂ ਵੱਧ ਭਾਈਵਾਲੀ ਨੂੰ ਯਕੀਨੀ ਬਣਾਉਣ ਅਤੇ 70 ਫ਼ੀਸਦੀ ਤੋਂ ਵੱਧ ਵੋਟਰਾਂ ਦੇ ਮਤਦਾਨ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਭਰ ਦੇ ਵਿੱਦਿਅਕ ਸੰਸਥਾਵਾਂ ਵਿੱਚ ਵੱਖ ਵੱਖ ਮੁਕਾਬਲੇ ਕਰਵਾਏ ਜਾ ਰਹੇ ਹਨ। ਇਸ ਤਹਿਤ ਅੱਜ ਕਈ ਸੰਸਥਾਵਾਂ ਵਿੱਚ ਪੋਸਟਰ ਬਣਾਉਣ, ਰੰਗੋਲੀ ਅਤੇ ਮਹਿੰਦੀ ਮੁਕਾਬਲੇ ਕਰਵਾਏ ਗਏ। ਭਗਵਾਨ ਮਹਾਂਵੀਰ ਹੋਮਿਓਪੈਥਿਕ ਕਾਲਜ (ਹੈਬੋਵਾਲ ਰੋਡ), ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੈਣੀ ਦਰੇੜਾ ਆਦਿ ਸਣੇ ਵੱਖ-ਵੱਖ ਵਿਦਿਅਕ ਸੰਸਥਾਵਾਂ ਵਿੱਚ ਪੋਸਟਰ ਮੇਕਿੰਗ, ਰੰਗੋਲੀ ਅਤੇ ਮਹਿੰਦੀ ਮੁਕਾਬਲੇ ਕਰਵਾਏ ਗਏ। ਇਨ੍ਹਾਂ ਗਤੀਵਿਧੀਆਂ ਦੌਰਾਨ ਵਿਦਿਆਰਥੀਆਂ ਨੂੰ ਲੋਕ ਸਭਾ ਚੋਣਾਂ-2024 ਦੌਰਾਨ ਸਰਗਰਮ ਭਾਈਵਾਲੀ ਯਕੀਨੀ ਬਣਾਉਣ ਲਈ ਸਹੁੰ ਵੀ ਚੁਕਾਈ ਗਈ।
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਯੋਗ ਨੌਜਵਾਨਾਂ ਦੀਆਂ ਨਵੀਆਂ ਵੋਟਾਂ ਬਣਾਉਣ ਲਈ ਵਿਦਿਅਕ ਸੰਸਥਾਵਾਂ ਵਿੱਚ ਵੋਟਰ ਰਜਿਸਟ੍ਰੇਸ਼ਨ ਕੈਂਪ ਵੀ ਲਗਾਏ ਜਾ ਰਹੇ ਹਨ। ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ (ਸਵੀਪ) ਪ੍ਰੋਗਰਾਮ ਤਹਿਤ ਵੋਟਰਾਂ ਨੂੰ ਉਤਸ਼ਾਹਿਤ ਕਰਨ ਲਈ ਇਹ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਪਹਿਲੀ ਵਾਰ ਵੋਟ ਪਾਉਣ ਵਾਲੇ ਯੋਗ ਵੋਟਰਾਂ ਨੂੰ ‘ਵੋਟਰ ਹੈਲਪਲਾਈਨ’ ਮੋਬਾਈਲ ਐਪਲੀਕੇਸ਼ਨ ਅਤੇ ਨੈਸ਼ਨਲ ਵੋਟਰ ਸਰਵਿਸਿਜ਼ ਪੋਰਟਲ (ਐਨਵੀਐਸਪੀ) ਬਾਰੇ ਸੂਚਿਤ ਕੀਤਾ ਜਾ ਰਿਹਾ ਹੈ।

Advertisement

Advertisement
Author Image

Advertisement
Advertisement
×