For the best experience, open
https://m.punjabitribuneonline.com
on your mobile browser.
Advertisement

ਜ਼ਿਲ੍ਹਾ ਪੱਧਰੀ ਪ੍ਰਸ਼ਨੋਤਰੀ ਮੁਕਾਬਲਾ ਕਰਵਾਇਆ

07:34 AM Aug 25, 2023 IST
ਜ਼ਿਲ੍ਹਾ ਪੱਧਰੀ ਪ੍ਰਸ਼ਨੋਤਰੀ ਮੁਕਾਬਲਾ ਕਰਵਾਇਆ
ਜ਼ਿਲ੍ਹਾ ਪੱਧਰੀ ਪ੍ਰਸ਼ਨੋਤਰੀ ਮੁਕਾਬਲੇ ’ਚ ਜੇਤੂ ਰਹਿਣ ਵਾਲੇ ਵਿਦਿਆਰਥੀ ਸਟਾਫ਼ ਮੈਂਬਰਾਂ ਨਾਲ। -ਫੋਟੋ: ਹਰਪ੍ਰੀਤ ਕੌਰ
Advertisement

ਪੱਤਰ ਪ੍ਰੇਰਕ
ਹੁਸ਼ਿਆਰਪੁਰ, 24 ਅਗਸਤ
ਜ਼ਿਲ੍ਹਾ ਭਾਸ਼ਾ ਵਿਭਾਗ ਵਲੋਂ ਖੋਜ ਅਫ਼ਸਰ ਡਾ. ਜਸਵੰਤ ਰਾਏ ਦੀ ਅਗਵਾਈ ਵਿਚ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਵਿਚ ਸਾਹਿਤਕ, ਸੱਭਿਆਚਾਰਕ ਤੇ ਬੌਧਿਕ ਗਿਆਨ ਦਾ ਇਜ਼ਾਫਾ ਕਰਨ ਲਈ ਜ਼ਿਲ੍ਹਾ ਪੱਧਰੀ ਪ੍ਰਸ਼ਨੋਤਰੀ ਮੁਕਾਬਲਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਰੇਲਵੇ ਮੰਡੀ ਵਿਖੇ ਕਰਵਾਇਆ ਗਿਆ। ਸੰਸਥਾ ਦੇ ਮੁਖੀ ਪ੍ਰਿੰਸੀਪਲ ਲਲਿਤਾ ਰਾਣੀ ਨੇ ਇਸ ਮੁਕਾਬਲੇ ਲਈ ਪਹੁੰਚੇ। ਉਨ੍ਹਾਂ ਕਿਹਾ ਕਿ ਇਨ੍ਹਾਂ ਮੁਕਾਬਲਿਆਂ ਰਾਹੀਂ ਬੱਚਾ ਸਾਹਿਤ, ਸਮਾਜ, ਵਿਰਸੇ, ਧਰਮ ਬਾਰੇ ਰੌਚਿਕ ਜਾਣਕਾਰੀ ਪ੍ਰਾਪਤ ਕਰਦਾ ਹੈ, ਜਿਹੜੀ ਜ਼ਿੰਦਗੀ ਵਿੱਚ ਉਸ ਨੂੰ ਸੰਵੇਦਨਸ਼ੀਲ਼ ਬਣਾਉਂਦੀ ਹੈ। ਡਾ. ਜਸਵੰਤ ਰਾਏ ਨੇ ਮੁਕਾਬਲੇ ਦੇ ਨਿਯਮਾਂ ਦੀ ਰੂਪ-ਰੇਖਾ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਤਿੰਨ ਵਰਗਾਂ ਵਿਚ ਕਰਵਾਏ ਗਏ ਮੁਕਾਬਲਿਆਂ ਵਿਚ (ੳ) ਵਰਗ ਵਿਚ ਛੇਵੀਂ ਤੋਂ ਅੱਠਵੀਂ ਜਮਾਤ ’ਚੋਂ ਪਹਿਲਾ, ਦੂਜਾ ਤੇ ਤੀਜਾ ਸਥਾਨ ਕ੍ਰਮਵਾਰ ਨਵਦੀਪ ਕੌਰ ਸਰਕਾਰੀ ਕੰਨਿਆ ਸੈਕੰਡਰੀ ਸਕੂਲ ਰੇਲਵੇ ਮੰਡੀ, ਸ਼ਿਵਾਨੀ ਜੀ.ਐਮ.ਏ ਸਿਟੀ ਪਬਲਿਕ ਸਕੂਲ ਸਿੰਗੜੀਵਾਲਾ ਅਤੇ ਹਿਮਾਨੀ ਵਿੱਦਿਆ ਮੰਦਿਰ ਮਾਡਲ ਸਕੂਲ, (ਅ) ਵਰਗ ਵਿਚ ਕ੍ਰਮਵਾਰ ਨਵਜੀਤ ਕੌਰ ਸਰਕਾਰੀ ਸੈਕੰਡਰੀ ਸਕੂਲ ਅਹਿਰਾਣਾ ਕਲਾਂ, ਯਸਮੀਨ ਚੌਹਾਨ ਸਰਕਾਰੀ ਕੰਨਿਆ ਸੈਕੰਡਰੀ ਸਕੂਲ ਰੇਲਵੇ ਮੰਡੀ ਅਤੇ ਦਾਮਨੀ ਵਿੱਦਿਆ ਮੰਦਰ ਮਾਡਲ ਸਕੂਲ ਅਤੇ (ੲ) ਵਰਗ ਵਿਚ ਸੁਖਮੀਨ ਬੰਗਾ ਸਰਕਾਰੀ ਕਾਲਜ ਹੁਸ਼ਿਆਰਪੁਰ, ਹਰਜੋਤ ਸਿੰਘ ਐਸ.ਡੀ ਕਾਲਜ ਅਤੇ ਸੌਰਵ ਗੁਪਤਾ ਐਸ.ਡੀ ਕਾਲਜ ਹੁਸ਼ਿਆਰਪੁਰ ਨੇ ਪ੍ਰਾਪਤ ਕੀਤਾ।

Advertisement

Advertisement
Advertisement
Author Image

sukhwinder singh

View all posts

Advertisement