ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜੀਐੱਨਕੇਸੀਡਬਲਿਯੂ ’ਚ ‘ਅਰਨ ਵਾਈਲ ਯੂ ਲਰਨ’ ਗਤੀਵਿਧੀਆਂ ਕਰਵਾਈਆਂ

11:55 AM Oct 19, 2024 IST
ਤਿਆਰ ਕੀਤਾ ਸਾਮਾਨ ਦਿਖਾਉਂਦੀਆਂ ਹੋਈਆਂ ਵਿਦਿਆਰਥਣਾਂ। -ਫੋਟੋ: ਬਸਰਾ

ਖੇਤਰੀ ਪ੍ਰਤੀਨਿਧ
ਲੁਧਿਆਣਾ, 18 ਅਕਤੂਬਰ
ਇੰਟਰਨਲ ਕੁਆਲਿਟੀ ਐਨਸ਼ੋਰੈਂਸ ਸੈੱਲ ਦੇ ਸਹਿਯੋਗ ਨਾਲ ਅੱਜ ਗੁਰੂ ਨਾਨਕ ਖ਼ਾਲਸਾ ਕਾਲਜ ਫ਼ਾਰ ਵਿਮੈੱਨ ਦੇ ਦੀਆਂ ਵਿਦਿਆਰਥਣਾਂ ਅਤੇ ਫੈਕਲਟੀ ਮੈਂਬਰਾਂ ਲਈ ‘ਅਰਨ ਵਾਈਲ ਯੂ ਲਰਨ’ ਸਕੀਮ ਤਹਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਪਹਿਲੇ ਦਿਨ ਵਿਮੈੱਨ ਡਿਵੈਲਪਮੈਂਟ ਸੈੱਲ ਦੇ ਸਹਿਯੋਗ ਨਾਲ ਹੋਮ ਸਾਇੰਸ ਅਤੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਦੀਆਂ ਵਿਦਿਆਰਥਣਾਂ ਵੱਲੋਂ ਮਹਿੰਦੀ ਲਗਾਉਣਾ, ਆਰਟੀਫਿਸ਼ਲ ਜਿਊਲਰੀ, ਕਾਸਮੈਟਿਕਸ ਅਤੇ ਨੇਲ ਐਕਸੈਸਰੀਜ਼ ਦੇ ਸਟਾਲ ਲਗਾਏ ਗਏ। ਨੌਜਵਾਨ ਉੱਦਮੀਆਂ ਨੂੰ ਆਪਣੇ ਹੁਨਰ ਦਾ ਪ੍ਰਦਰਸ਼ਨ ਕਰਨ ਅਤੇ ਖਰੀਦਣ ਅਤੇ ਵੇਚਣ ਦਾ ਤਜਰਬਾ ਲੈਣ ਦਾ ਮੌਕਾ ਦਿੱਤਾ ਗਿਆ। ਇਸ ਪ੍ਰਦਰਸ਼ਨੀ ਦਾ ਸਮੂਹ ਫੈਕਲਟੀ ਮੈਂਬਰਾਂ ਅਤੇ ਵਿਦਿਆਰਥੀਆਂ ਨੇ ਆਨੰਦ ਮਾਣਿਆ। ਦੂਜੇ ਦਿਨ ਨੇਲ ਟਰੀਟਮੈਂਟ, ਆਰਟੀਫੀਸ਼ੀਅਲ ਜਿਊਲਰੀ ਅਤੇ ਮਹਿੰਦੀ ਲਗਾਉਣ ਦਾ ਸਟਾਲ ਪ੍ਰਦਰਸ਼ਨੀ ਦਾ ਹਿੱਸਾ ਬਣਿਆ।

Advertisement

Advertisement