ਰੁਜ਼ਗਾਰ ਯੋਗਤਾ ਹੁਨਰ ਸਿਖਲਾਈ ਵਰਕਸ਼ਾਪ ਲਾਈ
ਖੇਤਰੀ ਪ੍ਰਤੀਨਿਧ
ਅੰਮ੍ਰਿਤਸਰ, 20 ਜੁਲਾਈ
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਲੇਸਮੈਂਟ ਐਂਡ ਕਰੀਅਰ ਐਨਹਾਂਸਮੈਂਟ ਵਿਭਾਗ ਵੱਲੋਂ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਕੋਰਸ ਦੇ ਅਖੀਰਲੇ ਸਾਲ ਦੇ ਵਿਦਿਆਰਥੀਆਂ ਲਈ ਰੁਜ਼ਗਾਰ ਯੋਗਤਾ ਸਿਖਲਾਈ ਵਰਕਸ਼ਾਪ ਨੰਦੀ ਫਾਊਂਡੇਸ਼ਨ ਦੇ ਸਹਿਯੋਗ ਨਾਲ ਲਾਈ ਗਈ। ਯੂਨੀਵਰਸਿਟੀ ਦੇ ਡੀਨ ਅਕਾਦਮਿਕ ਮਾਮਲੇ ਡਾ. ਪਲਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ। ਛੇ ਦਿਨਾਂ ਵਿੱਚ ਛੱਤੀ ਘੰਟਿਆਂ ਦੀ ਇਹ ਵਰਕਸ਼ਾਪ ਮਹਿੰਦਰਾ ਪ੍ਰਾਈਡ ਕਲਾਸਰੂਮ ਤੋਂ ਸ੍ਰੀਮਤੀ ਭਾਰਤੀ ਚੱਢਾ ਦੀ ਅਗਵਾਈ ਹੇਠ ਹੋਈ। ਇਸ ਵਿੱਚ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੀਆਂ ਲਗਪਗ 250 ਵਿਦਿਆਰਥਣਾਂ ਨੇ ਹਿੱਸਾ ਲਿਆ। ਵਰਕਸ਼ਾਪ ਦੌਰਾਨ ਵਿਦਿਆਰਥੀਆਂ ਨੂੰ ਇੰਟਰਵਿਊ ਦਾ ਸਾਹਮਣਾ ਕਰਨ, ਸਮੂਹ ਚਰਚਾ ਲਈ ਤਿਆਰੀ, ਲਿਖਣਾ ਮੁੜ ਸ਼ੁਰੂ ਕਰਨ ਤੋਂ ਇਲਾਵਾ ਹੋਰ ਨਿਪੁੰਨਤਾਵਾਂ ਤੇ ਹੁਨਰਾਂ ਨੂੰ ਕੇਂਦਰ ਵਿਚ ਰੱਖਿਆ ਗਿਆ।
ਵਿਭਾਗ ਦੇ ਮੁਖੀ ਡਾ. ਅਮਿਤ ਚੋਪੜਾ ਨੇ ਕਿਹਾ ਕਿ ਯੂਨੀਵਰਸਿਟੀ ਦੀਆਂ ਵਿਦਿਆਰਥਣਾਂ ਲਈ ਇਹ ਵਰਕਸ਼ਾਪ ਮੁਫ਼ਤ ਹੈ।