ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਾਲਜ ਵਿੱਚ ਵਿੱਤੀ ਸਿੱਖਿਆ ਪ੍ਰੋਗਰਾਮ ਕਰਵਾਇਆ

08:56 AM Sep 19, 2024 IST

ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 18 ਸਤੰਬਰ
ਆਰੀਆ ਕੰਨਿਆ ਕਾਲਜ ਵਿੱਚ ਵਣਿਜ ਵਿਭਾਗ ਤੇ ਪ੍ਰਸ਼ਨੋਤਰੀ ਸਮਿਤੀ ਵੱਲੋਂ ਵਿਦਿਆਰਥਣਾਂ ਲਈ ਵਿੱਤੀ ਸਿੱਖਿਆ ਪ੍ਰੋਗਰਾਮ ਕਰਵਾਇਆ ਗਿਆ। ਇਹ ਸਮਾਗਮ ਕਾਲਜ ਦੀ ਪ੍ਰਿੰਸੀਪਲ ਡਾ. ਆਰਤੀ ਤਰੇਹਨ ਦੀ ਅਗਵਾਈ ਹੇਠ ਕਰਵਾਇਆ ਗਿਆ। ਡਾ. ਤਰੇਹਨ ਨੇ ਮੁੱਖ ਬੁਲਾਰੇ ਓਡੀ ਸ਼ਰਮਾ ਵਿੱਤੀ ਸਲਾਹਕਾਰ ਪੰਜਾਬ ਨੈਸ਼ਨਲ ਬੈਂਕ ਕੁਰੂਕਸ਼ੇਤਰ ਦਾ ਸਵਾਗਤ ਕੀਤਾ। ਵਿਦਿਆਰਥਣਾਂ ਨੂੰ ਇਸ ਪ੍ਰੋਗਰਾਮ ਵਿਚ ਵੱਧ ਚੜ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਮੁੱਖ ਬੁਲਾਰੇ ਨੇ ਰਿਜ਼ਰਵ ਬੈਂਕ ਆਫ ਇੰਡੀਆ ਦੀ ਸਥਾਪਨਾ ਦੇ 90 ਸਾਲ ਪੂਰੇ ਹੋਣ ’ਤੇ ਆਰਬੀਆਈ ਵੱਲੋਂ ਕਰਵਾਏ ਰਾਸ਼ਟਰ ਪੱਧਰ ਪ੍ਰਸ਼ਨੋਤਰੀ ਦੇ ਵਿਸ਼ੇ ਬਾਰੇ ਦੱਸਦਿਆਂ ਬੈਂਕ ਦੀਆਂ ਵੱਖ-ਵੱਖ ਯੋਜਨਾਵਾਂ ਬਾਰੇ ਦੱਸਿਆ। ਪ੍ਰੋਗਰਾਮ ਵਿਚ 86 ਵਿਦਿਆਰਥਣਾਂ ਨੇ ਹਿੱਸਾ ਲਿਆ।

Advertisement

Advertisement