For the best experience, open
https://m.punjabitribuneonline.com
on your mobile browser.
Advertisement

ਜ਼ਰੂਰਤਮੰਦਾਂ ਦੇ ਸਮੂਹਿਕ ਆਨੰਦ ਕਾਰਜ ਕਰਵਾਏ

08:58 AM Feb 11, 2024 IST
ਜ਼ਰੂਰਤਮੰਦਾਂ ਦੇ ਸਮੂਹਿਕ ਆਨੰਦ ਕਾਰਜ ਕਰਵਾਏ
ਜੋੜਿਆਂ ਨੂੰ ਆਸ਼ੀਰਵਾਦ ਦਿੰਦੇ ਹੋਏ ਪ੍ਰਬੰਧਕ ਤੇ ਹੋਰ। -ਫੋਟੋ: ਸ਼ੇਤਰਾ
Advertisement

Advertisement

ਜਗਰਾਉਂ: ਨੇੜਲੇ ਪਿੰਡ ਚੀਮਨਾ ’ਚ ਹਰ ਸਾਲ ਵਾਂਗ ਗੁਰੂ ਨਾਨਕ ਸਹਾਰਾ ਸੁਸਾਇਟੀ ਜਗਰਾਉਂ ਵਲੋਂ ਚੇਅਰਮੈਨ ਗੁਰਮੇਲ ਸਿੰਘ ਢਿੱਲੋਂ, ਗੁਰਮੇਲ ਸਿੰਘ ਧਾਮੀ, ਕੈਪਟਨ ਨਰੇਸ਼ ਵਰਮਾ, ਹਰਨੇਕ ਸਿੰਘ ਅਤੇ ਹਰਵਿੰਦਰ ਸਿੰਘ ਦੀ ਅਗਵਾਈ ਹੇਠ 19ਵਾਂ ਸਮੂਹਿਕ ਕੰਨਿਆਦਾਨ ਮਹਾ ਯੱਗ ਕਰਵਾਇਆ ਗਿਆ। ਇਸ ਮੌਕੇ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ’ਚ 25 ਜ਼ਰੂਰਤਮੰਦ ਜੋੜਿਆਂ ਦਾ ਸਮੂਹਿਕ ਆਨੰਦ ਕਾਰਜ ਹੋਇਆ। ਬਰਾਤਾਂ ਅਤੇ ਲੜਕੀ ਦੇ ਪਰਿਵਾਰਕ ਮੈਂਬਰਾ ਦਾ ਗੁਰਦੁਆਰਾ ਸਾਹਿਬ ਦੇ ਬਾਹਰ ਪਹੁੰਚਣ ’ਤੇ ਫੌਜੀ ਬੈਂਡ ਨਾਲ ਸਵਾਗਤ ਕੀਤਾ ਗਿਆ। -ਨਿੱਜੀ ਪੱਤਰ ਪ੍ਰੇਰਕ

Advertisement
Author Image

Advertisement
Advertisement
×