ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੀਆਈਐੱਸਐੱਫ ਕਰਮਚਾਰੀਆਂ ਲਈ ਸਿਹਤ ਜਾਂਚ ਕੈਂਪ ਲਾਇਆ

07:07 AM Mar 17, 2024 IST
featuredImage featuredImage
ਚੰਡੀਗੜ੍ਹ ’ਚ ਸੈਨਿਕ ਦੀ ਜਾਂਚ ਕਰਦੇ ਹੋਏ ਡਾਕਟਰ।

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 16 ਮਾਰਚ
ਪੰਜਾਬ ਅਤੇ ਹਰਿਆਣਾ ਸਿਵਲ ਸਕੱਤਰੇਤ ਵਿੱਚ ਤਾਇਨਾਤ ਸੀਆਈਐੱਸਐੱਫ ਯੂਨਿਟ ਦੇ ਸੀਨੀਅਰ ਕਮਾਂਡੈਂਟ ਯੋਗੇਸ਼ ਪ੍ਰਕਾਸ਼ ਸਿੰਘ ਵੱਲੋਂ ਮਹਾਤਮਾ ਗਾਂਧੀ ਮੈਡੀਕਲ ਕਾਲਜ ਤੇ ਹਸਪਤਾਲ, ਜੈਪੁਰ ’ਚ ਐੱਚਪੀਬੀ ਅਤੇ ਲਿਵਰ ਟਰਾਂਸਪਲਾਂਟੇਸ਼ਨ ਸਰਜਰੀ ਵਿਭਾਗ ਦੇ ਪ੍ਰੋਫੈਸਰ ਤੇ ਮੁਖੀ ਡਾ. ਨਮਿਸ਼ ਐੱਨ ਮਹਿਤਾ ਦੇ ਸਹਿਯੋਗ ਨਾਲ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਸਿਹਤ ਜਾਂਚ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਜਵਾਨਾਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਬਲੱਡ ਪ੍ਰੈਸ਼ਰ, ਜਿਗਰ ਦੀ ਜਾਂਚ, ਬਲੱਡ ਸ਼ੂਗਰ ਟੈਸਟਿੰਗ ਆਦਿ ਮਾਹਿਰਾਂ ਨਾਲ ਸੰਪਰਕ ਕੀਤਾ। ਸ੍ਰੀ ਯੋਗੇਸ਼ ਪ੍ਰਕਾਸ਼ ਸਿੰਘ ਨੇ ਇਸ ਪਹਿਲਕਦਮੀ ਨੂੰ ਸਫ਼ਲ ਬਣਾਉਣ ਲਈ ਐੱਮਜੀ ਹਸਪਤਾਲ, ਜੈਪੁਰ ਦੇ ਸਹਿਯੋਗ ਲਈ ਧੰਨਵਾਦ ਕੀਤਾ। ਉਨ੍ਹਾਂ ਨੇ ਸਿਹਤ ਅਤੇ ਤੰਦਰੁਸਤੀ ਦੇ ਮਹੱਤਵ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਸਾਡੇ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰ ਸਾਡੀ ਯੂਨਿਟ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੀ ਸਿਹਤ ਸਾਡੀ ਲਈ ਸਭ ਤੋਂ ਵੱਡੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਪਹਿਲਕਦਮੀਆਂ ਰਾਹੀਂ ਸੰਸਥਾ ਆਪਣੇ ਮੈਂਬਰਾਂ ਦੀ ਭਲਾਈ ਲਈ ਆਪਣੇ ਅਟੁੱਟ ਸਮਰਪਣ ਦਾ ਪ੍ਰਗਟਾਵਾ ਕਰਦੀ ਹੈ।

Advertisement

Advertisement