ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅੰਤਰ-ਸਕੂਲ ਮਾਈਮ ਮੁਕਾਬਲੇ ਕਰਵਾਏ

10:26 AM Nov 14, 2024 IST
ਜੇਤੂ ਵਿਦਿਆਰਥੀਆਂ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ। -ਫੋਟੋ: ਖੋਸਲਾ

ਸ਼ਾਹਕੋਟ:

Advertisement

ਸਟੇਟ ਪਬਲਿਕ ਸਕੂਲ ਸ਼ਾਹਕੋਟ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ. ਨਰੋਤਮ ਸਿੰਘ ਤੇ ਉਪ ਪ੍ਰਧਾਨ ਡਾ. ਗਗਨਦੀਪ ਕੌਰ ਦੀ ਯੋਗ ਅਗਵਾਈ ਵਿੱਚ ਸਾਈਬਰ ਕਰਾਈਮ ਵਿਸ਼ੇ ’ਤੇ ਸਹੋਦਿਆ ਅੰਤਰ ਸਕੂਲ ਮਾਈਮ ਮੁਕਾਬਲੇ ਕਰਵਾਏ ਗਏ। ਪ੍ਰਿੰਸੀਪਲ ਕੰਵਰ ਨੀਲ ਕਮਲ ਨੇ ਦੱਸਿਆ ਕਿ ਮੁਕਾਬਲੇ ਵਿਚ ਇਲਾਕੇ ਦੇ 11 ਨਾਮੀ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਗਿਆਰਵੀਂ ਜਮਾਤ ਦੀ ਵਿਦਿਆਰਥਣ ਮਨਰੋਜਦੀਪ ਕੌਰ ਤੇ ਸਿਦਕਜੋਤ ਕੌਰ ਨੇ ਮੰਚ ਸੰਚਾਲਨ ਕੀਤਾ। ਦਿਸ਼ਾਂਤ, ਅਮਿਤ ਸ਼ਰਮਾ, ਸ਼ਿਵਾ ਅਤੇ ਆਰੀਅਨ ਨੇ ਜੱਜ ਦੀ ਭੂਮਿਕਾ ਨਿਭਾਈ। ਮੁਕਾਬਲੇ ’ਚ ਕਮਲਾ ਨਹਿਰੂ ਪਬਲਿਕ ਸਕੂਲ ਫਗਵਾੜਾ ਨੇ ਪਹਿਲਾ, ਸਟੇਟ ਪਬਲਿਕ ਸਕੂਲ ਜਲੰਧਰ ਨੇ ਦੂਜਾ ਅਤੇ ਦਯਾਨੰਦ ਮਾਡਲ ਸੀਨੀਅਰ ਸੈਕੰਡਰੀ ਸਕੂਲ ਜਲੰਧਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਸਵਾਮੀ ਸੰਤ ਦਾਸ ਪਬਲਿਕ ਸਕੂਲ ਜਲੰਧਰ ਨੂੰ ਹੌਸਲਾ ਅਫਜ਼ਾਈ ਇਨਾਮ ਦਿੱਤਾ ਗਿਆ। ਵਾਈਸ ਪ੍ਰਿੰਸੀਪਲ ਐਂਥਨੀ ਅਤੇ ਐਕਟੀਵਿਟੀ ਕੋਆਰਡੀਨੇਟਰ ਸੁਖਵੰਤ ਸਿੰਘ ਨੇ ਸਭ ਦਾ ਧੰਨਵਾਦ ਕੀਤਾ। -ਪੱਤਰ ਪ੍ਰੇਰਕ

Advertisement
Advertisement