ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਕੂਲ ਵਿੱਚ ਮੌਕ ਡਰਿੱਲ ਕਰਵਾਈ

10:58 AM May 24, 2024 IST
ਅਧਿਆਪਕਾਂ ਨੂੰ ਅੱਗ ਬੁਝਾਉਣ ਦੀ ਜਾਣਕਾਰੀ ਦਿੰਦੇ ਹੋਏ ਮਾਹਿਰ। -ਫੋਟੋ: ਬਸਰਾ

ਲੁਧਿਆਣਾ:

Advertisement

ਸਥਾਨਕ ਡੀਏਵੀ ਪਬਲਿਕ ਸਕੂਲ, ਪੱਖੋਵਾਲ ਰੋਡ ਵਿਖੇ ਮੌਕ ਡਰਿੱਲ ਰਾਹੀਂ ਅੱਗ ਬੁਝਾਉਣ ਵਾਲੇ ਵੱਖ ਵੱਖ ਯੰਤਰਾਂ ਦੀ ਵਰਤੋਂ ਸਬੰਧੀ ਅਧਿਆਪਕਾਂ ਅਤੇ ਚੌਥਾ ਦਰਜਾ ਮੁਲਾਜ਼ਮਾਂ ਨੂੰ ਜਾਣਕਾਰੀ ਦਿੱਤੀ ਗਈ। ਇਸ ਮੌਕੇ ਮਾਹਿਰ ਵਜੋਂ ਪਹੁੰਚੇ ਮਦਨ ਲਾਲ ਸ਼ਰਮਾ ਨੇ ਦੱਸਿਆ ਕਿ ਅੱਜ ਦੇ ਸਮੇਂ ਵਿੱਚ ਅੱਗ ਨੂੰ ਬੁਝਾਉਣ ਲਈ ਸਾਰਿਆਂ ਨੂੰ ਮੁੱਢਲੀ ਜਾਣਕਾਰੀ ਹੋਣੀ ਬਹੁਤ ਜ਼ਰੂਰੀ ਹੈ। ਇਸ ਮੌਕੇ ਉਨ੍ਹਾਂ ਨੇ ਹਾਈਡ੍ਰੈਂਟ ਸਿਸਟਮ, ਪੋਰਟੇਬਲ ਅੱਗ ਬੁਝਾਊ ਯੰਤਰਾਂ ਨੂੰ ਚਲਾਉਣ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਅੱਗ ਲੱਗਣ ਮੌਕੇ ਘਬਰਾਉਣ ਦੀ ਥਾਂ ਸੋਚ ਤੋਂ ਕੰਮ ਲੈਣਾ ਚਾਹੀਦਾ ਹੈ। ਸਕੂਲ ਦੀ ਪ੍ਰਿੰਸੀਪਲ ਡਾ. ਸਤਵੰਤ ਕੌਰ ਭੁੱਲਰ ਨੇ ਚੌਕਸੀ ਅਤੇ ਤਿਆਰੀ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਅਸੀਂ ਚੌਕਸੀ ਅਤੇ ਮੁੱਢਲੀ ਸਿਖਲਾਈ ਨਾਲ ਖਤਰੇ ਤੋਂ ਬਚ ਸਕਦੇ ਹਾਂ। -ਖੇਤਰੀ ਪ੍ਰਤੀਨਿਧ

Advertisement
Advertisement
Advertisement