ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਦਿਆਰਥੀਆਂ ਦੇ ਕਵਿਤਾ ਉਚਾਰਨ ਮੁਕਾਬਲੇ ਕਰਵਾਏ

08:01 AM Apr 24, 2024 IST
ਵਿਦਿਆਰਥੀਆਂ ਦਾ ਸਨਮਾਨ ਕਰਦੇ ਹੋਏ ਪ੍ਰਿੰਸੀਪਲ ਗੁਰਦੀਪ ਸਿੰਘ ਕਾਹਲੋਂ ਤੇ ਹੋਰ।

ਪੱਤਰ ਪ੍ਰੇਰਕ
ਸਮਰਾਲਾ, 23 ਅਪਰੈਲ
ਬਾਬਾ ਜ਼ੋਰਾਵਰ ਸਿੰਘ ਫਤਿਹ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮੰਜੀ ਸਾਹਿਬ ਕੋਟਾਂ ਵਿਚ ਨਰਸਰੀ ਤੋਂ 5 ਵੀ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਅੰਗਰੇਜ਼ੀ ਕਵਿਤਾ ਉਚਾਰਨ ਮੁਕਾਬਲੇ ਅਤੇ 6ਵੀਂ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦਾ ਅੰਤਰ ਹਾਊਸ ਕੁਇਜ਼ ਕਰਵਾਏ ਗਏ। ਸਕੂਲ ਪ੍ਰਿੰਸੀਪਲ ਗੁਰਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਇਸ ਦੌਰਾਨ ਜੱਜਾਂ ਦੀ ਭੂਮਿਕਾ ਅੰਜੂ ਸੋਨੀ, ਰਾਜਵਿੰਦਰ ਕੌਰ, ਸੁਰਜੀਤ ਕੌਰ ਅਤੇ ਸਵਰਨਜੀਤ ਕੌਰ ਨੇ ਬਾਖੂਬੀ ਨਿਭਾਈ। ਕਵਿਤਾ ਉਚਾਰਨ ਮੁਕਾਬਲੇ ਵਿਚ ਨਰਸਰੀ ਜਮਾਤ ਦੇ ਵਿਦਿਆਰਥੀ ਬਲਰਾਜ ਸਿੰਘ ਅਤੇ ਸੁਖਮਨਪ੍ਰੀਤ ਸਿੰਘ ਪਹਿਲੇ ਸਥਾਨ ’ਤੇ ਅਤੇ ਗੁਰਨੂਰ ਕੌਰ ਅਤੇ ਸੁਖਲੀਨ ਕੌਰ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਐੱਲ.ਕੇ.ਜੀ ਵਿਚੋਂ ਜਸ਼ਨਦੀਪ ਸਿੰਘ ਅਤੇ ਸਰੀਨਾ ਨੇ ਪਹਿਲਾ ਸਥਾਨ ਨੇ ਪ੍ਰਾਪਤ ਕੀਤਾ। ਸਕੂਲ ਪ੍ਰਿੰਸੀਪਲ ਗੁਰਦੀਪ ਸਿੰਘ ਕਾਹਲੋਂ ਨੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡ ਕੇ ਸਨਮਾਨਿਤ ਕੀਤਾ। ਇਸੇ ਤਰ੍ਹਾਂ ਕੁਇਜ਼ ਵਿਚੋਂ ਬਾਬਾ ਅਜੀਤ ਸਿੰਘ ਹਾਊਸ ਦੇ ਮਨਕਰਨ ਸਿੰਘ, ਮਨਵੀਰ ਸਿੰਘ, , ਹਰਵਿੰਦਰ ਕੌਰ, ਅਰਸ਼ਦੀਪ ਕੌਰ, ਗੁਰਨੀਤ ਕੌਰ ਨੇ 62 ਅੰਕ ਪ੍ਰਾਪਤ ਕਰਕੇ ਪਹਿਲਾਂ ਸਥਾਨ ਪ੍ਰਾਪਤ ਕੀਤਾ।

Advertisement

Advertisement
Advertisement