For the best experience, open
https://m.punjabitribuneonline.com
on your mobile browser.
Advertisement

ਜ਼ਿਲ੍ਹੇ ਵਿੱਚ ਪੋਲਿੰਗ ਸਟਾਫ ਦੀ ਰਿਹਰਸਲ ਕਰਵਾਈ

06:52 AM May 06, 2024 IST
ਜ਼ਿਲ੍ਹੇ ਵਿੱਚ ਪੋਲਿੰਗ ਸਟਾਫ ਦੀ ਰਿਹਰਸਲ ਕਰਵਾਈ
ਈਵੀਐੱਮ ਬਾਰੇ ਜਾਣਕਾਰੀ ਹਾਸਲ ਕਰਦਾ ਹੋਇਆ ਚੋਣ ਅਮਲਾ। -ਫੋਟੋ: ਇੰਦਰਜੀਤ ਵਰਮਾ
Advertisement

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 5 ਮਈ
ਜ਼ਿਲ੍ਹੇ ਵਿੱਚ ਅੱਜ ਪੋਲਿੰਗ ਮੁਲਾਜ਼ਮਾਂ ਦੀ ਪਹਿਲੀ ਰਿਹਰਸਲ ਸਾਰੇ ਵਿਧਾਨ ਸਭਾ ਹਲਕਿਆਂ ਵਿੱਚ ਕਰਵਾਈ ਗਈ ਜਿਸ ਵਿੱਚ ਪੋਲਿੰਗ ਸਟਾਫ਼ ਨੇ ਸ਼ਮੂਲੀਅਤ ਕੀਤੀ। ਲੁਧਿਆਣਾ ਲੋਕ ਸਭਾ ਹਲਕੇ ਦੇ 2921 ਪੋਲਿੰਗ ਬੂਥਾਂ ’ਤੇ ਕੁੱਲ 17 ਹਜ਼ਾਰ 962 ਅਧਿਕਾਰੀ ਤਾਇਨਾਤ ਕੀਤੇ ਜਾਣੇ ਹਨ। ਵੱਖ-ਵੱਖ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਫ਼ਸਰਾਂ ਦੀ ਦੇਖ-ਰੇਖ ਹੇਠ ਕਰਵਾਈ ਗਈ ਰਿਹਰਸਲ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਨੇ ਰਿਹਰਸਲ ਦਾ ਨਿਰੀਖਣ ਕਰਦਿਆਂ ਚੋਣ ਅਮਲੇ ਨੂੰ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਮੁੱਚੀ ਚੋਣ ਪ੍ਰਕਿਰਿਆ ਸ਼ਾਂਤੀਪੂਰਵਕ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਇਹ ਕੰਮ ਆਸਾਨ ਹੈ ਜਿੱਥੇ ਬੁਨਿਆਦੀ ਢਾਂਚਾ ਅਤੇ ਢਾਂਚਾਗਤ ਵਿਕਾਸ ਪੋਲਿੰਗ ਸਟਾਫ਼ ਨੂੰ ਚੋਣ ਡਿਊਟੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਉਣ ਵਿੱਚ ਸਹਾਇਤਾ ਕਰਦਾ ਹੈ। ਉਨ੍ਹਾਂ ਕਿਹਾ ਕਿ ਇਹ ਸਾਰੇ ਲੋਕ ਕਿਸਮਤ ਵਾਲੇ ਹਨ ਕਿ ਉਹ ਚੋਣਾਂ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ ਗਈ ਸਰਕਾਰੀ ਮਸ਼ੀਨਰੀ ਦਾ ਹਿੱਸਾ ਹਨ।

Advertisement

Advertisement
Author Image

Advertisement
Advertisement
×