ਸੱਤਿਆ ਭਾਰਤੀ ਸਕੂਲ ਵਿੱਚ ਖੇਡ ਮੁਕਾਬਲੇ ਕਰਵਾਏ
ਸਤਨਾਮ ਸਿੰਘ
ਸ਼ਾਹਬਾਦ ਮਾਰਕੰਡਾ, 28 ਅਕਤੂਬਰ
ਇੱਥੋਂ ਦੇ ਸੱਤਿਆ ਭਾਰਤੀ ਸਕੂਲ ਸੁਨਾਰੀਆ ਵਿਚ ਬਲਾਕ ਪੱਧਰ ’ਤੇ ਖੇਡ ਮੁਕਾਬਲੇ ਕਰਾਏ ਗਏ। ਇਸ ਦੌਰਾਨ ਕਰਵਾਏ ਕੱਬਡੀ, ਖੋ-ਖੋ ਤੇ ਦੌੜ ਮੁਕਾਬਲਿਆਂ ਵਿਚ ਛੇ ਸਕੂਲਾਂ ਦੇ ਬੱਚਿਆਂ ਨੇ ਹਿੱਸਾ ਲਿਆ। ਮੁਕਾਬਲਿਆਂ ਦਾ ਉਦਘਾਟਨ ਪਿੰਡ ਦੇ ਸਰਪੰਚ ਵਿਕਰਮ ਸਿੰਘ ਨੇ ਕੀਤਾ।
ਇਸ ਮੌਕੇ ਉਨ੍ਹਾਂ ਨੇ ਬੱਚਿਆਂ ਨੂੰ ਆਪਣੇ ਸੰਬੋਧਨ ਵਿਚ ਕਿਹਾ ਕਿ ਪੜ੍ਹਾਈ ਦੇ ਨਾਲ ਨਾਲ ਬੱਚਿਆਂ ਨੂੰ ਖੇਡਾਂ ਵਿਚ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਦਾ ਵਿਕਾਸ ਹੋ ਸਕੇ।
ਉਨ੍ਹਾਂ ਕਿਹਾ ਕਿ ਖੇਡਣ ਨਾਲ ਸਰੀਰਕ ਤੇ ਮਾਨਸਿਕ ਤੰਦਰੁਸਤੀ ਹੁੰਦੀ ਹੈ ਤੇ ਆਪਸੀ ਭਾਈਚਾਰਕ ਦੀ ਸਾਂਝ ਪੈਦਾ ਹੁੰਦੀ ਹੈ। ਉਨ੍ਹਾਂ ਨੇ ਕਿਹਾ ਕਿ ਖੇਡਾਂ ਵਿਚ ਹਿੱਸਾ ਲੈਣ ਵਾਲੇ ਬੱਚੇ ਨਸ਼ਿਆਂ ਤੋਂ ਦੂਰ ਰਹਿੰਦੇ ਹਨ ਤੇ ਜੀਵਨ ਵਿਚ ਬੁਲੰਦੀਆਂ ਨੂੰ ਛੂੰਹਦੇ ਹਨ। ਸਕੂਲ ਦੇ ਮੁੱਖ ਅਧਿਆਪਕ ਚਤਰ ਸਿੰਘ ਨੇ ਮੁੱਖ ਮਹਿਮਾਨ ਨੂੰ ਸਨਮਾਨਿਤ ਕੀਤਾ ਤੇ ਸਕੂਲ ਵਲੋਂ ਚਲਾਈਆਂ ਜਾ ਰਹੀਆਂ ਖੇਡ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ । ਖੋ-ਖੋ ਮੁਕਾਬਲੇ ਵਿਚ ਸੁਨਾਰੀਆ ਦੀ ਟੀਮ ਜੇਤੂ ਰਹੀ ਜਦਕਿ ਕੱਬਡੀ ਵਿਚ ਧਨੌਰਾ ਜਾਟਾਨ ਦੀ ਟੀਮ ਪਹਿਲੇ ਸਥਾਨ ’ਤੇ ਰਹੀ।
ਇਸ ਮੌਕੇ ਸੈਕਸ਼ਨ ਕੋਆਰਡੀਨੇਟਰ ਅੰਕਿਤ ਗੁਪਤਾ, ਅਧਿਆਪਕ ਸੰਜੇ ਦੱਤ, ਜੈ ਪਾਲ ਬੰਗੜ, ਸ਼ਾਮ ਲਾਲ, ਪਵਨ ਕੁਮਾਰ, ਸੁਭਾਸ਼, ਤੇਜ ਪਾਲ, ਸੁਸ਼ੀਲ ਕੁਮਾਰ, ਅਮਿਤ ਕੁਮਾਰ, ਪਾਰੂਲ, ਸੁਮਨ ਰਾਣੀ, ਦੀਪਾ ਰਾਣੀ ਤੇ ਪ੍ਰਵੀਨ ਕੁਮਾਰ ਆਦਿ ਮੌਜੂਦ ਸਨ।