ਸੂਬਾ ਪੱਧਰੀ ਗਤਕਾ ਅਤੇ ਰਗਬੀ ਮੁਕਾਬਲੇ ਕਰਵਾਏ
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 12 ਨਵੰਬਰ
‘ਖੇਡਾਂ ਵਤਨ ਪੰਜਾਬ ਦੀਆਂ 2024’ ਅਧੀਨ ਸੂਬਾ ਪੱਧਰੀ ਗੱਤਕਾ ਅਤੇ ਰਗਬੀ ਮੁਕਾਬਲੇ ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਅੰਮ੍ਰਿਤਸਰ ਵਿੱਚ ਕਰਵਾਏ ਗਏ। ਆਖ਼ਰੀ ਦਿਨ ਗਤਕਾ ਐਸੋਸੀਏਸ਼ਨ ਆਫ ਇੰਡੀਆ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਤੂਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਖਿਡਾਰੀਆਂ ਨਾਲ ਜਾਣ ਪਛਾਣ ਕੀਤੀ। ਜ਼ਿਲ੍ਹਾ ਖੇਡ ਅਫ਼ਸਰ ਸੁਖਚੈਨ ਸਿੰਘ ਕਾਹਲੋਂ ਨੇ ਦੱਸਿਆ ਕਿ ਰਗਬੀ ਦੇ ਅੰਡਰ- 14, 17 ਤੇ 21 ਅਤੇ 21-30 ਉਮਰ ਵਰਗ ਅਤੇ ਗੇਮ ਗਤਕਾ ਦੇ ਅੰਡਰ- 14, 17, 21, 21-30 ਅਤੇ 31 ਤੋਂ 40 ਉਮਰ ਵਰਗ ਲੜਕਿਆਂ ਦੇ ਮੁਕਾਬਲੇ ਸੰਪੰਨ ਹੋਏ ਅਤੇ ਮੁੱਖ ਮਹਿਮਾਨ ਨੇ ਜੇਤੂ ਖਿਡਾਰੀਆਂ ਨੂੰ ਮੈਡਲ ਵੰਡੇ ਗਏ। ਗਤਕਾ ਅੰਡਰ 14 ਲੜਕਿਆਂ ਦੇ ਵਿਅਕਤੀਗਤ ਮੁਕਾਬਲੇ ਵਿੱਚ ਫਾਜ਼ਿਲਕਾ ਨੇ ਪਹਿਲਾ, ਲੁਧਿਆਣਾ ਨੇ ਦੂਜਾ ਸਥਾਨ ਅਤੇ ਗੁਰਦਾਸਪੁਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਅੰਡਰ- 17 ਲੜਕਿਆਂ ਦੇ ਸਿੰਗਲ ਸੋਟੀ ਟੀਮ ਦੇ ਮੁਕਾਬਲੇ ਵਿੱਚ ਅੰਮ੍ਰਿਤਸਰ ਨੇ ਪਹਿਲਾ, ਰੂਪਨਗਰ ਨੇ ਦੂਜਾ, ਤਰਨ ਤਾਰਨ ਤੇ ਲੁਧਿਆਣਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂਅੰਡਰ- 17 ਪ੍ਰਦਰਸ਼ਨੀ ਟੀਮ ਦੇ ਮੁਕਾਬਲੇ ਵਿੱਚ ਲੁਧਿਆਣਾ ਨੇ ਪਹਿਲਾ, ਸ੍ਰੀ ਮੁਕਤਸਰ ਸਾਹਿਬ ਨੇ ਦੂਜਾ ਅਤੇ ਹੁਸ਼ਿਆਰਪੁਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਅੰਡਰ- 17 ਫਰੀ ਸੋਟੀ ਵਿਅਕਤੀਗਤ ਦੇ ਮੁਕਾਬਲੇ ਵਿੱਚ ਲੁਧਿਆਣਾ ਨੇ ਪਹਿਲਾ, ਮਾਲੇਰਕੋਟਲਾ ਨੇ ਦੂਜਾ ਤੇ ਫਾਜ਼ਿਲਕਾ ਤੇ ਸ੍ਰੀ ਮੁਕਤਸਰ ਸਾਹਿਬ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਅੰਡਰ- 17 ਸਿੰਗਲ ਸੋਟੀ ਵਿਅਕਤੀਗਤ ਦੇ ਮੁਕਾਬਲੇ ਵਿੱਚ ਹੁਸ਼ਿਆਰਪੁਰ ਨੇ ਪਹਿਲਾ, ਲੁਧਿਆਣਾ ਨੇ ਦੂਜਾ, ਅੰਮ੍ਰਿਤਸਰ ਅਤੇ ਸ੍ਰੀ ਫ਼ਤਹਿਗੜ੍ਹ ਸਾਹਿਬ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਅੰਡਰ- 17 ਪ੍ਰਦਰਸ਼ਨੀ ਵਿਅਕਤੀਗਤ ਦੇ ਮੁਕਾਬਲੇ ਵਿੱਚ ਰੂਪਨਗਰ ਨੇ ਪਹਿਲਾ ਸਥਾਨ, ਸ੍ਰੀ ਮੁਕਤਸਰ ਸਾਹਿਬ ਨੇ ਦੂਜਾ ਅਤੇ ਲੁਧਿਆਣਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਰਗਬੀ ਦੇ ਅੰਡਰ-17 ਲੜਕਿਆਂ ਦੇ ਮੁਕਾਬਲੇ ਵਿੱਚ ਅੰਮ੍ਰਿਤਸਰ ਨੇ ਪਹਿਲਾ, ਕਪੂਰਥਲਾ ਨੇ ਦੂਜਾ ਅਤੇ ਫ਼ਰੀਦਕੋਟ ਨੇ ਤੀਜਾ ਸਥਾਨ ਪ੍ਰਾਪਤ ਕੀਤਾ।