ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਦਿਆਰਥੀਆਂ ਦੇ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ

06:54 AM May 17, 2024 IST
ਜੇਤੂਆਂ ਦਾ ਸਨਮਾਨ ਕਰਦੇ ਹੋਏ ਸਿੱਖਿਆ ਅਧਿਕਾਰੀ। -ਫੋਟੋ: ਮਿੱਠਾ

ਨਿੱਜੀ ਪੱਤਰ ਪ੍ਰੇਰਕ
ਰਾਜਪੁਰਾ, 16 ਮਈ
ਕਰੀਅਰ ਗਾਈਡੈਂਸ ਅਤੇ ਕਾਊਂਸਲਿੰਗ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸੰਜੀਵ ਸ਼ਰਮਾ ਦੀ ਅਗਵਾਈ ਅਤੇ ਜ਼ਿਲ੍ਹਾ ਗਾਈਡੈਂਸ ਅਤੇ ਕਾਊਂਸਲਿੰਗ ਇੰਚਾਰਜ ਇੰਦਰਪ੍ਰੀਤ ਸਿੰਘ ਦੀ ਦੇਖ-ਰੇਖ ਹੇਠ ਵੱਖ-ਵੱਖ ਬਲਾਕਾਂ ਵਿੱਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਨਾਟਕ, ਚਿੱਤਰਕਲਾ, ਪੇਂਟਿੰਗ, ਭਾਸ਼ਣ, ਕਵਿਤਾ ਉਚਾਰਨ, ਗਾਇਨ ਅਤੇ ਕਲੇਅ ਮਾਡਲਿੰਗ ਮੁਕਾਬਲਿਆਂ ਵਿੱਚ ਭਾਗ ਲਿਆ। ਇਨ੍ਹਾਂ ਮੁਕਾਬਲਿਆਂ ਵਿੱਚ ਜੇਤੂ ਸਕੂਲ ਦੇ ਵਿਦਿਆਰਥੀਆਂ ਅਤੇ ਉਨ੍ਹਾਂ ਨਾਲ ਪਹੁੰਚੇ ਅਧਿਆਪਕਾਂ ਨੂੰ ਸਰਕਾਰੀ ਹਾਈ ਸਕੂਲ ਰਾਜਪੁਰਾ ਟਾਊਨ ਦੇ ਡੀਡੀਓ ਰਾਜੀਵ ਕੁਮਾਰ ਡੀ.ਐੱਸ.ਐੱਮ. ਪਟਿਆਲਾ ਅਤੇ ਸੰਗੀਤਾ ਵਰਮਾ ਸਕੂਲ ਇੰਚਾਰਜ, ਬਲਾਕ ਕੈਰੀਅਰ ਗਾਈਡੈਂਸ ਅਤੇ ਕਾਊਂਸਲਿੰਗ ਇੰਚਾਰਜ ਮਨਦੀਪ ਸਿੰਘ, ਰਾਜਿੰਦਰ ਸਿੰਘ ਚਾਨੀ ਤੇ ਮੀਨੂੰ ਅਗਰਵਾਲ ਨੇ ਪ੍ਰਮਾਣ ਪੱਤਰ ਵੰਡੇ। ਮੁਕਾਬਲਿਆਂ ਦੌਰਾਨ ਬਲਾਕ ਰਾਜਪੁਰਾ-1 ਵਿੱਚੋਂ ਨਾਟਕ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੇਹਰਾ, ਗਾਇਨ ਵਿੱਚ ਸਰਕਾਈ ਹਾਈ ਸਕੂਲ ਖੇੜੀ ਗੰਡਿਆਂ, ਕਵਿਤਾ ਉਚਾਰਨ ਵਿੱਚ ਸਰਕਾਰੀ ਕੰਨਿਆ ਸਕੂਲ ਕਾਲਕਾ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।

Advertisement

Advertisement