ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵੋਟਾਂ ਦੀ ਗਿਣਤੀ ਲਈ ਮੁਲਾਜ਼ਮਾਂ ਦੀ ਪਹਿਲੀ ਰੈਂਡੇਮਾਈਜ਼ੇਸ਼ਨ ਕਰਵਾਈ

06:16 AM Jul 03, 2024 IST

ਨਿੱਜੀ ਪੱਤਰ ਪ੍ਰੇਰਕ
ਜਲੰਧਰ, 2 ਜੁਲਾਈ
ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਲਈ 10 ਜੁਲਾਈ ਨੂੰ ਵੋਟਾਂ ਪੈਣ ਤੋਂ ਬਾਅਦ 13 ਜੁਲਾਈ ਨੂੰ ਗਿਣਤੀ ਦੇ ਕੰਮ ਨੂੰ ਸਿਰੇ ਚਾੜ੍ਹਨ ਲਈ ਗਿਣਤੀ ਅਮਲੇ ਦੀ ਤਾਇਨਾਤੀ ਲਈ ਪਹਿਲੀ ਰੈਂਡੇਮਾਈਜ਼ੇਸ਼ਨ ਕਰਵਾਈ ਗਈ। ਜਨਰਲ ਅਬਜ਼ਰਵਰ ਉੱਤਮ ਕੁਮਾਰ ਪਾਤਰਾ ਅਤੇ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਮੇਜਰ ਡਾ. ਅਮਿਤ ਮਹਾਜਨ ਦੀ ਨਿਗਰਾਨੀ ਹੇਠ ਰੈਂਡੇਮਾਈਜ਼ੇਸ਼ਨ ਦੀ ਪ੍ਰਕਿਰਿਆ ਮੁਕੰਮਲ ਕੀਤੀ ਗਈ। ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵੋਟਾਂ ਦੀ ਗਿਣਤੀ ਦੇ ਕਾਰਜ ਨੂੰ ਸੁਚੱਜੇ ਢੰਗ ਨਾਲ ਸਿਰੇ ਚਾੜ੍ਹਨ ਲਈ ਕੁੱਲ 69 ਸਟਾਫ਼ (ਰਿਜ਼ਰਵ ਸਮੇਤ) ਦੀ ਰੈਂਡੇਮਾਈਜ਼ੇਸ਼ਨ ਕੀਤੀ ਗਈ ਹੈ। ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਇਹ ਵੀ ਦੱਸਿਆ ਕਿ ਵਿਧਾਨ ਸਭਾ ਹਲਕੇ ਲਈ ਗਿਣਤੀ ਹਾਲ ਲਾਇਲਪੁਰ ਖਾਲਸਾ ਕਾਲਜ ਵਿੱਚ ਸਥਾਪਤ ਕੀਤਾ ਗਿਆ ਹੈ।

Advertisement

Advertisement
Advertisement