ਪੋਲੀਓ ਰਾਊਂਡ ਸਬੰਧੀ ਟਰੇਨਿੰਗ-ਕਮ-ਵਰਕਸ਼ਾਪ ਲਾਈ
07:00 AM Feb 23, 2024 IST
Advertisement
ਨਿੱਜੀ ਪੱਤਰ ਪ੍ਰੇਰਕ
ਖੰਨਾ, 22 ਫਰਵਰੀ
ਪਿੰਡ ਮਾਨੂੰਪੁਰ ਦੇ ਕਮਿਊਨਿਟੀ ਹੈਲਥ ਸੈਂਟਰ ਵਿੱਚ ਐੱਸਐੱਮਓ ਡਾ. ਰਵੀ ਦੱਤ ਦੀ ਅਗਵਾਈ ਹੇਠਾਂ ਇੱਕ ਦਿਨਾਂ ਟਰੇਨਿੰਗ-ਕਮ-ਵਰਕਸ਼ਾਪ ਕਰਵਾਈ ਗਈ ਜਿਸ ਵਿੱਚ ਵੱਖ-ਵੱਖ ਪੋਲੀਓ ਟੀਮਾਂ ਦੇ ਮੈਂਬਰਾਂ ਨੇ ਹਿੱਸਾ ਲਿਆ। ਇਸ ਮੌਕੇ ਡਾ. ਦੱਤ ਨੇ ਕਿਹਾ ਕਿ 3 ਤੋਂ 5 ਮਾਰਚ ਤੱਕ ਪੋਲੀਓ ਰਾਊਂਡ ਦੌਰਾਨ ਪੰਜ ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ। ਇਸ ਸਬੰਧੀ 201 ਦਾ ਟੀਮਾਂ ਦਾ ਗਠਨ ਕੀਤਾ ਗਿਆ ਹੈ ਜਦਕਿ ਹਰ ਟੀਮ ਵਿੱਚ ਦੋ ਮੈਂਬਰ ਹੋਣਗੇ ਜੋ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣਗੇ।
ਇਸ ਮੌਕੇ ਗੁਰਦੀਪ ਸਿੰਘ ਨੇ ਕਿਹਾ ਕਿ ਪੋਲੀਓ ਰਾਊਂਡ ਸਬੰਧੀ ਟੀਮ ਵਾਈਜ਼ ਐਕਸ਼ਨ ਪਲਾਨ ਤਿਆਰ ਕੀਤਾ ਗਿਆ ਹੈ ਅਤੇ ਭੱਠਿਆਂ ਤੇ ਹੋਰ ਰਿਸਕ ਏਰੀਏ ਲਈ 6 ਮੋਬਾਈਲ ਟੀਮਾਂ ਦਾ ਗਠਨ ਵੀ ਕੀਤਾ ਗਿਆ ਹੈ ਤਾਂ ਜੋ ਪੰਜ ਸਾਲ ਉਮਰ ਤੱਕ ਦਾ ਕੋਈ ਵੀ ਬੱਚਾ ਪੋਲੀਓ ਰੋਕੂ ਬੂੰਦਾਂ ਤੋਂ ਵਾਂਝਾ ਨਾ ਰਹੇ। ਇਸ ਮੌਕੇ ਪਰਮਜੀਤ ਸਿੰਘ, ਰੁਪਿੰਦਰ ਕੌਰ, ਸਰਬਜੀਤ ਕੌਰ ਅਤੇ ਪਰਮਜੀਤ ਕੌਰ ਹਾਜ਼ਰ ਸਨ।
Advertisement
Advertisement
Advertisement