ਨਿਗਮ ਅਧਿਕਾਰੀਆਂ ਲਈ ਟਰੇਨਿੰਗ ਵਰਕਸ਼ਾਪ ਲਵਾਈ
08:54 AM Apr 02, 2024 IST
Advertisement
ਖੇਤਰੀ ਪ੍ਰਤੀਨਿਧ
ਅੰਮ੍ਰਿਤਸਰ, 1 ਅਪਰੈਲ
ਅੰਮ੍ਰਿਤਸਰ ਨਗਰ ਨਿਗਮ ਵਲੋਂ ਦਫ਼ਤਰਾਂ ਵਿੱਚ ਜਿਨਸੀ ਸੋਸ਼ਣ ਨੂੰ ਰੋਕਣ, ਉਸਾਰੀ ਕਾਰਜਾਂ ਵਿੱਚ ਮਜ਼ਦੂਰਾਂ ਅਤੇ ਆਮ ਲੋਕਾਂ ਦੀ ਸਿਹਤ ਅਤੇ ਸੁਰੱਖਿਆ ਦੇ ਮਾਪਦੰਡਾਂ ਦੀ ਪਾਲਣਾ ਅਤੇ ਆਮ ਲੋਕਾਂ ਦੀਆਂ ਸ਼ਿਕਾਇਤਾਂ ਦਾ ਪ੍ਰਭਾਵਸ਼ਾਲੀ ਤਰੀਕੇ ਨਾਲ ਨਿਪਟਾਰਾ ਕਰਨ ਸਬੰਧੀ ਵਿਸ਼ਿਆਂ ’ਤੇ ਟਰੇਨਿੰਗ ਪ੍ਰੋਗਰਾਮ ਕਰਵਾਇਆ ਗਿਆ। ਵਿਸ਼ਵ ਬੈਂਕ ਦੇ ਸਹਿਯੋਗ ਨਾਲ ਚਲਾਏ ਜਾ ਰਹੇ ਪੰਜਾਬ ਮਿਉਂਸਿਪਲ ਸਰਵਿਸਿਜ਼ ਇੰਪਰੂਵਮੈਂਟ ਪ੍ਰਾਜੈਕਟ ਤਹਿਤ ਕਰਵਾਏ ਗਏ ਇਸ ਸਿਖਲਾਈ ਪ੍ਰੋਗਰਾਮ ਵਿੱਚ ਨਗਰ ਨਿਗਮ ਦੇ ਅਧਿਕਾਰੀਆਂ ਤੇ ਸਟਾਫ਼, ਅੰਮ੍ਰਿਤਸਰ ਬਲਕ ਵਾਟਰ ਸਪਲਾਈ ਪ੍ਰੋਜੈਕਟ ਦੇ ਅਧਿਕਾਰੀਆਂ ਅਤੇ ਲਾਰਸਨ ਐਂਡ ਟੂਬਰੋ ਕੰਪਨੀ ਦੇ ਸਟਾਫ਼ ਨੇ ਹਿੱਸਾ ਲਿਆ। ਪ੍ਰੋਗਰਾਮ ਦਾ ਸੰਚਾਲਨ ਅੰਮ੍ਰਿਤਸਰ ਬਲਕ ਵਾਟਰ ਸਪਲਾਈ ਪ੍ਰਾਜੈਕਟ ਦੇ ਮੈਨੇਜਰ ਕੁਲਦੀਪ ਸਿੰਘ ਸੈਣੀ (ਸੇਵਾ ਮੁਕਤ ਚੀਫ਼ ਇੰਜੀਨੀਅਰ) ਨੇ ਕੀਤਾ।
Advertisement
Advertisement
Advertisement