ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸ਼ਬਦ ਕੀਰਤਨ ਤੇ ਪੰਜਾਬੀ ਭਾਸ਼ਾ ਦੇ ਕੰਠ ਮੁਕਾਬਲੇ ਕਰਵਾਏ

06:43 AM May 12, 2024 IST
ਗੁਰਬਾਣੀ ਦਿਵਸ ਮੁਕਾਬਲੇ ਵਿੱਚ ਹਿੱਸਾ ਲੈਂਦੇ ਹੋਏ ਵਿਦਿਆਰਥੀ।

ਪੱਤਰ ਪ੍ਰੇਰਕ
ਐੱਸ.ਏ.ਐੱਸ. ਨਗਰ (ਮੁਹਾਲੀ), 11 ਮਈ
ਇੱਥੋਂ ਦੇ ਗਿਆਨ ਜਯੋਤੀ ਗਲੋਬਲ ਸਕੂਲ ਫੇਜ਼-2 ਵੱਲੋਂ 50 ਸਾਲ ਪੂਰੇ ਹੋਣ ’ਤੇ ਵਾਹਿਗੁਰੂ ਦਾ ਸ਼ੁਕਰਾਨਾ ਕਰਦਿਆਂ ਦੋ ਰੋਜ਼ਾ ਇੰਟਰ ਸਕੂਲ ਬਾਣੀ ਦਿਵਸ ਮੌਕੇ ਵਿਦਿਆਰਥੀਆਂ ਦੇ ਸਾਖੀ ਪਾਠ, ਸ਼ਬਦ ਕੀਰਤਨ ਅਤੇ ਪੰਜਾਬੀ ਭਾਸ਼ਾ ਦੇ ਕੰਠ ਮੁਕਾਬਲੇ ਕਰਵਾਏ ਗਏ। ਟਰਾਈਸਿਟੀ ਦੇ ਸਕੂਲਾਂ ਦੇ 500 ਤੋਂ ਵੱਧ ਵਿਦਿਆਰਥੀਆਂ ਨੇ ਸ਼ਬਦ ਕੀਰਤਨ ਮੁਕਾਬਲਿਆਂ ਰਾਹੀਂ ਦਰਸ਼ਕਾਂ ਨੂੰ ਨਿਹਾਲ ਕਰਦਿਆਂ ਆਪਣੇ ਅੰਦਰ ਛੁਪੀ ਪ੍ਰਤਿਭਾ ਅਤੇ ਕਲਾ ਦਾ ਪ੍ਰਦਰਸ਼ਨ ਕੀਤਾ। ਕਥਾਵਾਚਕ ਭਾਈ ਜਗਬੀਰ ਸਿੰਘ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ।
ਇਨ੍ਹਾਂ ਗੁਰਮਤਿ ਮੁਕਾਬਲਿਆਂ ਨੂੰ 12 ਸਾਲ ਤੋਂ ਘੱਟ ਅਤੇ 12 ਸਾਲ ਤੋਂ ਵੱਧ ਦੋ ਵਰਗਾਂ ਵਿੱਚ ਵੰਡਿਆ ਗਿਆ ਜਿਸ ਵਿੱਚ ਵੱਖ-ਵੱਖ ਸ਼੍ਰੇਣੀਆਂ ਅਤੇ ਉਮਰ ਸਮੂਹ ਵਿੱਚ 50 ਹਜ਼ਾਰ ਦੇ ਨਗਦ ਇਨਾਮ ਰੱਖੇ ਗਏ। ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਤਬਲਾ, ਹਰਮੋਨੀਅਮ, ਰਬਾਬ ਸਮੇਤ ਹੋਰ ਕਈ ਪੁਰਾਤਨ ਸਾਜ਼ਾਂ ਰਾਹੀਂ ਗੁਰਬਾਣੀ ਦੀ ਰੂਹਾਨੀ ਪੇਸ਼ਕਾਰੀ ਨਾਲ ਇਨ੍ਹਾਂ ਮੁਕਾਬਲਿਆਂ ਨੂੰ ਸ਼ਰਧਾ ਵਿੱਚ ਤਬਦੀਲ ਕਰ ਦਿੱਤਾ ਅਤੇ ਦਰਸ਼ਕ ਵੀ ਰੱਬੀ ਰੂਹ ਵਿੱਚ ਡੁੱਬੇ ਨਜ਼ਰ ਆਏ। ਸਕੂਲ ਦੀ ਪ੍ਰਿੰਸੀਪਲ ਗਿਆਨ ਜੋਤ ਨੇ ਦੱਸਿਆ ਕਿ ਅੰਡਰ-12 ਵਰਗ ਵਿੱਚ ਅਜੀਤ ਕਰਮਨ ਸਿੰਘ ਇੰਟਰਨੈਸ਼ਨਲ ਕਾਨਵੈਂਟ ਸਕੂਲ ਮੁਹਾਲੀ ਅਤੇ ਬਾਲ ਫੁਲਵਾੜੀ ਸਕੂਲ ਫੇਜ਼-3 ਨੇ ਸਾਂਝੇ ਤੌਰ ’ਤੇ ਪਹਿਲਾ ਸਥਾਨ ਪ੍ਰਾਪਤ ਕੀਤਾ। ਜਦੋਂਕਿ ਮੇਜ਼ਬਾਨ ਗਿਆਨ ਜਯੋਤੀ ਗਲੋਬਲ ਸਕੂਲ ਨੇ ਦੂਜਾ ਅਤੇ ਅਕਸ਼ਿਪ ਸਮਾਰਟ ਸਕੂਲ ਸੈਕਟਰ-65 ਨੇ ਤੀਜਾ ਸਥਾਨ ਹਾਸਲ ਕੀਤਾ। ਇੰਜ ਹੀ 12 ਸਾਲ ਤੋਂ ਉੱਪਰਲੇ ਵਰਗ ਵਿੱਚ ਗੁਰੂ ਗੋਬਿੰਦ ਸਿੰਘ ਵਿੱਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਮੁੱਲਾਂਪੁਰ ਗ਼ਰੀਬਦਾਸ ਨੇ ਪਹਿਲਾ, ਸ਼ਿਵਾਲਿਕ ਪਬਲਿਕ ਸਕੂਲ ਫੇਜ਼-6 ਨੇ ਦੂਜਾ ਅਤੇ ਪੈਰਾਗਾਨ ਸੀਨੀਅਰ ਸੈਕੰਡਰੀ ਸਕੂਲ ਸੈਕਟਰ-71 ਨੇ ਤੀਜਾ ਸਥਾਨ ਹਾਸਲ ਕੀਤਾ।

Advertisement

Advertisement
Advertisement