For the best experience, open
https://m.punjabitribuneonline.com
on your mobile browser.
Advertisement

ਫ਼ਰੀਦਕੋਟ ’ਚ ਸਰਬ ਭਾਰਤ ਨੌਜਵਾਨ ਸਭਾ ਦੀ ਕਾਨਫਰੰਸ ਸਮਾਪਤ

08:32 AM Nov 18, 2024 IST
ਫ਼ਰੀਦਕੋਟ ’ਚ ਸਰਬ ਭਾਰਤ ਨੌਜਵਾਨ ਸਭਾ ਦੀ ਕਾਨਫਰੰਸ ਸਮਾਪਤ
ਕਾਨਫਰੰਸ ਦੌਰਾਨ ਇਕੱਤਰ ਹੋਏ ਸਰਬ ਭਾਰਤ ਨੌਜਵਾਨ ਸਭਾ ਦੇ ਆਗੂ।
Advertisement

ਜਸਵੰਤ ਜੱਸ
ਫ਼ਰੀਦਕੋਟ, 17 ਨਵੰਬਰ
ਸਰਬ ਭਾਰਤ ਨੌਜਵਾਨ ਸਭਾ ਜ਼ਿਲ੍ਹਾ ਫ਼ਰੀਦਕੋਟ ਦੀ ਕਾਨਫਰੰਸ ਸਥਾਨਕ ਸ਼ਹੀਦ ਅਮੋਲਕ ਸਿੰਘ ਭਵਨ ਵਿਖੇ ਸਫਲਤਾ ਪੂਰਵਕ ਸੰਪੰਨ ਹੋ ਗਈ। ਇਸ ਕਾਨਫਰੰਸ ਦੀ ਪ੍ਰਧਾਨਗੀ ਚਰਨਜੀਤ ਸਿੰਘ ਚਮੇਲੀ ਅਤੇ ਅੰਜੂ ਰਾਣੀ ਰਾਜੋਵਾਲਾ ਨੇ ਕੀਤੀ। ਕਾਨਫਰੰਸ ਦਾ ਉਦਘਾਟਨ ਪੰਜਾਬ ਇਸਤਰੀ ਸਭਾ ਦੀ ਜ਼ਿਲ੍ਹਾ ਪ੍ਰਧਾਨ ਮਨਜੀਤ ਕੌਰ ਨੇ ਕੀਤਾ। ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਰਬ ਭਾਰਤ ਨੌਜਵਾਨ ਸਭਾ ਦੇ ਸੂਬਾ ਪ੍ਰਧਾਨ ਪਰਮਜੀਤ ਢਾਬਾਂ ਨੇ ਕਿਹਾ ਕਿ ਸਮੇਂ-ਸਮੇਂ ’ਤੇ ਕੇਂਦਰ ਅਤੇ ਰਾਜਾਂ ਦੀ ਸੱਤਾ ’ਤੇ ਰਾਜ ਕਰਨ ਵਾਲੀਆਂ ਸਰਕਾਰਾਂ ਨੇ ਹਰ ਵਕਤ ਜਵਾਨੀ ਤੋਂ ਵੋਟਾਂ ਬਟੋਰਨ ਲਈ ਉਸ ਨੂੰ ਦੇਸ਼ ਦਾ ਸਰਮਾਇਆ ਦੱਸਿਆ ਹੈ, ਪ੍ਰੰਤੂ ਉਨ੍ਹਾਂ ਨੂੰ ਰੁਜ਼ਗਾਰ ਦੇਣ ਤੋਂ ਕੰਨੀ ਕਤਰਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਸਰਬ ਭਾਰਤ ਨੌਜਵਾਨ ਸਭਾ ਦਾ ਸੂਬਾਈ ਡੈਲੀਗੇਟ ਇਜਲਾਸ 3 ਤੇ 4 ਜਨਵਰੀ ਨੂੰ ਸੰਗਰੂਰ ਵਿੱਚ ਕੀਤਾ ਜਾ ਰਿਹਾ ਹੈ। ਇਸ ਡੈਲੀਗੇਟ ਇਜਲਾਸ ਵਿੱਚ ਪੰਜਾਬ ਤੋਂ ਚੁਣੇ ਹੋਏ ਡੈਲੀਗੇਟਾਂ ਵੱਲੋਂ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਸਰਕਾਰ ਖ਼ਿਲਾਫ਼ ਸੰਘਰਸ਼ ਵਿੱਢਣ ਅਤੇ ਨੌਜਵਾਨਾਂ ਨੂੰ ਇਸ ਸੰਬੰਧੀ ਜਾਗਰੂਕ ਕਰਨ ਦਾ ਫੈਸਲਾ ਕੀਤਾ। ਚਰਨਜੀਤ ਸਿੰਘ ਚਮੇਲੀ ਨੇ ਨੌਜਵਾਨ ਸਭਾ ਵੱਲੋਂ ਕੀਤੀਆਂ ਸਰਗਰਮੀਆਂ ਦੀ ਰਿਪੋਰਟ ਪੇਸ਼ ਕੀਤੀ ਗਈ। ਇਸ ਉਪਰੰਤ 13 ਮੈਂਬਰੀ ਜ਼ਿਲ੍ਹਾ ਕਮੇਟੀ ਦਾ ਗਠਨ ਕੀਤਾ ਗਿਆ। ਕਾਨਫਰੰਸ ਵਿੱਚ ਜ਼ਿਲ੍ਹੇ ’ਚ ਅਗਵਾਈ ਕਰਨ ਲਈ ਸਾਥੀ ਚਰਨਜੀਤ ਸਿੰਘ ਚਮੇਲੀ ਨੂੰ ਕਨਵੀਨਰ ਅਤੇ ਅੰਜੂ ਰਾਣੀ ਰਾਜੋਵਾਲਾ ਨੂੰ ਕੋ-ਕਨਵੀਨਰ ਸਰਬਸੰਮਤੀ ਨਾਲ ਚੁਣਿਆ ਗਿਆ। ਸਭਾ ਦੇ ਸਾਬਕਾ ਸੂਬਾਈ ਆਗੂ ਗੋਰਾ ਪਿੱਪਲੀ ਅਤੇ ਰੇਸ਼ਮ ਸਿੰਘ ਜਟਾਣਾ ਨੇ ਕਿਹਾ ਕਿ ਨਵੀਂ ਚੁਣੀ ਗਈ ਟੀਮ ਪਰਮਗੁਣੀ ਭਗਤ ਸਿੰਘ ਦੇ ਸੁਪਨਿਆਂ ਦਾ ਸਮਾਜ ਬਣਾਉਣ ਲਈ ਆਪਣਾ ਅਹਿਮ ਯੋਗਦਾਨ ਪਾਏਗੀ ਅਤੇ ਆਪਣੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਵਾਏਗੀ। ਇਸ ਮੌਕੇ ਵੀਰ ਸਿੰਘ, ਜਗਤਾਰ ਸਿੰਘ ਸਾਬਕਾ ਸਰਪੰਚ ਅਤੇ ਜਗਜੀਤ ਸਿੰਘ ਨੇ ਵੀ ਸੰਬੋਧਨ ਕੀਤਾ।

Advertisement

Advertisement
Advertisement
Author Image

Advertisement