For the best experience, open
https://m.punjabitribuneonline.com
on your mobile browser.
Advertisement

‘ਪੰਜਾਬ ਵਿੱਚ ਖੇਤੀ ਅੰਦੋਲਨ’ ਵਿਸ਼ੇ ’ਤੇ ਕਾਨਫਰੰਸ ਸਮਾਪਤ

06:04 AM Apr 28, 2024 IST
‘ਪੰਜਾਬ ਵਿੱਚ ਖੇਤੀ ਅੰਦੋਲਨ’ ਵਿਸ਼ੇ ’ਤੇ ਕਾਨਫਰੰਸ ਸਮਾਪਤ
ਕਾਨਫਰੰਸ ਦੌਰਾਨ ਸੰਬੋਧਨ ਕਰਦਾ ਹੋਇਆ ਬੁਲਾਰਾ। ਫੋਟੋ: ਭੰਗੂ
Advertisement

ਖੇਤਰੀ ਪ੍ਰਤੀਨਿਧ
ਪਟਿਆਲਾ, 27 ਅਪਰੈਲ
ਪੰਜਾਬੀ ਯੂਨੀਵਰਸਿਟੀ ਵਿੱਚ ’ਪੰਜਾਬ ਵਿੱਚ ਖੇਤੀ ਅੰਦੋਲਨ’ ਵਿਸ਼ੇ ’ਤੇ ਸ਼ੁਰੂ ਹੋਈ ਹੋਈ ਕਾਨਫ਼ਰੰਸ ਦੇ 54ਵੇਂ ਸੈਸ਼ਨ ਦਾ ਦੂਜਾ ਦਿਨ ਸਫਲਤਾ ਪੂਰਵਕ ਸਮਾਪਤ ਹੋਇਆ। ਇਤਿਹਾਸ ਤੇ ਪੰਜਾਬ ਇਤਿਹਾਸ ਅਧਿਐਨ ਵਿਭਾਗ ਵੱਲੋਂ ਕਰਵਾਈ ਜਾ ਰਹੀ ਇਸ ਕਾਨਫਰੰਸ ਵਿੱਚ ਇਤਿਹਾਸ ਦੇ ਹਵਾਲੇ ਤੋਂ ਪ੍ਰਾਚੀਨ, ਮੱਧਕਾਲੀ, ਆਧੁਨਿਕ ਅਤੇ ਪੰਜਾਬੀ ਸੈਕਸ਼ਨ ਉਲੀਕੇ ਗਏ ਸਨ।
ਵੱਖ ਵੱਖ ਸੈਕਸ਼ਨ ਵਿੱਚ ਕੀਤੀ ਗਈ ਵਿਚਾਰ ਚਰਚਾ ਦੌਰਾਨ ਪੰਜਾਬ ਵਿੱਚ ਖੇਤੀ ਅੰਦੋਲਨਾਂ ਦਾ ਮੁੱਢਲੇ ਦੌਰ ਤੋਂ ਲੈ ਕੇ ਸਮਕਾਲੀ ਸਮੇਂ ਤੱਕ ਦੀ ਸਥਿਤੀ ਬਾਰੇ ਗੱਲ ਕੀਤੀ ਗਈ। ਚਾਰੇ ਭਾਗਾਂ ਵਿੱਚ ਭਾਰਤ ਦੇ ਇਤਿਹਾਸ ਦੇ ਵੱਖ-ਵੱਖ ਪਹਿਲੂਆਂ ਖਾਸ ਕਰਕੇ ਪੰਜਾਬ ਬਾਰੇ ਲਗਭਗ 40 ਪੇਪਰ ਪੇਸ਼ ਕੀਤੇ ਗਏ।
ਕਾਨਫਰੰਸ ਦੇ ਮੁੱਖ ਪ੍ਰਬੰਧਕ ਵਿਭਾਗ ਮੁਖੀ ਡਾ. ਸੰਦੀਪ ਕੌਰ ਦੀ ਦੇਖ-ਰੇਖ ਹੇਠਲੀ ਇਸ ਕਾਨਫਰੰਸ ਦੇ ਪ੍ਰਾਚੀਨ ਇਤਿਹਾਸ ਵਾਲ਼ੇ ਸੈਕਸ਼ਨ ਵਿੱਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਪ੍ਰਾਚੀਨ ਭਾਰਤੀ ਇਤਿਹਾਸ, ਸੱਭਿਆਚਾਰ ਅਤੇ ਪੁਰਾਤੱਤਵ ਵਿਭਾਗ ਤੋਂ ਪੁੱਜੇ ਪ੍ਰੋ. ਪਾਰੂ ਬਲ ਸਿੱਧੂ ਨੇ ਪ੍ਰਧਾਨਗੀ ਭਾਸ਼ਨ ਦਿੱਤਾ। ਮੱਧਕਾਲੀ ਇਤਿਹਾਸ ਸੈਕਸ਼ਨ ਵਿੱਚ ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ ਨਵੀਂ ਦਿੱਲੀ ਤੋਂ ਪੁੱਜੇ ਪ੍ਰੋ. ਆਰ.ਪੀ. ਬਹੁਗਣਾ ਨੇ ਪ੍ਰਧਾਨਗੀ ਭਾਸ਼ਨ ਦਿੱਤਾ। ਕਾਨਫ਼ਰੰਸ ਦੌਰਾਨ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਇਤਿਹਾਸ ਵਿਭਾਗ ਤੋਂ ਪ੍ਰੋ.ਆਈ.ਡੀ. ਗੌੜ ਨੇ ‘ਸੀਤਾ ਰਾਮ ਕੋਹਲੀ ਮੈਮੋਰੀਅਲ ਲੈਕਚਰ’ ਦੌਰਾਨ ਪੰਜਾਬ ਦੇ ਸਮਾਜਿਕ-ਆਰਥਿਕ ਤਾਣੇ-ਬਾਣੇ ਦੇ ਵੱਖ-ਵੱਖ ਪਹਿਲੂਆਂ ਦੀ ਵਿਆਖਿਆ ਲਈ ਸਾਹਿਤਕ ਸਰੋਤਾਂ ਦੀ ਵਰਤੋਂ ’ਤੇ ਚਾਨਣਾ ਪਾਇਆ।

Advertisement

Advertisement
Author Image

joginder kumar

View all posts

Advertisement
Advertisement
×