ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਾਹਨ ਟਕਰਾਉਣ ਤੋਂ ਬਾਅਦ ਤਕਰਾਰ; ਇਕ ਵਿਅਕਤੀ ਦੀ ਮੌਤ

08:31 PM Aug 17, 2024 IST

ਜੈਪੁਰ, 17 ਅਗਸਤ
ਇੱਥੇ ਸੜਕ ’ਤੇ ਵਾਹਨਾਂ ਦੀ ਟੱਕਰ ਹੋਣ ਤੋਂ ਬਾਅਦ ਦੋ ਧਿਰਾਂ ਵਿਚ ਤਕਰਾਰ ਹੋ ਗਈ ਜਿਸ ਤੋਂ ਬਾਅਦ ਈ-ਰਿਕਸ਼ਾ ਚਾਲਕ ਤੇ ਉਸ ਦੇ ਦੋ ਸਾਥੀਆਂ ਨੇ ਇਕ 36 ਸਾਲਾ ਵਿਅਕਤੀ ਦੀ ਕੁੱਟਮਾਰ ਕੀਤੀ ਜਿਸ ਦੀ ਬਾਅਦ ਵਿਚ ਮੌਤ ਹੋ ਗਈ। ਇਹ ਘਟਨਾ ਸ਼ੁੱਕਰਵਾਰ ਦੇਰ ਰਾਤ ਉਸ ਵੇਲੇ ਵਾਪਰੀ ਜਦੋਂ ਸਵਾਮੀ ਬਸਤੀ ਦੇ ਦਿਨੇਸ਼ ਸਵਾਮੀ ਤੇ ਜਤਿੰਦਰ ਸਵਾਮੀ ਸਕੂਟੀ ’ਤੇ ਜਾ ਰਹੇ ਸਨ ਕਿ ਉਨ੍ਹਾਂ ਦੀ ਸਕੂਟੀ ਦੀ ਸ਼ਾਸਤਰੀ ਨਗਰ ਵਿਚ ਈ-ਰਿਕਸ਼ਾ ਨਾਲ ਟੱਕਰ ਹੋ ਗਈ ਜਿਸ ਤੋਂ ਬਾਅਦ ਦੋਵਾਂ ਧਿਰਾਂ ਵਿਚ ਹੱਥੋਪਾਈ ਹੋ ਗਈ। ਵਧੀਕ ਡੀਸੀਪੀ ਉੱਤਰੀ-2 ਬਜਰੰਗ ਸਿੰਘ ਨੇ ਦੱਸਿਆ ਕਿ ਦੋਵੇਂ ਧਿਰਾਂ ਹੱਥੋਪਾਈ ਤੋਂ ਬਾਅਦ ਆਪਣੇ-ਆਪਣੇ ਘਰ ਚਲੀਆਂ ਗਈਆਂ ਪਰ ਘਰ ਜਾ ਕੇ ਦਿਨੇਸ਼ ਦੀ ਹਾਲਤ ਵਿਗੜ ਗਈ ਤੇ ਉਸ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਈ-ਰਿਕਸ਼ਾ ਵਿਚ ਤਿੰਨ ਜਣੇ ਸਵਾਰ ਸਨ ਜਿਨ੍ਹਾਂ ਵਿਚੋਂ ਇਕ ਦੀ ਪਛਾਣ ਸ਼ਾਹਰੁਖ ਵਜੋਂ ਹੋਈ ਹੈ। ਪੁਲੀਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ ਤੇ ਬਾਕੀਆਂ ਨੂੰ ਕਾਬੂ ਕਰਨ ਲਈ ਛਾਪੇ ਮਾਰੇ ਜਾ ਰਹੇ ਹਨ। ਦਿਨੇਸ਼ ਦੀ ਮੌਤ ਤੋਂ ਬਾਅਦ ਇਲਾਕਾ ਵਾਸੀ ਸ਼ਾਸਤਰੀ ਨਗਰ ਥਾਣੇ ਬਾਹਰ ਇਕੱਠੇ ਹੋਏ ਤੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ। ਪੁਲੀਸ ਨੇ ਸਾਰੇ ਮੁਲਜ਼ਮਾਂ ਨੂੰ ਕਾਬੂ ਕਰਨ ਦਾ ਭਰੋਸਾ ਦਿੱਤਾ ਹੈ। ਪੀਟੀਆਈ

Advertisement

Advertisement