ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਐੱਸਡੀਓ ਤੇ ਪੱਤਰਕਾਰਾਂ ਵਿਚਾਲੇ ਤਕਰਾਰ

07:54 AM Jun 04, 2024 IST
ਜਾਣਕਾਰੀ ਦਿੰਦੇ ਹੋਏ ਲਖਵਿੰਦਰ ਸਿੰਘ, ਸੁਖਵੰਤ ਸਿੰਘ ਸਠਿਆਲੀ ਤੇ ਸਾਥੀ।

ਨਿੱਜੀ ਪੱਤਰ ਪ੍ਰੇਰਕ
ਗੁਰਦਾਸਪੁਰ, 3 ਜੂਨ
ਪਾਵਰਕੌਮ ਦੀ ਕਾਹਨੂੰਵਾਨ ਸਬ ਡਵੀਜ਼ਨ ਦੇ ਐੱਸਡੀਓ ਵੱਲੋਂ ਦਫ਼ਤਰ ਆਏ ਪੱਤਰਕਾਰ ਨਾਲ ਕਥਿਤ ਦੁਰਵਿਹਾਰ ਕੀਤਾ ਗਿਆ ਜਦਕਿ ਐੱਸਡੀਓ ਨੇ ਦੋਸ਼ਾਂ ਦਾ ਖੰਡਨ ਕੀਤਾ ਹੈ। ਪੱਤਰਕਾਰ ਲਖਵਿੰਦਰ ਸਿੰਘ ਨੇ ਦੱਸਿਆ ਕਿ ਨੇੜਲੇ ਪਿੰਡ ਸਠਿਆਲੀ ਦੇ ਕਿਸਾਨਾਂ ਨੇ ਉਨ੍ਹਾਂ ਦੇ ਪਿੰਡ ਲਾਏ ਟਰਾਂਸਫ਼ਾਰਮਰ ਦੀ ਫਿਟਿੰਗ ਅਧੂਰੀ ਹੋਣ ਕਾਰਨ ਆ ਰਹੀਆਂ ਸਮੱਸਿਆਵਾਂ ਸਬੰਧੀ ਐੱਸਡੀਓ ਕਾਹਨੂੰਵਾਨ ’ਤੇ ਦੋਸ਼ ਲਾਏ ਹਨ। ਕਿਸਾਨਾਂ ਨੇ ਦੱਸਿਆ ਕਿ ਅਧੂਰੀ ਫਿਟਿੰਗ ਹੋਣ ਕਰ ਕੇ ਉਨ੍ਹਾਂ ਦੀ ਗੰਨੇ ਦੀ ਫ਼ਸਲ ਵੀ ਸੜ ਚੁੱਕੀ ਹੈ, ਜਿਸ ਕਾਰਨ ਉਨ੍ਹਾਂ ਨੂੰ ਆਰਥਿਕ ਤੌਰ ਤੇ ਵੱਡਾ ਨੁਕਸਾਨ ਝੱਲਣਾ ਪਿਆ। ਇਸ ਦੀ ਮੁਰੰਮਤ ਲਈ ਉਨ੍ਹਾਂ ਵੱਲੋਂ ਕਈ ਵਾਰ ਪਾਵਰਕੌਮ ਦੇ ਐੱਸਡੀਓ. ਕਾਹਨੂੰਵਾਨ ਨੂੰ ਬੇਨਤੀ ਕੀਤੀ ਗਈ। ਪਰ ਇੱਕ ਸਾਲ ਬੀਤ ਜਾਣ ਦੇ ਬਾਅਦ ਵੀ ਟਰਾਂਸਫ਼ਾਰਮਰ ਦੀ ਮੁਰੰਮਤ ਨਾ ਹੋਣ ਕਾਰਨ ਕਿਸਾਨਾਂ ਨੇ ਮੰਗ ਕੀਤੀ ਕਿ ਉਨ੍ਹਾਂ ਦੀ ਆਵਾਜ਼ ਉੱਚ ਅਧਿਕਾਰੀਆਂ ਤੱਕ ਪਹੁੰਚਾਉਣ ਲਈ ਖ਼ਬਰ ਨਸ਼ਰ ਕੀਤੀ ਜਾਵੇ। ਜਦੋਂ ਕਿਸਾਨਾਂ ਦਾ ਬਿਆਨ ਲੈਣ ਤੋਂ ਬਾਅਦ ਇਸ ਸਬੰਧੀ ਐੱਸਡੀਓ ਕਾਹਨੂੰਵਾਨ ਤੀਰਥ ਰਾਮ ਦਾ ਪੱਖ ਲੈਣ ਲਈ ਲਖਵਿੰਦਰ ਸਿੰਘ ਸਾਥੀ ਪੱਤਰਕਾਰ ਵਰਿੰਦਰਜੀਤ ਜਾਗੋਵਾਲ ਨਾਲ ਬਿਜਲੀ ਦਫ਼ਤਰ ਵਿਖੇ ਪਹੁੰਚੇ ਤਾਂ ਐੱਸਡੀਓ ਤੀਰਥ ਰਾਮ ਨੇ ਪੱਖ ਦੇਣ ਦੀ ਬਜਾਏ ਉਨ੍ਹਾਂ ਨਾਲ ਦੁਰਵਿਹਾਰ ਕਰਨਾ ਸ਼ੁਰੂ ਕਰ ਦਿੱਤਾ। ਪੱਤਰਕਾਰ ਲਖਵਿੰਦਰ ਸਿੰਘ ਅਨੁਸਾਰ ਜੇਈ ਵੱਲੋਂ ਉਸ ਨੂੰ ਧੱਕੇ ਮਾਰ ਕੇ ਦਫ਼ਤਰ ਵਿੱਚੋਂ ਬਾਹਰ ਕੱਢ ਦਿੱਤਾ ਅਤੇ ਉਸ ਦਾ ਮੋਬਾਈਲ ਫ਼ੋਨ ਵੀ ਖੋਹ ਲਿਆ। ਲਖਵਿੰਦਰ ਸਿੰਘ ਵੱਲੋਂ ਥਾਣਾ ਕਾਹਨੂੰਵਾਨ ਵਿਖੇ ਇਸ ਸਬੰਧੀ ਲਿਖਤੀ ਸ਼ਿਕਾਇਤ ਦੇ ਦਿੱਤੀ ਗਈ ਹੈ। ਪੱਤਰਕਾਰ ਯੂਨੀਅਨ ਦੇ ਪ੍ਰਧਾਨ ਵਰਿੰਦਰਜੀਤ ਜਾਗੋਵਾਲ ਨੇ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਨੂੰ ਇਨਸਾਫ਼ ਨਾ ਮਿਲਿਆ ਤਾਂ ਉਹ ਸੰਘਰਸ਼ ਦਾ ਬਿਗਲ ਵਜਾਉਣਗੇ । ਦੂਸਰੇ ਪਾਸੇ ਸਬੰਧਿਤ ਐੱਸਡੀਓ ਤੀਰਥ ਰਾਮ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਗਰਮੀ ਦੇ ਮੌਸਮ ਕਾਰਨ ਕੰਮ ਦਾ ਬੋਝ ਹੈ। ਪਰ ਜਦੋਂ ਪੱਤਰਕਾਰ ਜਬਰਨ ਮਾਈਕ ਅਗਾਂਹ ਕਰ ਕੇ ਰਿਕਾਰਡਿੰਗ ਕਰਨ ਦੀ ਮੰਗ ਕਰਦੇ ਹਨ ਤਾਂ ਕੰਮ ਵਿੱਚ ਵਿਘਨ ਪੈਂਦਾ ਹੈ। ਉਨ੍ਹਾਂ ਕਿਹਾ ਕਿ ਪਾਵਰਕੌਮ ਹਮੇਸ਼ਾ ਖਪਤਕਾਰਾਂ ਦੀਆਂ ਸਮੱਸਿਆਵਾਂ ਦੇ ਹਲ਼ ਲਈ ਤਤਪਰ ਹੈ। ਇਸ ਮੌਕੇ ਕਿਸਾਨ ਮਜ਼ਦੂਰ ਯੂਨੀਅਨ ਦੇ ਆਗੂ ਸੁਖਵੰਤ ਸਿੰਘ ਨੇ ਕਿਹਾ ਕਿ ਉਹ ਪੱਤਰਕਾਰ ਭਾਈਚਾਰੇ ਦੇ ਨਾਲ ਖੜ੍ਹੇ ਹੋਣਗੇ ।

Advertisement

Advertisement