ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਗੁਰਦੁਆਰਾ ਕਮੇਟੀ ਬਦਲਣ ਲਈ ਦੋ ਧਿਰਾਂ ’ਚ ਤਕਰਾਰ

08:56 AM Aug 19, 2024 IST
ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਪਿੰਡ ਡੰਡੋਆ ਵਾਸੀ।

ਮੁਖਤਿਆਰ ਸਿੰਘ ਨੌਗਾਵਾਂ
ਦੇਵੀਗੜ੍ਹ, 18 ਅਗਸਤ
ਹਲਕਾ ਸਨੌਰ ਦੇ ਪਿੰਡ ਡੰਡੋਆ ਵਿੱਚ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਬਦਲਣ ਲਈ ਚੋਣ ਕਰਨ ਨੂੰ ਲੈ ਕੇ ਪਿੰਡ ਦੀਆਂ ਦੋ ਧਿਰਾਂ ਆਹਮੋ ਸਾਹਮਣੇ ਹੋਈਆਂ। ਇਸ ਦੌਰਾਨ ਇਕ ਧਿਰ ਦੇ ਆਗੂ ਅਤੇ ਪਿੰਡ ਦੇ ਸਾਬਕਾ ਸਰਪੰਚ ਜਸਪਾਲ ਸਿੰਘ ਨੇ ਦੱਸਿਆ ਕਿ ਪਿਛਲੇ ਕਾਫੀ ਸਮੇਂ ਤੋਂ ਪਿੰਡ ਦਾ ਮੌਜੂਦਾ ਸਰਪੰਚ ਜਸਮੇਲ ਸਿੰਘ ਇਸ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਜੋਂ ਸੇਵਾ ਨਿਭਾਉਂਦਾ ਆ ਰਿਹਾ ਹੈ, ਹੁਣ ਪਿੰਡ ਦੇ ਲੋਕ ਇਹ ਜ਼ਿੰਮੇਵਾਰੀ ਦਾ ਕੰਮ ਕਿਸੇ ਹੋਰ ਵਿਅਕਤੀ ਨੂੰ ਸੌਂਪਣਾ ਚਾਹੁੰਦੇ ਹਨ। ਸਰਪੰਚ ਜਸਮੇਲ ਸਿੰਘ ਪ੍ਰਧਾਨਗੀ ਛੱਡਣ ਨੂੰ ਤਿਆਰ ਨਹੀਂ ਹੈ। ਇਕੱਤਰ ਪਿੰਡ ਵਾਸੀਆਂ ਦੱਸਿਆ ਕਿ ਪਿੰਡ ਦੇ ਮੋਹਤਵਰ ਵਿਅਕਤੀਆਂ ਦੀ ਹਾਜ਼ਰੀ ਵਿੱਚ ਗੁਰਦੁਆਰੇ ਦੇ ਸ਼ੈੱਡ ਹੇਠ ਪਿੰਡ ਦਾ ਸਾਂਝਾ ਇਕੱਠ ਰੱਖਿਆ ਗਿਆ। ਇਸ ਦੌਰਾਨ ਮੌਜੂਦਾ ਪ੍ਰਧਾਨ ਜਸਮੇਲ ਸਿੰਘ ਮਿੱਠੂ ਸਿੰਘ, ਰਾਮਾ, ਅੰਮ੍ਰਿਤਪਾਲ ਸਿੰਘ, ਉਸ ਦੇ ਪਰਿਵਾਰਕ ਮੈਂਬਰ ਅਤੇ ਹੋਰ ਦੋ, ਤਿੰਨ ਵਿਅਕਤੀਆਂ ਨੇ ਪਿੰਡ ਦੇ ਕੀਤੇ ਜਾ ਰਹੇ ਸਾਂਝੇ ਇਕੱਠ ਤੋਂ ਖਫਾ ਹੋ ਕੇ ਬੋਲੈਰੋ ਵਿੱਚ ਆ ਕੇ ਕਿਰਪਾਨ ਅਤੇ ਲਾਠੀਆਂ ਨਾਲ ਧਾਵਾ ਬੋਲ ਦਿੱਤਾ। ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਰਿਕਾਰਡ ਹੋ ਗਈ ਹੈ। ਜਗਰੂਪ ਸਿੰਘ ਨੇ ਦੱਸਿਆ ਕਿ ਇਸ ਘਟਨਾ ਵਿੱਚ ਉਸ ਦੇ ਪੁੱਤਰ ਸੁਰਿੰਦਰ ਸਿੰਘ ਦੀ ਸੱਜੀ ਬਾਂਹ ਵੱਢੀ ਗਈ ਜੋ ਕਿ ਰਾਜਿੰਦਰਾ ਹਸਪਾਲ ਪਟਿਆਲਾ ਵਿਚ ਜੇਰੇ ਇਲਾਜ਼ ਹੈ। ਇਸ ਮੌਕੇ ਬਲਜਿੰਦਰ ਸਿੰਘ, ਨਿਰਮਲ ਸਿੰਘ, ਹਾਕਮ ਸਿੰਘ, ਹਰਬੰਸ ਸਿੰਘ, ਬੋਧਾ ਸਿੰਘ ਚੌਂਕੀਦਾਰ, ਮਹਿੰਦਰ ਸਿੰਘ, ਸ਼ਮਸੇਰ ਸਿੰਘ, ਅਜੈਬ ਸਿੰਘ, ਕਰਨੈਲ ਸਿੰਘ, ਦਰਸ਼ਨ ਸਿੰਘ, ਬਲਦੇਵ ਸਿੰਘ, ਨੈਬ ਸਿੰਘ, ਜੋਗਾ ਸਿੰਘ ਅਤੇ ਵਰਖਾ ਸਿੰਘ ਮੌਜੂਦ ਸਨ।
ਉਧਰ, ਗੁਰਦੁਆਰਾ ਕਮੇਟੀ ਦੇ ਪ੍ਰਧਾਨ ਜਸਮੇਲ ਸਿੰਘ ਨੇ ਦੱਸਿਆ ਕਿ ਕਮੇਟੀ ਅੰਮ੍ਰਿਤਧਾਰੀ ਗੁਰਸਿੱਖਾਂ ਦੀ ਕਮੇਟੀ ਹੈ ਤੇ ਪਿੰਡ ਦਾ ਸੁਰਿੰਦਰ ਸਿੰਘ ਘੁੱਗੀ ਤੇ ਸਾਥੀ ਕਹਿੰਦੇ ਸਨ ਕਿ ਉਹ ਕਮੇਟੀ ਦਾੜ੍ਹੀ ਕਤਲ ਵਾਲੇ ਗੁਰਸਿੱਖਾਂ ਦੀ ਬਣਾਵਾਂਗੇ। ਇਸ ਨੂੰ ਲੈ ਕੇ ਤਕਰਾਰ ਹੋ ਗਿਆ ਅਤੇ ਜੋ ਘਟਨਾ ਵਾਪਰੀ ਮਾੜੀ ਵਾਪਰੀ। ਘਟਨਾ ਮਗਰੋਂ ਉਸ ਦੇ ਪਰਿਵਾਰਕ ਮੈਂਬਰ ਪਟਿਆਲਾ ਜਾ ਰਹੇ ਸਨ ਤੇ ਸੁਰਿੰਦਰ ਸਿੰਘ ਤੇ ਸਾਥੀਆਂ ਨੇ ਅਨਾਜ ਮੰਡੀ ਕੋਲ ਉਨ੍ਹਾਂ ’ਤੇ ਹਮਲਾ ਕਰ ਦਿੱਤਾ। ਉਸ ਦੀ ਬਾਂਹ ’ਤੇ ਕਿਰਚ ਲੱਗਣ ਕਾਰਨ ਜ਼ਖ਼ਮੀ ਹੋ ਗਿਆ ਜੋ ਪਟਿਆਲਾ ਦੇ ਹਸਪਤਾਲ ਵਿਚ ਜ਼ੇਰੇ ਇਲਾਜ ਹੈ।

Advertisement

ਮੁਲਜ਼ਮਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ: ਚੌਕੀ ਇੰਚਾਰਜ

ਪੁਲੀਸ ਚੌਕੀ ਬਲਬੇੜਾ ਦੇ ਇੰਚਾਰਜ ਸੂਬਾ ਸਿੰਘ ਨੇ ਕਿਹਾ ਕਿ ਉਨ੍ਹਾਂ ਕੋਲ ਇਸ ਸਬੰਧੀ ਸ਼ਿਕਾਇਤ ਆਈ ਹੈ, ਜਿਸ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਮਗਰੋਂ ਮੁਲਜ਼ਮਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ ।

Advertisement
Advertisement
Advertisement