For the best experience, open
https://m.punjabitribuneonline.com
on your mobile browser.
Advertisement

ਕੇਜਰੀਵਾਲ ਦੀ ਅਰਜ਼ੀ ’ਤੇ ਸੁਣਵਾਈ ਬਾਰੇ ਭੰਬਲਭੂਸਾ

07:08 AM Apr 27, 2024 IST
ਕੇਜਰੀਵਾਲ ਦੀ ਅਰਜ਼ੀ ’ਤੇ ਸੁਣਵਾਈ ਬਾਰੇ ਭੰਬਲਭੂਸਾ
Advertisement

ਨਵੀਂ ਦਿੱਲੀ, 26 ਅਪਰੈਲ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਆਪਣੀ ਗ੍ਰਿਫ਼ਤਾਰੀ ਤੇ ਰਿਮਾਂਡ ਨੂੰ ਚੁਣੌਤੀ ਦੇਣ ਵਾਲੀ ਅਰਜ਼ੀ ’ਤੇ ਸੁਪਰੀਮ ਕੋਰਟ ’ਚ ਸੁਣਵਾਈ ਨੂੰ ਲੈ ਕੇ ਦੁਚਿੱਤੀ ਦਾ ਮਾਹੌਲ ਬਣ ਗਿਆ। ‘ਆਪ’ ਸੁਪਰੀਮੋ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਜਸਟਿਸ ਸੰਜੀਵ ਖੰਨਾ ਦੀ ਅਗਵਾਈ ਹੇਠਲੇ ਬੈਂਚ ਨੂੰ ਦੱਸਿਆ ਕਿ ਕੰਪਿਊਟਰ ਆਧਾਰਿਤ ਕੇਸ ਦੀ ਸਥਿਤੀ ਮੁਤਾਬਕ ਉਨ੍ਹਾਂ ਦੇ ਮੁਵੱਕਿਲ ਦੀ ਅਰਜ਼ੀ 6 ਮਈ ਲਈ ਸੂਚੀਬੱਧ ਦਿਖਾਈ ਗਈ ਹੈ ਜਦਕਿ ਅਦਾਲਤ ਨੇ ਮਾਮਲੇ ਨੂੰ ਅਗਲੇ ਹਫ਼ਤੇ ਸੂਚੀਬੱਧ ਕਰਨ ਦੇ ਨਿਰਦੇਸ਼ ਦਿੱਤੇ ਸਨ। ਜਸਟਿਸ ਖੰਨਾ ਨੇ ਸਿੰਘਵੀ ਨੂੰ ਕਿਹਾ ਕਿ ਉਹ ਇਸ ਬਾਰੇ ਈਮੇਲ ਭੇਜਣ ਤੇ ਉਹ ਅੱਗੇ ਦੇਖ ਲੈਣਗੇ। ਪਿਛਲੀ ਸੁਣਵਾਈ ਦੌਰਾਨ ਬੈਂਚ ਨੇ ਈਡੀ ਨੂੰ ਨੋਟਿਸ ਜਾਰੀ ਕਰਦਿਆਂ 29 ਅਪਰੈਲ ਤੋਂ ਸ਼ੁਰੂ ਹੋਣ ਵਾਲੇ ਹਫ਼ਤੇ ’ਚ ਕੇਜਰੀਵਾਲ ਦੀ ਸਪੈਸ਼ਲ ਲੀਵ ਪਟੀਸ਼ਨ ਸੂਚੀਬੱਧ ਕਰਨ ਦੇ ਹੁਕਮ ਦਿੱਤੇ ਸਨ। -ਆਈਏਐੱਨਐੱਸ

Advertisement

Advertisement
Author Image

joginder kumar

View all posts

Advertisement
Advertisement
×