ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਾਮਧਾਰੀ ਦਰਬਾਰ ਵੱਲੋਂ ਭਾਜਪਾ ਨੂੰ ਵਧਾਈ

08:41 AM Oct 11, 2024 IST

ਪੱਤਰ ਪ੍ਰੇਰਕ
ਨਵੀਂ ਦਿੱਲੀ, 10 ਅਕਤੂਬਰ
ਹੁਣੇ ਹੋਈਆਂ ਹਰਿਆਣਾ ਵਿਧਾਨ ਸਭਾ ਦੀਆਂ ਚੋਣਾਂ ਚ ਭਾਰਤੀ ਜਨਤਾ ਪਾਰਟੀ ਨੂੰ ਤੀਜੀ ਵਾਰ ਜਿੱਤ ਮਿਲੀ ਹੈ। ਇਸ ਸਬੰਧੀ ਨਾਮਧਾਰੀ ਦਰਬਾਰ ਸ੍ਰੀ ਭੈਣੀ ਸਾਹਿਬ ਦੇ ਕਾਰਜਕਾਰੀ ਪ੍ਰਧਾਨ ਜਸਵੰਤ ਸਿੰਘ ਨਾਮਧਾਰੀ ਨੇ ਭਾਜਪਾ ਦੀ ਸਮੁੱਚੀ ਲੀਡਰਸ਼ਿਪ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਜੇਪੀ ਨੱਡਾ ,ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਕੇਂਦਰੀ ਵਜ਼ੀਰ ਮਨੋਹਰ ਲਾਲ ਖੱਟਰ ਨੂੰ ਵਧਾਈ ਦਿੱਤੀ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਭਾਜਪਾ ਦੀਆਂ ਨੀਤੀਆਂ ਕਾਰਨ ਹਰਿਆਣਾ ਦੇ ਲੋਕਾਂ ਨੇ ਇਸ ਗੱਲ ’ਤੇ ਮੋਹਰ ਲਾਈ ਹੈ ਕਿ ਲੋਕ ਪੱਖੀ ਨੀਤੀਆਂ ਨਾਲ ਹਰਿਆਣਾ ਦਾ ਵਿਕਾਸ ਹੋਇਆ ਹੈ। ਉਨ੍ਹਾਂ ਕਿਹਾ ਕਿ ਡਬਲ ਇੰਜਣ ਦੀ ਸਰਕਾਰ ਲੋਕਾਂ ਦੀਆ ਉਮੀਦਾਂ ’ਤੇ ਖਰੀ ਉਤਰੀ ਹੈ। ਉਨ੍ਹਾਂ ਆਖਿਆ ਕਿ ਹਰਿਆਣਾ ਵਾਸੀਆਂ ਨੇ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਨੀਤੀਆਂ ’ਤੇ ਵਿਸ਼ਵਾਸ ਪ੍ਰਗਟਾਇਆ ਹੈ।

Advertisement

Advertisement