ਮੀਤ ਹੇਅਰ ਵੱਲੋਂ ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਨੂੰ ਮੁਬਾਰਕਬਾਦ
07:41 AM Sep 22, 2023 IST
ਚੰਡੀਗੜ੍ਹ (ਟਨਸ): ਹਾਂਗਜ਼ੂ ਵਿੱਚ 23 ਸਤੰਬਰ ਨੂੰ ਸ਼ੁਰੂ ਹੋਣ ਵਾਲੀਆਂ ਏਸ਼ਿਆਈ ਖੇਡਾਂ ਲਈ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਅਤੇ ਮੁੱਕੇਬਾਜ਼ ਲਵਲੀਨਾ ਨੂੰ ਭਾਰਤੀ ਖੇਡ ਦਲ ਦਾ ਝੰਡਾਬਰਦਾਰ ਬਣਾਇਆ ਗਿਆ ਹੈ। ਦੋਵੇਂ ਖਿਡਾਰੀਆਂ ਦੀ ਅਗਵਾਈ ਹੇਠ ਭਾਰਤੀ ਖਿਡਾਰੀ ਉਦਘਾਟਨੀ ਸਮਾਗਮ ਵਿੱਚ ਮਾਰਚ ਪਾਸਟ ਵਿੱਚ ਹਿੱਸਾ ਲੈਣਗੇ। ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਹਰਮਨਪ੍ਰੀਤ ਸਿੰਘ ਨੂੰ ਖੇਡ ਦਲ ਦੀ ਅਗਵਾਈ ਲਈ ਚੁਣੇ ਜਾਣ ’ਤੇ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਪੰਜਾਬ ਅਤੇ ਹਾਕੀ ਖੇਡ ਲਈ ਇਹ ਮਾਣ ਵਾਲੀ ਗੱਲ ਹੈ।
Advertisement
Advertisement