For the best experience, open
https://m.punjabitribuneonline.com
on your mobile browser.
Advertisement

ਪੰਜਾਬ ਕਲਾ ਪ੍ਰੀਸ਼ਦ ਦੇ ਨਵੇਂ ਚੁਣੇ ਅਹੁਦੇਦਾਰਾਂ ਨੂੰ ਸ਼ੁਭਕਾਮਨਾਵਾਂ

12:07 PM Oct 09, 2024 IST
ਪੰਜਾਬ ਕਲਾ ਪ੍ਰੀਸ਼ਦ ਦੇ ਨਵੇਂ ਚੁਣੇ ਅਹੁਦੇਦਾਰਾਂ ਨੂੰ ਸ਼ੁਭਕਾਮਨਾਵਾਂ
Advertisement

ਦਲਜਿੰਦਰ ਰਹਿਲ
ਬਰਮਿੰਘਮ: ਬੀਤੇ ਦਿਨੀਂ ਪੰਜਾਬ ਕਲਾ ਪ੍ਰੀਸ਼ਦ ਦੇ ਨਵੇਂ ਅਹੁਦੇਦਾਰ ਚੁਣੇ ਗਏ। ਇਨ੍ਹਾਂ ਵਿੱਚ ਜਿੱਥੇ ਉੱਘੇ ਕਵੀ ਸਵਰਨਜੀਤ ਸਵੀ ਨੂੰ ਚੇਅਰਮੈਨ ਚੁਣਿਆ ਗਿਆ ਹੈ, ਉੱਥੇ ਪ੍ਰਸਿੱਧ ਪੰਜਾਬੀ ਚਿੰਤਕ ਡਾ. ਰਵੇਲ ਸਿੰਘ ਨੂੰ ਸਕੱਤਰ ਜਨਰਲ, ਡਾ. ਯੋਗਰਾਜ ਅੰਗਰੀਸ਼ ਨੂੰ ਵਾਈਸ ਚੇਅਰਮੈਨ ਤੇ ਡਾ. ਪ੍ਰਵੀਨ ਕੁਮਾਰ ਨੂੰ ਉਪ ਸਕੱਤਰ ਵਜੋਂ ਨਿਯੁਕਤੀ ਦਿੱਤੀ ਗਈ ਹੈ।
ਇਸ ਦੇ ਨਾਲ ਪੰਜਾਬ ਕਲਾ ਪ੍ਰੀਸ਼ਦ ਨਾਲ ਸਬੰਧਤ ਹੋਰ ਅਦਾਰਿਆਂ ਜਿਵੇਂ ਪੰਜਾਬ ਸੰਗੀਤ ਨਾਟਕ ਅਕਾਦਮੀ ਦਾ ਪ੍ਰਧਾਨ ਅਸ਼ਵਨੀ ਚੈਟਲੇ, ਪੰਜਾਬ ਸਾਹਿਤ ਅਕਾਦਮੀ ਦਾ ਪ੍ਰਧਾਨ ਡਾ. ਆਤਮ ਸਿੰਘ, ਮੀਤ ਪ੍ਰਧਾਨ ਅਰਵਿੰਦਰ ਸਿੰਘ ਢਿੱਲੋਂ, ਪੰਜਾਬ ਡਿਜੀਟਲ ਆਰਟਸ ਤੇ ਸਿਨੇਮਾ ਦਾ ਪ੍ਰਧਾਨ ਹਰਜੀਤ ਸਿੰਘ ਅਤੇ ਪੰਜਾਬ ਲਲਿਤ ਕਲਾ ਅਕਾਦਮੀ ਦਾ ਪ੍ਰਧਾਨ ਗੁਰਦੀਪ ਧੀਮਾਨ ਨੂੰ ਚੁਣਿਆ ਗਿਆ ਹੈ। ਜ਼ਿਕਰਯੋਗ ਹੈ ਕਿ ਚੁਣੇ ਗਏ ਸਮੂਹ ਅਹੁਦੇਦਾਰ ਵੱਖ ਵੱਖ ਖੇਤਰਾਂ ਵਿੱਚ ਪੰਜਾਬੀ ਸਾਹਿਤ, ਬੋਲੀ, ਕਲਾ ਤੇ ਹੋਰ ਕੰਮਾਂ ਵਿੱਚ ਵੱਡੀ ਭੂਮਿਕਾ ਨਿਭਾਉਂਦੇ ਆ ਰਹੇ ਹਨ। ਜਿਸ ਕਰਕੇ ਉਨ੍ਹਾਂ ਤੋਂ ਵਿਸ਼ਵ ਭਰ ਵਿੱਚ ਵੱਸਦੇ ਪੰਜਾਬੀ ਭਾਈਚਾਰੇ ਨੂੰ ਹੋਰ ਵੀ ਉਸਾਰੂ ਤੇ ਅਗਾਂਹਵਧੂ ਕਾਰਜਾਂ ਦੀ ਵੱਡੀ ਆਸ ਬੱਝੀ ਹੈ।
ਇਸ ਮੌਕੇ ’ਤੇ ਯੂਰਪੀ ਪੰਜਾਬੀ ਲੇਖਕ ਭਾਈਚਾਰੇ ਵੱਲੋਂ ਖ਼ਾਸ ਤੌਰ ’ਤੇ ਖੁ਼ਸ਼ੀ ਪ੍ਰਗਟਾਈ ਗਈ ਅਤੇ ਸਮੂਹ ਅਹੁਦੇਦਾਰਾਂ ਨੂੰ ਵਧਾਈਆਂ ਭਰੇ ਸੰਦੇਸ਼ ਭੇਜੇ ਗਏ। ਸੰਦੇਸ਼ ਭੇਜਣ ਵਾਲਿਆਂ ਵਿੱਚ ਸਾਹਿਤ ਸੁਰ ਸੰਗਮ ਸਭਾ ਇਟਲੀ ਦੇ ਸਰਪ੍ਰਸਤ ਬਲਵਿੰਦਰ ਸਿੰਘ ਚਾਹਲ, ਪ੍ਰਧਾਨ ਬਿੰਦਰ ਕੋਲੀਆਂਵਾਲ, ਮੁੱਖ ਸਲਾਹਕਾਰ ਦਲਜਿੰਦਰ ਰਹਿਲ, ਜਨਰਲ ਸਕੱਤਰ ਪ੍ਰੋ. ਜਸਪਾਲ ਸਿੰਘ, ਮੀਤ ਪ੍ਰਧਾਨ ਗੁਰਮੀਤ ਸਿੰਘ ਮੱਲ੍ਹੀ, ਰਾਣਾ ਅਠੌਲਾ, ਕਰਮਜੀਤ ਕੌਰ ਰਾਣਾ, ਜਸਵਿੰਦਰ ਕੌਰ ਮਿੰਟੂ, ਪ੍ਰੇਮਪਾਲ ਸਿੰਘ, ਕੁਲਵੰਤ ਕੌਰ ਢਿੱਲੋਂ ਪ੍ਰਧਾਨ ਸਾਹਿਤ ਕਲਾ ਕੇਂਦਰ ਸਾਊਥਾਲ, ਯੂਕੇ ਤੋਂ ਪੇਸ਼ਕਾਰਾ ਰੂਪ ਦਵਿੰਦਰ ਕੌਰ, ਸ਼ਾਇਰ ਅਮਨਦੀਪ ਸਿੰਘ ਅਮਨ, ਗਰੀਸ ਤੋਂ ਗੁਰਪ੍ਰੀਤ ਕੌਰ ਗਾਇਦੂ, ਜਰਮਨੀ ਤੋਂ ਅਮਜ਼ਦ ਅਲੀ ਆਰਫ਼ੀ ਆਦਿ ਦੇ ਨਾਂ ਜ਼ਿਕਰਯੋਗ ਹਨ।

Advertisement

Advertisement
Advertisement
Author Image

Advertisement