For the best experience, open
https://m.punjabitribuneonline.com
on your mobile browser.
Advertisement

ਕਾਂਗਰਸ ਦਾ ਏਜੰਡਾ ਦਲਿਤਾਂ, ਕਬਾਇਲੀਆਂ ਤੇ ਪਿਛੜੇ ਵਰਗਾਂ ਦਾ ਰਾਖਵਾਂਕਰਨ ਖੋਹ ਕੇ ਮੁਸਲਮਾਨਾਂ ਨੂੰ ਦੇਣਾ: ਨੱਢਾ

04:25 PM May 05, 2024 IST
ਕਾਂਗਰਸ ਦਾ ਏਜੰਡਾ ਦਲਿਤਾਂ  ਕਬਾਇਲੀਆਂ ਤੇ ਪਿਛੜੇ ਵਰਗਾਂ ਦਾ ਰਾਖਵਾਂਕਰਨ ਖੋਹ ਕੇ ਮੁਸਲਮਾਨਾਂ ਨੂੰ ਦੇਣਾ  ਨੱਢਾ
Advertisement

ਸੂਰਜਪੁਰ (ਛੱਤੀਸਗੜ੍ਹ), 5 ਮਈ
ਭਾਜਪਾ ਦੇ ਪ੍ਰਧਾਨ ਜੇ.ਪੀ. ਨੱਢਾ ਨੇ ਅੱਜ ਕਾਂਗਰਸ ’ਤੇ ਦੋਸ਼ ਲਗਾਇਆ ਕਿ ਉਸ ਦਾ ਏਜੰਡਾ ਦਲਿਤਾਂ, ਕਬਾਇਲੀਆਂ ਅਤੇ ਪਿਛੜੇ ਵਰਗਾਂ ਦਾ ਰਾਖਵਾਂਕਰਨ ਖੋਹ ਕੇ ਮੁਸਲਮਾਨਾਂ ਨੂੰ ਦੇਣਾ ਹੈ। ਉਨ੍ਹਾਂ ਕਾਂਗਰਸ ’ਤੇ ਵੋਟ ਬੈਂਕ, ਧਰਮ ਅਤੇ ਜਾਤ ਦੀ ਰਾਜਨੀਤੀ ਕਰਨ ਦਾ ਦੋਸ਼ ਵੀ ਲਗਾਇਆ ਅਤੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਰਿਆਂ ਦੇ ਵਿਕਾਸ ’ਤੇ ਧਿਆਨ ਕੇਂਦਰਿਤ ਕਰਦੇ ਹੋਏ ਦੇਸ਼ ਵਿੱਚ ਰਾਜਨੀਤੀ ਦੀ ਪਰਿਭਾਸ਼ਾ ਅਤੇ ਸਭਿਆਚਾਰ ਨੂੰ ਬਦਲਿਆ ਹੈ। ਨੱਢਾ ਛੱਤੀਸਗੜ੍ਹ ਦੇ ਸੂਰਜਪੁਰ ਜ਼ਿਲ੍ਹੇ ਵਿੱਚ ਸਰਗੁਜਾ ਲੋਕ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਚਿੰਤਾਮਨੀ ਮਹਾਰਾਜ ਦੇ ਸਮਰਥਨ ਵਿੱਚ ਇਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਉੱਥੇ ਵੋਟਾਂ 7 ਮਈ  ਪੈਣੀਆਂ ਹਨ। -ਪੀਟੀਆਈ

Advertisement

Advertisement
Author Image

Advertisement
Advertisement
×