For the best experience, open
https://m.punjabitribuneonline.com
on your mobile browser.
Advertisement

ਦਲਿਤਾਂ, ਆਦਿਵਾਸੀਆਂ ਤੇ ਪੱਛੜੇ ਵਰਗਾਂ ਤੋਂ ਰਾਖਵਾਂਕਰਨ ਖੋਹ ਕੇ ਮੁਸਲਮਾਨਾਂ ਨੂੰ ਦੇਣਾ ਕਾਂਗਰਸ ਦਾ ਏਜੰਡਾ: ਨੱਢਾ

07:54 AM May 06, 2024 IST
ਦਲਿਤਾਂ  ਆਦਿਵਾਸੀਆਂ ਤੇ ਪੱਛੜੇ ਵਰਗਾਂ ਤੋਂ ਰਾਖਵਾਂਕਰਨ ਖੋਹ ਕੇ ਮੁਸਲਮਾਨਾਂ ਨੂੰ ਦੇਣਾ ਕਾਂਗਰਸ ਦਾ ਏਜੰਡਾ  ਨੱਢਾ
ਅੰਬਿਕਾਪੁਰ ਪਹੁੰਚਣ ’ਤੇ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਦਾ ਸਵਾਗਤ ਕਰਦੇ ਹੋਏ ਛੱਤੀਸਗੜ੍ਹ ਦੇ ਮੁੱਖ ਮੰਤਰੀ ਵਿਸ਼ਨੂੰ ਦੇਵ ਸਾਈ ਤੇ ਪਾਰਟੀ ਆਗੂ। -ਫੋਟੋ: ਪੀਟੀਆਈ
Advertisement

ਸੂਰਜਪੁਰ, 5 ਮਈ
ਭਾਜਪਾ ਪ੍ਰਧਾਨ ਜੇਪੀ ਨੱਢਾ ਨੇ ਅੱਜ ਇੱਥੇ ਕਾਂਗਰਸ ’ਤੇ ਦੋਸ਼ ਲਾਇਆ ਕਿ ਉਸ ਦਾ ਏਜੰਡਾ ਦਲਿਤਾਂ, ਆਦਿਵਾਸੀਆਂ ਅਤੇ ਪੱਛੜੇ ਵਰਗਾਂ ਦਾ ਰਾਖਵਾਂਕਰਨ ਖੋਹ ਕੇ ਮੁਸਲਮਾਨਾਂ ਨੂੰ ਦੇਣਾ ਹੈ। ਉਨ੍ਹਾਂ ਕਾਂਗਰਸ ’ਤੇ ਵੋਟ ਬੈਂਕ, ਧਰਮ ਅਤੇ ਜਾਤ ਦੀ ਸਿਆਸਤ ਕਰਨ ਦਾ ਵੀ ਦੋਸ਼ ਲਾਇਆ। ਨੱਢਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਰਿਆਂ ਦੇ ਵਿਕਾਸ ’ਤੇ ਧਿਆਨ ਕੇਂਦਰਿਤ ਕਰਦਿਆਂ ਦੇਸ਼ ਵਿੱਚ ਰਾਜਨੀਤੀ ਦੀ ਪਰਿਭਾਸ਼ਾ ਅਤੇ ਸੰਸਕ੍ਰਿਤੀ ਨੂੰ ਬਦਲ ਦਿੱਤਾ ਹੈ। ਨੱਢਾ ਛੱਤੀਸਗੜ੍ਹ ਦੇ ਸੂਰਜਪੁਰ ਜ਼ਿਲ੍ਹੇ ਵਿੱਚ ਸਰਗੁਜਾ ਲੋਕ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਚਿੰਤਾਮਣੀ ਮਹਾਰਾਜ ਦੇ ਸਮਰਥਨ ’ਚ ਇੱਕ ਰੈਲੀ ਨੂੰ ਸੰਬੋਧਨ ਕਰ ਰਹੇ ਸੀ। ਨੱਢਾ ਨੇ ਕਾਂਗਰਸ ਪਾਰਟੀ ’ਤੇ ਭਗਵਾਨ ਰਾਮ ਅਤੇ ਸਨਾਤਨ ਧਰਮ ਵਿਰੋਧੀ ਹੋਣ ਅਤੇ ਰਾਸ਼ਟਰ ਵਿਰੋਧੀਆਂ ਦਾ ਸਾਥ ਦੇਣ ਦਾ ਵੀ ਦੋਸ਼ ਲਾਇਆ। ਭਾਜਪਾ ਪ੍ਰਧਾਨ ਨੇ ਕਿਹਾ, ‘‘ਕਾਂਗਰਸ ਮੁਸਲਿਮ ਤੁਸ਼ਟੀਕਰਨ ਕਰਨ ਲਈ ਦਲਿਤਾਂ, ਆਦਿਵਾਸੀਆਂ ਅਤੇ ਪੱਛੜੇ ਵਰਗਾਂ ਦਾ ਰਾਖਵਾਂਕਰਨ ਖੋਹ ਕੇ ਮੁਸਲਮਾਨਾਂ ਨੂੰ ਦੇਣਾ ਚਾਹੁੰਦੀ ਹੈ। ਇਹ ਉਨ੍ਹਾਂ ਦਾ ਏਜੰਡਾ ਅਤੇ ਉਦੇਸ਼ ਹੈ।’’ ਨੱਢਾ ਨੇ ਕਿਹਾ, ‘‘ਮਨਮੋਹਨ ਸਿੰਘ (ਸਾਬਕਾ ਪ੍ਰਧਾਨ ਮੰਤਰੀ) ਨੇ ਕਿਹਾ ਸੀ ਕਿ ਦੇਸ਼ ਦੇ ਸਰੋਤਾਂ ’ਤੇ ਪਹਿਲਾਂ ਹੱਕ ਮੁਸਲਮਾਨਾਂ ਦਾ ਹੈ। ਕੀ ਤੁਸੀਂ ਅਜਿਹੀ ਸਰਕਾਰ ਚਾਹੁੰਦੇ ਹੋ?’ ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦਲਿਤਾਂ, ਆਦਿਵਾਸੀਆਂ ਅਤੇ ਓਬੀਸੀ ਦਾ ਰਾਖਵਾਂਕਰਨ ਕਦੇ ਨਹੀਂ ਖੋਹਣ ਦੇਵੇਗੀ। ਭਾਜਪਾ ਪ੍ਰਧਾਨ ਨੇ ਕਿਹਾ ਕਿ ਇਹ ਚੋਣਾਂ ਸਿਰਫ਼ ਇੱਕ ਸੰਸਦ ਮੈਂਬਰ ਚੁਣਨ ਲਈ ਨਹੀਂ ਹਨ, ਬਲਕਿ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਿੱਚ ‘ਵਿਕਸਤ ਭਾਰਤ’ ਦੇ ਸੰਕਲਪ ਨੂੰ ਪੂਰਾ ਕਰਨ ਲਈ ਹਨ। -ਪੀਟੀਆਈ

Advertisement

Advertisement
Author Image

sukhwinder singh

View all posts

Advertisement
Advertisement
×