ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਾਂਗਰਸ ਤੇ ‘ਆਪ’ ਇਕ ਦੂਜੇ ਦੇ ਵਿਰੋਧ ਦਾ ਪਾਖੰਡ ਕਰ ਰਹੇ ਹਨ: ਮਜੀਠੀਆ

10:28 AM May 08, 2024 IST

ਪੱਤਰ ਪ੍ਰੇਰਕ
ਸ਼ਾਹਕੋਟ, 7 ਮਈ
ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਪਿੰਡ ਰਾਮਪੁਰ ਵਿੱਚ ਇਕੱਠ ਨੂੰ ਸੰਬੋਧਨ ਕਰਦੇ ਕਿਹਾ ਕਿ ਕਾਂਗਰਸ ਤੇ ‘ਆਪ’ ਪੰਜਾਬ ਵਿੱਚ ਇਕ ਦੂਜੇ ਦਾ ਵਿਰੋਧ ਕਰਨ ਦਾ ਪਾਖੰਡ ਕਰ ਰਹੇ ਹਨ। ਇਹੋ ਦੋਨੋ ਪਾਰਟੀਆਂ ਬਾਕੀ ਸਾਰੇ ਦੇਸ਼ ਅੰਦਰ ਇਕੱਠੀਆਂ ਲੋਕ ਸਭਾ ਚੋਣ ਲੜਦੇ ਹੋਏ ਇਕ ਦੂਜੇ ਨਾਲ ਜੱਫੀਆਂ ਪਾ ਰਹੇ ਹਨ। ਇਹ ਕਿਹੋ ਜਾ ਰਹੀ ਰਾਜਨੀਤੀ ਹੈ, ਜੋ ਇਕ ਸੂਬੇ ਵਿੱਚ ਵਿਰੋਧੀ ਤੇ ਬਾਕੀ ਸਾਰੇ ਸੂਬਿਆਂ ਵਿੱਚ ਸਾਂਝੀ ਹੈ। ਕੇਂਦਰ ਦੀ ਭਾਜਪਾ ਸਰਕਾਰ ਉੱਪਰ ਧਰਮ ਦੀ ਰਾਜਨੀਤੀ ਕਰਨ ਦਾ ਦੋਸ਼ ਲਗਾਉਂਦੇ ਮਜੀਠੀਆ ਨੇ ਕਿਹਾ ਕਿ ਭਾਜਪਾ ਚੋਣਾਂ ਜਿੱਤਣ ਲਈ ਦੇਸ਼ ਅੰਦਰ ਫਿਰਕਾਪ੍ਰਸਤੀ ਫੈਲਾਅ ਕੇ ਲੋਕਾਂ ਨੂੰ ਧਰਮ ਅਤੇ ਜਾਤ ਦੇ ਅਧਾਰ ’ਤੇ ਵੰਡ ਰਹੀ ਹੈ। ਪੰਜਾਬ ਦੀ ‘ਆਪ’ ਸਰਕਾਰ ਦੀ ਨਿਖੇਧੀ ਕਰਦਿਆਂ ਉਨ੍ਹਾਂ ਕਿਹਾ ਕਿ ਆਪਣੇ 2 ਸਾਲਾਂ ਦੇ ਕਾਰਜਕਾਲ ਦੌਰਾਨ ਮਾਨ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆ ’ਚੋਂ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ, ਉਲਟਾ ਪੰਜਾਬ ਉੱਪਰ ਪੌਣੇ ਚਾਰ ਕਰੋੜ ਦਾ ਹੋਰ ਕਰਜ਼ ਚੜਾ ਦਿੱਤਾ। ਉਨ੍ਹਾਂ ਕਿਹਾ ਕਿ ਕਾਂਗਰਸ, ‘ਆਪ’ ਅਤੇ ਭਾਜਪਾ ਨੂੰ ਹਰਾਉਣ ਨਾਲ ਹੀ ਪੰਜਾਬ ਤਰੱਕੀ ਕਰ ਸਕਦਾ ਹੈ। ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਕਿ ਖੇਤਰੀ ਪਾਰਟੀਆਂ ਨੂੰ ਮਜ਼ਬੂਤ ਕਰਨ ਨਾਲ ਹੀ ਸੰਘੀ ਢਾਚਾ ਕਾਇਮ ਰਹਿ ਸਕਦਾ ਹੈ। ਇਕੱਠ ਵਿੱਚ ‘ਆਪ’ ਦੇ ਬੀਸੀ ਵਿੰਗ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਤਜਿੰਦਰ ਸਿੰਘ ਰਾਮਪੁਰ ਨੇ ‘ਆਪ’ ਨੂੰ ਅਲਵਿਦਾ ਆਖ ਕੇ 7 ਸਾਲਾਂ ਬਾਅਦ ਆਪਣੀ ਪਾਰਟੀ ’ਚ ਘਰ ਵਾਪਸੀ ਕਰ ਲਈ। ਕਾਂਗਰਸ ਦੇ ਸਾਬਕਾ ਬਲਾਕ ਸਮਿਤੀ ਮੈਂਬਰ ਚਰਨਜੀਤ ਸਿੰਘ ਅਤੇ ਕੋਅਪਰੇਟਿਵ ਸੁਸਾਇਟੀ ਬੱਗਾ ਦੇ ਪ੍ਰਧਾਨ ਰਾਮ ਸਿੰਘ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮ­ਲ ਹੋ ਗਏ।

Advertisement

Advertisement
Advertisement