ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਾਂਗਰਸ ਤੇ ‘ਆਪ’ ਦਾ ਚੋਣ ਪ੍ਰਚਾਰ ਨਾ ਹੋਇਆ ਸਾਂਝਾ

08:04 AM Apr 18, 2024 IST

ਪੱਤਰ ਪ੍ਰੇਰਕ
ਨਵੀਂ ਦਿੱਲੀ, 17 ਅਪਰੈਲ
ਇੱਥੇ ਲੋਕ ਸਭਾ ਚੋਣਾਂ ਲਈ ਇੱਕ ਸੰਯੁਕਤ, ਸਹਿਯੋਗੀ ਮੁਹਿੰਮ ਅਤੇ ਸਾਂਝੀ ਰਣਨੀਤੀ ਦੇ ਐਲਾਨਾਂ ਦੇ ਬਾਵਜੂਦ, ‘ਆਪ’ ਤੇ ਕਾਂਗਰਸ ਜ਼ਮੀਨ ’ਤੇ ਆਪਸ ਵਿੱਚ ਬਹੁਤ ਦੂਰ ਹਨ। ‘ਆਪ’ ਨੇ ਦਿੱਲੀ ’ਚ ਸੱਤ ਵਿੱਚੋਂ ਚਾਰ ਉਮੀਦਵਾਰ ਖੜ੍ਹੇ ਕੀਤੇ ਹਨ ਅਤੇ ਕਾਂਗਰਸ ਨੇ ਤਿੰਨ ਉਮੀਦਵਾਰ ਖੜ੍ਹੇ ਕੀਤੇ ਹਨ। ਹਾਲਾਂਕਿ ‘ਆਪ’ ਵਿਧਾਇਕਾਂ ਨੂੰ ਸਿਰਫ ਆਪਣੀ ਪਾਰਟੀ ਦੇ ਮੈਂਬਰਾਂ ਲਈ ਪ੍ਰਚਾਰ ਕਰਨ ਲਈ ਕਿਹਾ ਗਿਆ ਹੈ। ਆਮ ਆਦਮੀ ਪਾਰਟੀ ਨੇ ਫਰਵਰੀ ’ਚ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਸੀ ਜਦੋਂਕਿ ਕਾਂਗਰਸ ਦੀ ਸੂਚੀ ਐਤਵਾਰ ਨੂੰ ਸਾਹਮਣੇ ਆਈ ਸੀ। ਕਾਂਗਰਸ ਨੇ ਚਾਂਦਨੀ ਚੌਕ ਤੋਂ ਜੇਪੀ ਅਗਰਵਾਲ, ਉੱਤਰ ਪੱਛਮੀ ਦਿੱਲੀ ਤੋਂ ਉਦਿਤ ਰਾਜ ਅਤੇ ਉੱਤਰ-ਪੂਰਬੀ ਦਿੱਲੀ ਤੋਂ ਕਨ੍ਹੱਈਆ ਕੁਮਾਰ ਨੂੰ ਉਮੀਦਵਾਰ ਬਣਾਇਆ ਹੈ। ‘ਆਪ’ ਨੇ ਨਵੀਂ ਦਿੱਲੀ ਤੋਂ ਸੋਮਨਾਥ ਭਾਰਤੀ, ਪੂਰਬੀ ਦਿੱਲੀ ਤੋਂ ਕੁਲਦੀਪ ਕੁਮਾਰ, ਪੱਛਮੀ ਦਿੱਲੀ ਤੋਂ ਮਹਾਬਲ ਮਿਸ਼ਰਾ ਤੇ ਦੱਖਣੀ ਦਿੱਲੀ ਤੋਂ ਸਾਹੀ ਰਾਮ ਪਹਿਲਵਾਨ ਨੂੰ ਉਮੀਦਵਾਰ ਬਣਾਇਆ ਹੈ। ‘ਆਪ’ ਦੇ ਵਿਧਾਇਕ ਜਿਨ੍ਹਾਂ ਦੇ ਵਿਧਾਨ ਸਭਾ ਹਲਕੇ ਸੰਸਦੀ ਹਲਕਿਆਂ ਅਧੀਨ ਆਉਂਦੇ ਹਨ, ਜਿਨ੍ਹਾਂ ’ਚ ਕਾਂਗਰਸ ਦੇ ਉਮੀਦਵਾਰ ਹਨ, ਨੂੰ ਹੋਰ ਖੇਤਰਾਂ ’ਚ ਕੰਮ ਸੌਂਪਿਆ ਗਿਆ ਹੈ। ਵਿਧਾਇਕ ਰਿਤੂ ਰਾਜ ਨੂੰ ਆਪਣੇ ਉਮੀਦਵਾਰ ਸਾਹੀ ਰਾਮ ਪਹਿਲਵਾਨ ਲਈ ਦੱਖਣੀ ਦਿੱਲੀ ਲੋਕ ਸਭਾ ਸੀਟ ਦਾ ਇੰਚਾਰਜ ਬਣਾਇਆ ਗਿਆ ਹੈ। ਉੱਤਰ ਪੱਛਮੀ ਦਿੱਲੀ ਤੋਂ ‘ਆਪ’ ਵਿਧਾਇਕ ਨੇ ਕਿਹਾ ਕਿ ਇਸ ਵੇਲੇ ਕੰਮ ਕਰ ਰਹੇ ਹਾਂ ਤੇ ਆਪਣੀਆਂ ਸੀਟਾਂ ’ਤੇ ਧਿਆਨ ਕੇਂਦਰਿਤ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਕਾਂਗਰਸੀ ਇਸ ਸਬੰਧੀ ਜੋ ਯੋਜਨਾ ਬਣਾਉਣਗੇ, ਉਸ ਅਨੁਸਾਰ ਉਨ੍ਹਾਂ ਦੀ ਮੀਟਿੰਗ ਵਿੱਚ ਹਿੱਸਾ ਲਿਆ ਜਾਵੇਗਾ। ਮਾਡਲ ਟਾਊਨ ਤੋਂ ਵਿਧਾਇਕ ਅਖਿਲੇਸ਼ ਤ੍ਰਿਪਾਠੀ ਨੇ ਕਿਹਾ ਕਿ ਹੁਣ ਤੱਕ, ਸਾਨੂੰ ਵੱਖ-ਵੱਖ ਕੰਮ ਦਿੱਤੇ ਗਏ ਹਨ ਜਿਵੇਂ ਕਿ ਘਰ-ਘਰ ਪ੍ਰਚਾਰ ਕਰਨਾ, ਪਾਰਟੀ ਵੱਲੋਂ ਕੋਈ ਨਿਰਦੇਸ਼ ਨਹੀਂ ਹਨ ਪਰ ਸਥਾਨਕ ਪੱਧਰ ’ਤੇ ਅਸੀਂ ਕੰਮ ਕਰ ਰਹੇ ਹਾਂ। ਉਨ੍ਹਾਂ ਜੇਪੀ ਅਗਰਵਾਲ ਨਾਲ ਗੱਲ ਕੀਤੀ ਅਤੇ ਮੀਟਿੰਗ ਕੀਤੀ, ਉਹ ਹੋਰ ਵਿਧਾਇਕਾਂ ਨੂੰ ਵੀ ਮਿਲੇ ਅਤੇ ਉਨ੍ਹਾਂ ਨੂੰ ਤਾਲਮੇਲ ਲਈ ਬੁਲਾਇਆ।
‘ਆਪ’ ਦੇ ਰਾਜ ਸਭਾ ਮੈਂਬਰ ਸੰਜੈ ਸਿੰਘ ਨੇ ਕਿਹਾ ਕਿ ਗੱਠਜੋੜ ਦੇ ਭਾਈਵਾਲਾਂ ਨੂੰ ਜਿੱਤ ਯਕੀਨੀ ਬਣਾਉਣ ਲਈ ਜ਼ਮੀਨ ’ਤੇ ਇੱਕ ਦੂਜੇ ਲਈ ਕੰਮ ਕਰਨਾ ਹੋਵੇਗਾ। ਸਾਬਕਾ ਸਮਾਜ ਕਲਿਆਣ ਮੰਤਰੀ ਰਾਜਿੰਦਰ ਪਾਲ ਗੌਤਮ ਨੇ ਕਿਹਾ ਕਿ ਅਸੀਂ ਇੱਕਰਣਨੀਤੀ ਬਣਾਉਣੀ ਹੈ ਅਤੇ ਅਗਲੇ ਦੋ ਦਿਨਾਂ ਵਿੱਚ ਇਕੱਠੇ ਚੋਣ ਪ੍ਰਚਾਰ ਸ਼ੁਰੂ ਕਰਨਾ ਹੈ। ਇਸ ਦੌਰਾਨ ਕਾਂਗਰਸ ਦੇ ਸੂਤਰਾਂ ਨੇ ਕਿਹਾ ਕਿ ਮੁਹਿੰਮ ਦੇ ਵੇਰਵਿਆਂ ਨੂੰ ਅੰਤਿਮ ਰੂਪ ਦੇਣ ਲਈ ਜਲਦੀ ਹੀ ਮੀਟਿੰਗਾਂ ਕੀਤੀਆਂ ਜਾਣਗੀਆਂ।

Advertisement

Advertisement