For the best experience, open
https://m.punjabitribuneonline.com
on your mobile browser.
Advertisement

ਕਾਂਗਰਸ ਤੇ ‘ਆਪ’ ਨੇ ਸੂਬੇ ਨੂੰ ਵਿਕਾਸ ਪੱਖੋਂ ਫਾਡੀ ਬਣਾਇਆ: ਸੁਖਬੀਰ

07:04 AM May 07, 2024 IST
ਕਾਂਗਰਸ ਤੇ ‘ਆਪ’ ਨੇ ਸੂਬੇ ਨੂੰ ਵਿਕਾਸ ਪੱਖੋਂ ਫਾਡੀ ਬਣਾਇਆ  ਸੁਖਬੀਰ
ਬਲਾਚੌਰ-ਗੜ੍ਹਸ਼ੰਕਰ ਮੁੱਖ ਮਾਰਗ ’ਤੇ ਰੋਡ ਸ਼ੋਅ ਦੌਰਾਨ ਸੁਖਬੀਰ ਸਿੰਘ ਬਾਦਲ।-ਫੋਟੋ: ਮਲਕੀਅਤ
Advertisement

ਜੇਬੀ ਸੇਖੋਂ
ਗੜ੍ਹਸ਼ੰਕਰ, 6 ਮਈ
ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਦੇ ਹੱਕ ਵਿੱਚ ਰੋਡ ਸ਼ੋਅ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪਿਛਲੇ 10 ਸਾਲਾਂ ਤੋਂ ਪੰਜਾਬ ਵਿੱਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ਨੂੰ ਵਿਕਾਸ ਪੱਖੋਂ 20 ਸਾਲ ਪਿੱਛੇ ਧੱਕ ਦਿੱਤਾ ਹੈ ਜਿਸ ਕਰਕੇ ਸੂਬੇ ਦੇ ਲੋਕ ਇਨ੍ਹਾਂ ਪਾਰਟੀਆਂ ਤੋਂ ਬੇਹੱਦ ਖਫਾ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਸੂਬੇ ਵਿੱਚ ਜਿੱਥੇ ਅਮਨ ਕਾਨੂੰਨ ਦੀ ਸਥਿਤੀ ਸ਼ਾਂਤੀਪੂਰਨ ਬਣੀ ਰਹੀ ਉੱਥੇ ਹੀ ਵਿਕਾਸ ਦੇ ਵੱਡੇ ਵੱਡੇ ਪ੍ਰਾਜੈਕਟ ਸ਼ੁਰੂ ਹੋਏ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਦੇ ਹਿੱਤਾਂ ਨੂੰ ਸਮਝਣ ਵਾਲੀ ਸਭ ਤੋਂ ਪੁਰਾਣੀ ਖੇਤਰੀ ਪਾਰਟੀ ਹੈ ਜਿਸ ਦੇ ਲੋਕ ਸਭਾ ਹਲਕੇ ਆਨੰਦਪੁਰ ਸਾਹਿਬ ਤੋਂ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਇਸ ਹਲਕੇ ਦੀਆਂ ਮੰਗਾਂ ਨੂੰ ਸਮਝਣ ਅਤੇ ਹੱਲ ਕਰਨ ਵਾਲੇ ਇਕਲੌਤੇ ਉਮੀਦਵਾਰ ਹਨ। ਉਨ੍ਹਾਂ ਕਿਹਾ ਕਿ ਗੜ੍ਹਸ਼ੰਕਰ ਇਲਾਕੇ ਤੋਂ ਪਾਰਟੀ ਦੇ ਸਾਬਕਾ ਵਿਧਾਇਕ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਦੀ ਅਗਵਾਈ ਹੇਠਾਂ ਕਰੋੜਾਂ ਰੁਪਏ ਇਸ ਹਲਕੇ ਦੇ ਵਿਕਾਸ ਲਈ ਖਰਚੇ ਗਏ ਅਤੇ ਆਉਂਦੀਆਂ ਲੋਕ ਸਭਾ ਚੋਣਾਂ ਵਿੱਚ ਇਸ ਹਲਕੇ ਤੋਂ ਵੀ ਪਾਰਟੀ ਨੂੰ ਵੱਡਾ ਹੁੰਗਾਰਾ ਮਿਲਣ ਜਾ ਰਿਹਾ ਹੈ। ਇਸ ਮੌਕੇ ਸ੍ਰੀ ਚੰਦੂਮਾਜਰਾ ਅਤੇ ਸਾਬਕਾ ਵਿਧਾਇਕ ਭੁੱਲੇਵਾਲ ਰਾਠਾਂ ਨੇ ਵੀ ਸੰਬੋਧਨ ਕੀਤਾ। ਪਾਰਟੀ ਦੇ ਸਥਾਨਕ ਆਗੂਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਰਕਰ ਮੌਜੂਦ ਸਨ।

Advertisement

Advertisement
Author Image

joginder kumar

View all posts

Advertisement
Advertisement
×