ਕਾਂਗਰਸ ਅਤੇ ਅਕਾਲੀ ਦਲ ਨੇ ਮੋਮਬੱਤੀ ਮਾਰਚ ਕੱਢਿਆ
09:29 AM Sep 03, 2023 IST
ਹਤਿੰਦਰ ਮਹਿਤਾ
ਜਲੰਧਰ, 2 ਸਤੰਬਰ
ਢਿੱਲੋਂ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਜਲੰਧਰ ਕਾਂਗਰਸ ਕਮੇਟੀ ਦੇ ਅਹੁਦੇਦਾਰਾਂ, ਵਰਕਰਾਂ ਦੇ ਨਾਲ-ਨਾਲ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਇਕੱਠੇ ਹੋ ਕੇ ਸ਼ਹਿਰ ਵਿੱਚ ਮੋਮਬੱਤੀ ਮਾਰਚ ਕੱਢਿਆ। ਦੋਵਾਂ ਸਿਆਸੀ ਪਾਰਟੀਆਂ ਦੇ ਆਗੂਆਂ ਤੇ ਵਰਕਰਾਂ ਨੇ ਹੱਥਾਂ ਵਿੱਚ ਮੋਮਬੱਤੀਆਂ ਫੜ ਕੇ ਸਰਕਾਰ ਤੋਂ ਇਨਸਾਫ਼ ਦੀ ਮੰਗ ਕੀਤੀ। ਦੋਵੇਂ ਭਰਾਵਾਂ ਦੀ ਆਤਮਿਕ ਸ਼ਾਂਤੀ ਲਈ ਮਾਰਚ ਕੱਢ ਰਹੇ ਲੋਕ ਸਤਿਨਾਮ ਸ਼੍ਰੀ ਵਾਹੇ ਗੁਰੂ ਦੇ ਜਾਪ ਕਰ ਰਹੇ ਸਨ।
ਦੋਵਾਂ ਧਿਰਾਂ ਦੇ ਆਗੂਆਂ ਨੇ ਕਿਹਾ ਕਿ ਦੋਵਾਂ ਭਰਾਵਾਂ ਨੂੰ ਬਿਆਸ ਦਰਿਆ ਵਿੱਚ ਛਾਲ ਮਾਰਿਆਂ ਨੂੰ 14 ਦਿਨ ਹੋ ਗਏ ਹਨ। ਸਰਕਾਰ ਥਾਣਾ ਡਵੀਜ਼ਨ ਨੰਬਰ-1 ਦੇ ਤਤਕਾਲੀ ਐੱਸਐੱਚਓ ਨਵਦੀਪ ਸਿੰਘ ਅਤੇ ਉਸ ਦੇ ਨਾਲ ਲੱਗੇ ਏਐੱਸਆਈ ਤੇ ਸਟਾਫ਼ ਖ਼ਿਲਾਫ਼ ਸਖ਼ਤ ਕਾਰਵਾਈ ਕਰੇ ਅਤੇ ਕੇਸ ਦਰਜ ਕਰ ਕੇ ਸਾਰਿਆਂ ਨੂੰ ਬਰਖ਼ਾਸਤ ਕੀਤਾ ਜਾਵੇ। ਪੀੜਤ ਪਰਿਵਾਰ ਦੇ ਮੈਂਬਰਾਂ ਨੇ ਵੀ ਇਨਸਾਫ਼ ਦੀ ਮੰਗ ਕੀਤੀ।
Advertisement
Advertisement