ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਾਂਗਰਸੀ ਤੇ ਅਕਾਲੀ ਆਗੂ ਸਾਥੀਆਂ ਸਣੇ ‘ਆਪ’ ਵਿੱਚ ਸ਼ਾਮਲ

07:26 AM May 14, 2024 IST
ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਦਾ ਸਵਾਗਤ ਕਰਦੇ ਹੋਏ ਵਿਧਾਇਕ ਦਿਆਲਪੁਰਾ ਤੇ ਹੋਰ।

ਪੱਤਰ ਪ੍ਰੇਰਕ
ਮਾਛੀਵਾੜਾ, 13 ਮਈ
ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ‘ਆਪ’ ਉਮੀਦਵਾਰ ਜੀਪੀ ਸਿੰਘ ਦੀ ਮੁਹਿੰਮ ਨੂੰ ਉਸ ਸਮੇਂ ਹੁੰਗਾਰਾ ਮਿਲਿਆ ਜਦੋਂ ਮਾਛੀਵਾੜਾ ਇਲਾਕੇ ਦੇ ਸੀਨੀਅਰ ਸਿਆਸੀ ਆਗੂ ਤੇ ਬਲਾਕ ਸਮਿਤੀ ਦੇ ਸਾਬਕਾ ਉਪ ਚੇਅਰਮੈਨ ਸੋਹਣ ਲਾਲ ਸ਼ੇਰਪੁਰੀ, ਸ਼੍ਰੋਮਣੀ ਅਕਾਲੀ ਨਾਲ ਜੁੜੇ ਰਹੇ ਜਥੇਦਾਰ ਮਨਮੋਹਣ ਸਿੰਘ ਖੇੜਾ ਅਤੇ ਆੜ੍ਹਤੀ ਐਸੋਸੀਏਸ਼ਨ ਮਾਛੀਵਾੜਾ ਦੇ ਸਰਪ੍ਰਸਤ ਗੁਰਨਾਮ ਸਿੰਘ ਨਾਗਰਾ ਸਮਰਥਕਾਂ ਸਣੇ ‘ਆਪ’ ਵਿਚ ਸ਼ਾਮਲ ਹੋ ਗਏ। ਅੱਜ ਜਥੇਦਾਰ ਖੇੜਾ ਦੀ ਰਿਹਾਇਸ਼ ’ਤੇ ਪੁੱਜੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਦਾ ਸਵਾਗਤ ਕੀਤਾ।
ਇਸ ਮੌਕੇ ਸ੍ਰੀ ਦਿਆਲਪੁਰਾ ਨੇ ਕਿਹਾ ਕਿ ਹਲਕਾ ਸਮਰਾਲਾ ਵਿਚ ‘ਆਪ’ ਹੋਰ ਮਜ਼ਬੂਤ ਹੋਈ ਹੈ ਕਿਉਂਕਿ ਇਲਾਕੇ ਦੇ ਸੀਨੀਅਰ ਸਿਆਸੀ ਆਗੂ ਤੇ ਉਨ੍ਹਾਂ ਦੇ ਸਮਰਥਕਾਂ ਨੇ ਸ਼ਮੂਲੀਅਤ ਕਰ ਕੇ ਪਾਰਟੀ ਦੇ ਪਰਿਵਾਰ ਨੂੰ ਹੋਰ ਵੱਡਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸੀਨੀਅਰ ਆਗੂਆਂ ਦੇ ਸਹਿਯੋਗ ਨਾਲ ਉਹ ਹਲਕਾ ਸਮਰਾਲਾ ਵਿੱਚ ਉਮੀਦਵਾਰ ਜੀਪੀ ਸਿੰਘ ਦੇ ਹੱਕ ਵਿਚ ਚੋਣ ਮੁਹਿੰਮ ਨੂੰ ਹੋਰ ਤੇਜ਼ ਕਰਨਗੇ।
ਇਸ ਮੌਕੇ ਸੋਹਣ ਲਾਲ ਸ਼ੇਰਪੁਰੀ ਅਤੇ ਜਥੇਦਾਰ ਮਨਮੋਹਣ ਸਿੰਘ ਖੇੜਾ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ‘ਆਪ’ ਵਿਚ ਸ਼ਾਮਲ ਹੋਏ ਹਨ। ਸੋਹਣ ਲਾਲ ਸ਼ੇਰਪੁਰੀ ਨੇ ਕਿਹਾ ਕਿ ਉਨ੍ਹਾਂ ਦਾ ਪਰਿਵਾਰ 70 ਸਾਲ ਤੋਂ ਕਾਂਗਰਸ ਪਾਰਟੀ ਨਾਲ ਜੁੜਿਆ ਹੋਇਆ ਸੀ ਪਰ ਜੋ ਮੌਜੂਦਾ ਸਰਕਾਰ ਨੇ ਹਲਕੇ ਦਾ ਵਿਕਾਸ ਅਤੇ ਲੋਕ ਹਿੱਤਾਂ ਵਾਲੇ ਫੈਸਲੇ ਲਏ ਉਹ ਕਿਸੇ ਸਰਕਾਰ ਨੇ ਨਹੀਂ ਕੀਤਾ। ਬੇਟ ਇਲਾਕੇ ਦੇ ਕਈ ਸਰਪੰਚ ਤੇ ਪੰਚ ਵੀ ਮੌਜੂਦ ਸਨ।

Advertisement

Advertisement
Advertisement