ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਾਂਗਰਸ ਤੇ ਭਾਜਪਾ 75 ਸਾਲਾਂ ’ਚ ਲੋਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਨਹੀਂ ਦੇ ਸਕੀਆਂ: ਬਸਪਾ

07:42 AM May 03, 2024 IST

ਨਿੱਜੀ ਪੱਤਰ ਪ੍ਰੇਰਕ
ਜਲੰਧਰ, 2 ਮਈ
ਬਸਪਾ ਦੇ ਜਲੰਧਰ ਲੋਕ ਸਭਾ ਹਲਕੇ ਤੋਂ ਚੋਣ ਲੜ ਰਹੇ ਉਮੀਦਵਾਰ ਐਡਵੋਕੇਟ ਬਲਵਿੰਦਰ ਕੁਮਾਰ ਨੇ ਸੱਤਾਧਾਰੀ ਧਿਰ ਭਾਜਪਾ ਤੇ ਕਾਂਗਰਸ ’ਤੇ ਨਿਸ਼ਾਨੇ ਸੇਧੇ ਹਨ। ਉਨ੍ਹਾਂ ਕਿਹਾ ਕਿ ਜਿਹੜੀਆਂ ਦੋਵੇਂ ਪਾਰਟੀਆਂ ਨੇ 75 ਸਾਲ ਤੱਕ ਲੋਕਾਂ ’ਤੇ ਰਾਜ ਕੀਤਾ ਹੋਵੇ ਤੇ ਉਸ ਦੇਸ਼ ਦੇ ਲੋਕ ਅੱਜ ਵੀ ਪੀਣ ਵਾਲੇ ਸਾਫ ਪਾਣੀ ਨੂੰ ਤਰਸ ਰਹੇ ਹਨ। ਪੌਣੀ ਸਦੀ ਤੱਕ ਰਾਜ ਕਰਨ ਵਾਲੀਆਂ ਦੋਵੇਂ ਪਾਰਟੀਆਂ ਭਾਜਪਾ ਤੇ ਕਾਂਗਰਸ ਤੋਂ ਲੋਕ ਸਿੱਖਿਆ ਤੇ ਸਿਹਤ ਸਹੂਲਤਾਂ ਦੀ ਕੀ ਆਸ ਰੱਖ ਸਕਦੇ ਹਨ? ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵੇਂ ਪਾਰਟੀਆਂ ਨੇ ਕਾਰਪੋਰੇਟਾਂ ਦੇ ਪੱਖ ਪੂਰੇ ਅਤੇ ਗਰੀਬਾਂ ਨੂੰ ਵੋਟ ਬੈਂਕ ਹੀ ਸਮਝਿਆ। ਐਡਵੋਕੇਟ ਬਲਵਿੰਦਰ ਕੁਮਾਰ ਅੱਜ ਜਲੰਧਰ ਸ਼ਹਿਰ ’ਚ ਲੋਕਾਂ ਨਾਲ ਰੂ-ਬ-ਰੂ ਹੋਏ। ਉਨ੍ਹਾਂ ਕਿਹਾ ਕਿ ਸੱਤਾਥਧਾਰੀ ਪਾਰਟੀਆਂ ਪਿਛਲੇ 75 ਸਾਲਾਂ ’ਚ ਲੋਕਾਂ ਨੂੰ ਮੁੱਢਲੀਆਂ ਸੁਵਿਧਾਵਾਂ ਵੀ ਨਹੀਂ ਦੇ ਸਕੀਆਂ।

Advertisement

Advertisement
Advertisement